ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ ਤੇ ਪਾਬੰਦੀਆਂ ਦੇ ਹੁਕਮ ਜਾਰੀ
_ਆਦੇਸ਼ 13 ਦਸੰਬਰ 2025 ਤੱਕ ਲਾਗੂ ਰਹਿਣਗੇ

ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ ਤੇ ਪਾਬੰਦੀਆਂ ਦੇ ਹੁਕਮ ਜਾਰੀ
_ਆਦੇਸ਼ 13 ਦਸੰਬਰ 2025 ਤੱਕ ਲਾਗੂ ਰਹਿਣਗੇ- ਜਿਲਾ ਮੈਜਿਸਟ੍ਰੇਟ_
ਫਰੀਦਕੋਟ 20 ਅਕੂਬਰ ( ਸੁਨੀਲ ਕੁਮਾਰ ਵਾਸ਼ਿਸ਼ਟ ) ਜਿਲਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 13 ਦਸੰਬਰ 2025 ਤੱਕ ਲਾਗੂ ਰਹਿਣਗੇ।
ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲਾ ਫਰੀਦਕੋਟ ਦੀ ਸੀਮਾਵਾਂ ਅੰਦਰ ਜਿਲਾ ਫਰੀਦਕੋਟ ਦੇ ਸ਼ਹਿਰੀ ਇਲਾਕਿਆਂ ਵਿੱਚ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਪ੍ਰਵਾਨਗੀ ਲਏ ਬਿਨਾਂ ਗਲੀ,ਮੁਹੱਲਿਆ, ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਪਬਲਿਕ ਸਥਾਨਾਂ ਤੇ ਸ਼ਾਮੇਆਣਾ ਲਗਾ ਕੇ ਕੋਈ ਵੀ ਧਾਰਮਿਕ ਪ੍ਰੋਗਰਾਮ, ਜਲਸੇ, ਰੈਲੀਆਂ ਆਦਿ ਨਹੀਂ ਕਰੇਗਾ ।
ਜਿਲੇ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ
ਜਿਲਾ ਮੈਜਿਸਟ੍ਰੇਟ ਵੱਲੋਂ ਜਿਲੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਜਨਤਕ ਅਤੇ ਸਰਕਾਰੀ ਥਾਵਾਂ ਤੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਹਰੇ ਲਾਉਣ, ਜਲਸੇ-ਜਲੂਸ ਅਤੇ ਰੋਸ ਮੁਜਾਹਰੇ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ । ਉਨਾਂ ਦੱਸਿਆ ਕਿ ਸਿਰਫ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ । ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਹੋਮ ਗਾਰਡਜ਼, ਸੈਨਿਕਾਂ/ ਅਰਧ ਸੈਨਿਕ ਬਲਾਂ ਅਤੇ ਵਿਆਹ ਸ਼ਾਦੀਆਂ ਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ ਤੇ ਲਾਗੂ ਨਹੀਂ ਹੋਵੇਗਾ ।




