ਦੇਸ਼

ਕਣਕ ਦਾ ਬੀਜ ਸਬਸਿਡੀ ‘ਤੇ ਉਪਲੱਬਧ-ਡਿਪਟੀ ਕਮਿਸ਼ਨਰ

ਬੀਜ ਮੁਫ਼ਤ ਹੜ੍ਹ ਪ੍ਰਭਾਵਿਤ ਲੋਕਾਂ ਲਈ ਉਪਲਬਧ

ਕਣਕ ਦਾ ਬੀਜ ਸਬਸਿਡੀ ‘ਤੇ ਉਪਲੱਬਧ-ਡਿਪਟੀ ਕਮਿਸ਼ਨਰ

950 ਕੁਇੰਟਲ ਬੀਜ 50 ਫ਼ੀਸਦੀ ਸਬਸਿਡੀ ਤੇ ਅਤੇ 383 ਕੁਇੰਟਲ ਬੀਜ ਮੁਫ਼ਤ ਹੜ੍ਹ ਪ੍ਰਭਾਵਿਤ ਲੋਕਾਂ ਲਈ ਉਪਲਬਧ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਅਕਤੂਬਰ ( ਬਿਊਰੋ ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ 2025-26 ਸੀਜ਼ਨ ਵਾਸਤੇ ਕਣਕ ਦਾ ਬੀਜ ਸਬਸਿਡੀ ‘ਤੇ ਉਪਲਬਧ ਕਰਵਾਇਆ ਜਾ ਰਿਹਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦਾ ਤਸਦੀਕਸ਼ੁਦਾ ਬੀਜ ਕਿਸਾਨਾਂ ਨੂੰ 2000 ਰੁਪਏ ਪ੍ਰਤੀ ਕੁਇੰਟਲ ਸਹਾਇਤਾ ਰਾਸ਼ੀ ਨਾਲ ਦਿੱਤਾ ਜਾਵੇਗਾ। ਇਹ ਸਹਾਇਤਾ ਰਾਸ਼ੀ ਬੀਜ ਖਰੀਦ ਸਮੇਂ ਹੀ ਘਟਾ ਕੇ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇੱਕ ਕਿਸਾਨ ਵੱਧ ਤੋਂ ਵੱਧ ਇੱਕ ਹੈਕਟੇਅਰ ਰਕਬੇ ਲਈ ਹੀ ਸਬਸਿਡੀ ਵਾਲਾ ਬੀਜ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਪੋਰਟਲ ਰਾਹੀਂ ਆਨਲਾਈਨ ਅਰਜ਼ੀ ਦੇਣ। ਉਨ੍ਹਾਂ ਕਿਹਾ ਕਿ ਬੀਜ ਦੀ ਉਪਲਬਧਤਾ ਜ਼ਿਲ੍ਹਾ ਅਤੇ ਬਲਾਕ ਪੱਧਰੀ ਟੀਚੇ ਮੁਕੰਮਲ ਹੋਣ ਤੱਕ ਰਹੇਗੀ।

ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਲਈ ਕਣਕ ਦੇ ਬੀਜ ਦਾ 950 ਕੁਇੰਟਲ ਟੀਚਾ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵਧੇਰੇ ਜਾਣਕਾਰੀ ਲਈ ਆਪਣੇ ਪਿੰਡ ਨਾਲ ਸਬੰਧਤ ਸਰਕਲ ਜਾਂ ਬਲਾਕ ਪੱਧਰੀ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਬੀਜ ਸਪਲਾਈ ਯੋਜਨਾ ਤਹਿਤ 383 ਕੁਇੰਟਲ ਕਣਕ ਦਾ ਬੀਜ ਵੰਡਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected !!