Uncategorized

ਨਗਰ ਕਾਉਂਸਿਲ ਬਰਨਾਲਾ ਵੱਲੋਂ ਸੜਕਾਂ ਉੱਤੇ ਨਾਜਾਇਜ਼ ਕਬਜ਼ੇ ਹਟਾਏ ਗਏ

ਨਿਰਵਿਘਨ ਆਵਾਜਾਈ ਯਕੀਨੀ ਬਣਾਉਣ

ਨਗਰ ਕਾਉਂਸਿਲ ਬਰਨਾਲਾ ਵੱਲੋਂ ਸੜਕਾਂ ਉੱਤੇ ਨਾਜਾਇਜ਼ ਕਬਜ਼ੇ ਹਟਾਏ ਗਏ

–ਦੁਕਾਨਦਾਰਾਂ, ਖਰੀਦਦਾਰਾਂ ਨੂੰ ਤਿਓਹਾਰ ਦੌਰਾਨ ਟ੍ਰੈਫਿਕ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਸਬੰਧੀ ਕੀਤਾ ਗਿਆ ਜਾਗਰੂਕ

ਬਰਨਾਲਾ 20 ਅਕਤੂਬਰ – ਨਗਰ ਕਾਉਂਸਿਲ ਬਰਨਾਲਾ ਵੱਲੋਂ ਪੁਲਿਸ ਦੇ ਸਹਿਯੋਗ ਨਾਲ ਤਿਓਹਾਰਾਂ ਦੇ ਮੱਦੇਨਜ਼ਰ ਬਾਜ਼ਾਰ ‘ਚ ਟ੍ਰੈਫਿਕ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਨਾਲ ਹੀ ਨਗਰ ਕਾਉਂਸਿਲ ਵੱਲੋਂ ਅਣਅਧਿਕਾਰਤ ਤੌਰ ‘ਤੇ ਕੀਤੇ ਗਏ ਸੜਕ ਕਿਨਾਰੇ ਕਬਜ਼ਿਆਂ ਨੂੰ ਵੀ ਹਟਾਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਅਫਸਰ ਨਗਰ ਕੌਂਸਲ ਬਰਨਾਲਾ ਸ਼੍ਰੀ ਵਿਸ਼ਾਲਦੀਪ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਦਾਰ ਬਾਜ਼ਾਰ, ਪੱਕਾ ਕਾਲਜ ਰੋਡ, ਸਿਵਲ ਹਸਪਤਾਲ ਦੇ ਨੇੜੇ ਦੇ ਇਲਾਕਿਆਂ ਅਤੇ ਹੋਰਨਾਂ ਕਮਰਸਿਅਲ ਇਲਾਕਿਆਂ ‘ਚ ਦੁਕਾਨਦਾਰਾਂ ਅਤੇ ਖਰੀਦਦਾਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਅੱਗੇ ਨਾਜਾਇਜ਼ ਕਬਜ਼ੇ ਨਾ ਕਰਨ ਕਿਉਂਕਿ ਇਸ ਨਾਲ ਟ੍ਰੈਫਿਕ ਦੀ ਨਿਰਵਿਘਨ ਆਵਾਜਾਈ ਲਈ ਥਾਂ ਘਟਦੀ ਹੈ। ਨਾਲ ਹੀ ਲੋਕਾਂ ਨੂੰ ਵੀ ਜਾਗਰੂਕ ਕੀਤਾ ਗਿਆ ਕਿ ਉਹ ਬਾਜ਼ਾਰਾਂ ‘ਚ ਨਿਰਧਾਰਤ ਪਾਰਕਿੰਗ ਦੀਆਂ ਥਾਵਾਂ ‘ਚ ਹੀ ਆਪਣੇ ਵਾਹਨ ਖੜ੍ਹੇ ਕਰਨ।

Related Articles

Leave a Reply

Your email address will not be published. Required fields are marked *

Back to top button
error: Content is protected !!