Uncategorized

ਲੁਧਿਆਣਾ–ਬਠਿੰਡਾ ਹਾਈਵੇ ਪ੍ਰੋਜੈਕਟ ਤਹਿਤ 100 ਹੋਣਹਾਰ ਵਿਦਿਆਰਥਣਾਂ ਨੂੰ ਸਾਈਕਲਾਂ ਵੰਡੀਆਂ ਗਈਆਂ

ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਬਰਨਾਲਾ 30 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਭਾਰਤੀ ਰਾਸ਼ਟਰੀ ਰਾਜਮਾਰਗ ਪ੍ਰਾਧਿਕਰਣ (ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ) ਲੁਧਿਆਣਾ ਦੀ ਪ੍ਰੋਜੈਕਟ ਡਾਇਰੈਕਟਰ ਸ਼੍ਰੀਮਤੀ ਪ੍ਰਿਯੰਕਾ ਮੀਨਾ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ ਹੇਠ, ਮੇਸਰਜ਼ ਰਾਮ ਕੁਮਾਰ ਬਠਿੰਡਾ–ਲੁਧਿਆਣਾ ਹਾਈਵੇ ਪ੍ਰਾਈਵੇਟ ਲਿਮਿਟੇਡ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਸਕੂਲ ਆਫ ਐਮੀਨੈਂਸ ਬਰਨਾਲਾ ਵਿਖੇ 100 ਹੋਣਹਾਰ ਵਿਦਿਆਰਥਣਾਂ ਨੂੰ ਸਾਈਕਲ ਵੰਡੇ ।

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ. ਬੇਨਿਥ ਅਤੇ ਪ੍ਰੋਜੈਕਟ ਡਾਇਰੈਕਟਰ ਸ੍ਰੀਮਤੀ ਪ੍ਰਿਯੰਕਾ ਮੀਨਾ ਵੱਲੋਂ ਬਰਨਾਲਾ ਜ਼ਿਲ੍ਹੇ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੰਡੇ।

ਡਿਪਟੀ ਕਮਿਸ਼ਨਰ ਸ਼੍ਰੀ ਟੀ ਬੇਨਿਥ ਨੇ ਕਿਹਾ ਕਿ ਭਾਰਤੀ ਰਾਸ਼ਟਰੀ ਰਾਜਮਾਰਗ ਪ੍ਰਾਧਿਕਰਣ ਵੱਲੋਂ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਕੀਤੇ ਜਾ ਰਹੇ ਅਜਿਹੇ ਉਪਰਾਲੇ ਬੇਹੱਦ ਸਰਾਹਣਯੋਗ ਹਨ।

ਇਹ ਨਾ ਸਿਰਫ਼ ਪਿੰਡਾਂ ਦੀਆਂ ਬੇਟੀਆਂ ਨੂੰ ਸਿੱਖਿਆ ਪ੍ਰਤੀ ਪ੍ਰੇਰਿਤ ਕਰਦੇ ਹਨ, ਸਗੋਂ ਉਨ੍ਹਾਂ ਵਿੱਚ ਆਤਮਨਿਰਭਰਤਾ ਅਤੇ ਖੁਦ-ਭਰੋਸੇ ਦੀ ਭਾਵਨਾ ਵੀ ਮਜ਼ਬੂਤ ਕਰਦੇ ਹਨ। ਸ਼੍ਰੀਮਤੀ ਪ੍ਰਿਯੰਕਾ ਮੀਨਾ, ਪ੍ਰੋਜੈਕਟ ਡਾਇਰੈਕਟਰ ਨੇ ਕਿਹਾ ਕਿ ਐਨ ਐਚ ਏ ਆਈ ਸਿਰਫ਼ ਸੜਕਾਂ ਦੇ ਨਿਰਮਾਣ ਤੱਕ ਸੀਮਿਤ ਨਹੀਂ ਹੈ। ਇਨ੍ਹਾਂ ਵੱਲੋਂ ਸਮਾਜਿਕ ਭਲਾਈ ਅਤੇ ਸਮਾਜ ਦੇ ਨਿਰਮਾਣ ਵਿੱਚ ਵੀ ਸਰਗਰਮ ਭੂਮਿਕਾ ਨਿਭਾਈ ਜਾਂਦੀ ਹੈ।

”ਪਿੰਡਾਂ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਾਈਕਲਾਂ ਪ੍ਰਦਾਨ ਕਰਨਾ ਸਾਡੇ ਵੱਲੋਂ ਉਨ੍ਹਾਂ ਦੀ ਸਿੱਖਿਆ ਯਾਤਰਾ ਨੂੰ ਹੋਰ ਸੁਰੱਖਿਅਤ ਅਤੇ ਪ੍ਰੇਰਣਾਦਾਇਕ ਬਣਾਉਣ ਵੱਲ ਇੱਕ ਛੋਟੀ ਜਿਹੀ ਕੋਸ਼ਿਸ਼ ਹੈ,” ਉਨ੍ਹਾਂ ਕਿਹਾ ।

ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਸੁਨੀਤਇੰਦਰ ਸਿੰਘ ਨੇ ਡੀਸੀ ਸ੍ਰੀ ਟੀ. ਬੈਨਿਥ, ਭਾਰਤੀ ਰਾਸ਼ਟਰੀ ਰਾਜਮਾਰਗ ਪ੍ਰਾਧਿਕਰਣ ਅਤੇ ਮੈਸਰਜ ਰਾਮ ਕੁਮਾਰ ਬਠਿੰਡਾ ਲੁਧਿਆਣਾ ਹਾਈਵੇ ਪ੍ਰਾਈਵੇਟ ਲਿਮਿਟਡ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਟੈਕਨੀਕਲ ਮੈਨੇਜਰ ਅਕਸ਼ਤ ਵਿਸ਼ਨੋਈ, ਡੀਆਰਓ ਨਵਦੀਪ ਸਿੰਘ, ਕੰਪਨੀ ਪ੍ਰੋਜੈਕਟ ਮੈਨੇਜਰ ਯਸਵੰਤ ਰਾਏ ਧੀਮਾਨ, ਡਿਪਟੀ ਡੀਈਓ ਡਾਕਟਰ ਬਰਜਿੰਦਰਪਾਲ ਸਿੰਘ, ਪ੍ਰਿੰਸੀਪਲ ਹਰੀਸ਼ ਬਾਂਸਲ, ਪਰਮਿੰਦਰ ਸਿੰਘ, ਹਰਦੀਪ ਸਿੰਘ, ਹਰਵਿੰਦਰ ਰੋਮੀ, ਤੇਜਿੰਦਰ ਸ਼ਰਮਾ ਆਦਿ ਹਾਜ਼ਰ ਰਹੇ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!