Uncategorized

ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮ ਪਿੰਡ ਸਮਸ਼ੇਰਪੁਰ, ਉੱਚਾ ਧਕਾਲਾ, ਬਹਿਰਾਮਪੁਰ, ਕੋਠੇ ਮਜੀਠੀ ਅਤੇ ਬਾਹਮਣੀ ਪਹੁੰਚੀ

ਕਿਸਾਨਾਂ ਨੂੰ ਮਿਲਕੇ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਅਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ

ਗੁਰਦਾਸਪੁਰ , 26 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਦਿੱਤੀਆਂ ਹਦਾਇਤਾਂ ਤਹਿਤ ‘ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮ ਪਿੰਡ ਸਮਸ਼ੇਰਪੁਰ, ਉੱਚਾ ਧਕਾਲਾ, ਬਹਿਰਾਮਪੁਰ,ਕੋਠੇ ਮਜੀਠੀ ਅਤੇ ਬਾਹਮਣੀ ਪਹੁੰਚੀ, ਜਿਸ ਵਿੱਚ ਸਿਵਲ ਤੇ ਪੁਲਿਸ ਅਧਿਕਾਰੀ ਮੌਜੂਦ ਸਨ। ਇਨ੍ਹਾਂ ਵਲੋਂ ਪਿੰਡਾਂ ਦੇ ਕਿਸਾਨਾਂ, ਪੰਚਾਂ-ਸਰਪੰਚਾਂ ਤੇ ਮੋਹਤਬਰ ਨੂੰ ਮਿਲ ਕੇ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਪਰਾਲੀ ਪ੍ਰਬੰਧਨ ਲਈ ਕਾਦੀਆਂ ਬਲਾਕ ਵਿੱਚ ਮੌਜੂਦ ਖੇਤੀ ਮਸ਼ੀਨਰੀ ਬਾਰੇ ਜਾਗਰੂਕ ਕੀਤਾ।
ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਜਿਲ੍ਹੇ ‘ਪਰਾਲੀ ਪਰੋਟੈਕਸ਼ਨ ਫੋਰਸ’ ਦਾ ਗਠਨ ਕੀਤਾ ਗਿਆ ਹੈ, ਜੋ ਪੂਰੇ ਸ਼ੀਜਨ ਦੌਰਾਨ ਪਿੰਡਾਂ ਵਿੱਚ ਰਹੇਗੀ ਤਾਂ ਜੋ ਕਿਸਾਨਾਂ ਨੂੰ ਜੋ ਵੀ ਮੁਸ਼ਕਿਲ ਪੇਸ਼ ਆਵੇ ਉਸਨੂੰ ਤੁਰੰਤ ਹੱਲ ਕੀਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਸਿਵਲ ਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਪਿੰਡ ਵਾਸੀਆਂ ਨੂੰ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਇਆ ਗਿਆ ਕਿ ਪਰਾਲੀ ਪ੍ਰਬੰਧਨ ਲਈ ਮੌਜੂਦ ਖੇਤੀ ਮਸ਼ੀਨਰੀ ਦੇ ਬਾਵਜੂਦ ਜੇਕਰ ਕੋਈ ਕਿਸਾਨ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਦਾ ਹੈ ਤਾਂ ਉਸ ਵਿਰੁੱਧ ਨਿਯਮਾਂ ਤਹਿਤ ਕਾਰਵਾਈ ਕੀਤੀ ਜਾਵੇਗੀ। ਜਿਸ ਤਹਿਤ ਵਾਤਾਵਰਣ ਨੂੰ ਪਰਦੂਸ਼ਿਤ ਕਰਨ ਲਈ ਜੁਰਮਾਨਾ, ਮਾਲ ਰਿਕਾਰਡ ਵਿੱਚ ਰੈਂਡ ਐਂਟਰੀ, ਚਲਾਨ ਤੇ ਐਫ ਆਈ.ਆਰ ਦਰਜ ਹੋ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਬਹੁਤ ਸਾਰੇ ਕਿਸਾਨਾਂ ਵਲੋਂ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ। ਬਹੁਤ ਸਾਰੇ ਕਿਸਾਨ ਫਸਲ ਦੀ ਰਹਿੰਦ ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ‘ਪਰਾਲੀ ਪਰੋਟੈਕਸ਼ਨ ਫੋਰਸ’ ਜਿਸ ਵਿੱਚ ਸਿਵਲ ਤੇ ਪੁਲਿਸ ਅਧਿਕਾਰੀ ਸ਼ਾਮਲ ਹਨ ਵਲੋਂ ਰੋਜ਼ਾਨਾ ਪਿੰਡਾਂ ਵਿੱਚ ਵਿਜਿਟ ਕੀਤੀ ਜਾ ਰਹੀ ਹੈ ਅਤੇ ਪੂਰੇ ਸੀਜਨ ਦੌਰਾਨ ਪਿੰਡਾਂ ਵਿੱਚ ਪਰਾਲੀ ਨਾ ਸਾੜਨ ਨੂੰ ਰੋਕਣ ਲਈ ਸਰਗਰਮੀ ਨਾਲ ਕੰਮ ਕਰੇਗੀ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੌੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ, ਜਿਸਦੀ ਮੈਪਿੰਗ ਕੀਤੀ ਜਾ ਚੁੱਕੀ ਹੈ। ਲੇਕਿਨ ਫਿਰ ਵੀ ਜੇਕਰ ਕਿਸੇ ਕਿਸਾਨ ਵੀਰ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪੱਧਰ ਤੇ ਸਥਾਪਤ ਕੰਟਰੋਲ ਰੂਮ ਦੇ ਫੋਨ ਨੰਬਰ 01874-266376 ‘ਤੇ ਸੰਪਰਕ ਕਰ ਸਕਦਾ ਹੈ। ਉਸ ਕਿਸਾਨ ਨੂੰ ਪਿੰਡਾਂ ਵਿੱਚ ਤਾਇਨਾਤ ਨੋਡਲ/ਕਲੱਸਟਰ ਅਫਸਰਾਂ ਵਲੋਂ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!