Uncategorized

ਕੈਬਨਿਟ ਮੰਤਰੀ ਨੇ ਸ਼ਹਿਰ ਦੇ ਵਾਰਡ ਨੰਬਰ 14 ਵਿੱਚ ਬਣਨ ਵਾਲੇ ਨਵੇਂ ਮੁਹੱਲਾ ਕਲੀਨਿਕ ਦੀ ਕਰਵਾਈ ਸ਼ੁਰੂਆਤ

ਮੁਹੱਲਾ ਕਲੀਨਿਕ ਦੀ ਕਰਵਾਈ ਸ਼ੁਰੂਆਤ

ਮਲੋਟ 23 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਮਲੋਟ ਦੇ ਵਾਰਡ ਨੰਬਰ 14 ਵਿੱਚ ਕਰੀਬ 38 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਨਵੇਂ ਮੁਹੱਲਾ ਕਲੀਨਿਕ ਦੇ ਕੰਮ ਦੀ ਸ਼ੁਰੂਆਤ ਟੱਕ ਲਗਾ ਕੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕਲੀਨਿਕ ਦੇ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਪਣੇ ਵੱਲੋਂ ਕੀਤੇ ਗਏ ਵਾਅਦਿਆਂ ਮੁਤਾਬਕ ਲੋਕਾਂ ਨੂੰ ਹੋਰ ਬਿਹਤਰ ਤੇ ਘਰ ਦੇ ਕੋਲ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ। ਪੰਜਾਬ ਵਿੱਚ ਮੁਹੱਲਾ ਕਲੀਨਿਕਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਅਤੇ ਇਹ ਕਲੀਨਕ ਕਰੀਬ ਤਿੰਨ ਮਹੀਨੇ ਵਿੱਚ ਬਣ ਕੇ ਤਿਆਰ ਹੋ ਜਾਵੇਗਾ ਅਤੇ ਸ਼ਹਿਰ ਵਾਸੀਆਂ ਨੂੰ ਸਿਹਤ ਸਹੂਲਤਾਂ ਲਈ ਸ਼ਹਿਰ ਵਾਸੀਆਂ ਨੂੰ ਅਰਪਨ ਕੀਤਾ ਜਾਵੇਗਾ ।
ਇਸ ਮੌਕੇ ਵਾਰਡ ਦੇ ਕੌਂਸਲਰ ਹਰਮੇਲ ਸਿੰਘ ਨੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਅਤੇ ਇਸ ਉਪਰਾਲੇ ਨਾਲ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਇਸ ਨਵੇਂ ਬਣਨ ਜਾ ਰਹੇ ਮੁਹੱਲਾ ਕਲੀਨਕ ’ਤੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਠੇਕੇਦਾਰ ਜਵਾਹਰ ਲਾਲ ਨੇ ਦੱਸਿਆ ਕੇ ਇਸ ਕੰਮ ਉਪਰ ਕਰੀਬ 38 ਲੱਖ ਰੁਪਏ ਰਾਸ਼ੀ ਖਰਚ ਆਵੇਗੀ ਜਿਸ ਦੇ ਕੰਮ ਦੀ ਸੁਰੂਆਤ ਕਰ ਦਿਤੀ ਗਈ ਹੈ ਇਸ ਕੰਮ ਨੂੰ ਮਿਥੇ ਸਮੇ 3 ਮਹੀਨੇ ਤੱਕ ਪੂਰਾ ਕਰ ਲਿਆ ਜਾਵੇਗਾ।
ਇਸ ਮੌਕੇ ਹੈਪੀ ਸਿੰਗਲਾ, ਅਸ਼ਵਨੀ ਕੁਮਾਰ ਗੋਇਲ, ਅਰਸ਼ ਸਿੱਧੂ, ਛਿੰਦਰ ਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਤੇ ਪਾਰਟੀ ਵਰਕਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!