1 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਪ੍ਰਕਾਸ਼ ਪੁਰਬ ਸਬੰਧੀ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼

ਜਲੰਧਰ 29 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਵਿੱਚ 1 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਅਤੇ ਸੁਚਾਰੂ ਟ੍ਰੈਫਿਕ ਵਿਵਸਥਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ।
ਡਾ. ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਗਰ ਕੀਰਤਨ ਦੇ ਪੂਰੇ ਰੂਟ ’ਤੇ ਸਾਫ-ਸਫਾਈ, ਪ੍ਰਮੁੱਖ ਥਾਵਾਂ ਅਤੇ ਚੌਕਾਂ ਦੀ ਸਜਾਵਟ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਲੋੜੀਂਦੀਆਂ ਮੈਡੀਕਲ ਟੀਮਾਂ, ਪੀਣ ਵਾਲੇ ਪਾਣੀ, ਆਰਜ਼ੀ ਟਾਇਲੈਟਸ, ਫਾਇਰ ਬ੍ਰਿਗੇਡ, ਨਿਰਵਿਘਨ ਬਿਜਲੀ ਸਪਲਾਈ ਸਮੇਤ ਹੋਰ ਜ਼ਰੂਰੀ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #DC #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #IAS #DC




