ਪੰਜਾਬ ਨੈਸ਼ਨਲ ਬੈਂਕ ਦੇ ਜਲੰਧਰ ਸਰਕਲ ਦੇ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ 2.11 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਸੌਂਪਿਆ
2.11 ਲੱਖ ਰੁਪਏ ਦਾ ਚੈੱਕ

ਜਲੰਧਰ 25 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਹੜ੍ਹ ਪੀੜਤਾਂ ਦੀ ਮਦਦ ਲਈ ਜ਼ਿਲ੍ਹੇ ਦੇ ਵੱਖ-ਵੱਖ ਵਰਗਾਂ ਦੇ ਲੋਕ ਲਗਾਤਾਰ ਅੱਗੇ ਆ ਰਹੇ ਹਨ। ਇਸੇ ਕੜੀ ਤਹਿਤ ਪੰਜਾਬ ਨੈਸ਼ਨਲ ਬੈਂਕ ਦੇ ਜਲੰਧਰ ਸਰਕਲ ਦੇ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ 2.11 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਸੌਂਪਿਆ ਗਿਆ।
ਇਹ ਚੈੱਕ ਸਰਕਲ ਹੈੱਡ ਜਲੰਧਰ ਸ਼੍ਰੀ ਅਮਿਤ ਦੱਤਾ, ਡਿਪਟੀ ਸਰਕਲ ਹੈੱਡ ਸ਼੍ਰੀ ਰਾਜੀਵ ਵਰਮਾ, ਪ੍ਰਧਾਨ ਸ਼੍ਰੀ ਰਾਜੇਸ਼ ਕ੍ਰਿਚ ਅਤੇ ਸਕੱਤਰ ਏ.ਆਈ.ਪੀ.ਐਨ.ਬੀ.ਓ.ਏ. ਜਲੰਧਰ ਸ਼੍ਰੀ ਮੁਨੀਸ਼ ਕੁਮਾਰ ਨੇ ਜਲੰਧਰ ਸਰਕਲ ਦੇ ਸਮੂਹ ਪੀ.ਐਨ.ਬੀ. ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਭੇਟ ਕੀਤਾ।
ਡਿਪਟੀ ਕਮਿਸ਼ਨਰ ਨੇ ਮਨੁੱਖਤਾ ਦੀ ਭਲਾਈ ਵਾਲੇ ਇਸ ਉਪਰਾਲੇ ਲਈ ਪੀ.ਐਨ.ਬੀ. ਅਧਿਕਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ, ਦਾਨੀ ਸੱਜਣਾਂ ਵੱਲੋਂ ਵੀ ਆਪਣਾ ਯੋਗਦਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਯੋਗਦਾਨ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਵੀ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਪ੍ਰੇਰਿਤ ਕਰੇਗਾ।




