Uncategorized

ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰਾਂ ਨਾਲ ਸਾਂਝੀ ਮੀਟਿੰਗ

ਸਮਾਜ ਵਿੱਚੋ ਨਸ਼ਿਆਂ ਦੇ ਪੂਰਨ ਖਾਤਮੇ ਲਈ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਜ਼ਰੂਰਤ-ਏ.ਡੀ.ਸੀ.

ਮਾਲੇਰਕੋਟਲਾ, 27 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ ਤੇ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੇਂਡੂ/ਵਾਰਡ ਸੁਰੱਖਿਆ ਕਮੇਟੀ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਐਸ.ਐਸ.ਪੀ. ਦਫ਼ਤਰ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਹੋਈ ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਬਹੁਤ ਹੱਦ ਤੱਕ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਵਿੱਚ ਕਾਮਯਾਬ ਰਹੀ ਹੈ ਤਾਂ ਜੋ ਸੂਬੇ ਨੂੰ ਮੁੜ ਹਸਦਾ-ਵਸਦਾ ਤੇ ਰੰਗਲਾ ਪੰਜਾਬ ਬਨਾਉਣ ਦੇ ਰਾਹ ਪਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਸੀ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ । ਸਿਵਲ,ਪੁਲਿਸ ਪ੍ਰਸ਼ਾਸਨ ਅਤੇ ਲੋਕਾਂ ਦੇ ਸਾਂਝੇ ਉਪਰਾਲੇ ਨਾਲ ਹੀ ਨਸ਼ਾ ਮੁਕਤ ਸੂਬੇ ਦਾ ਸੁਪਨਾ ਸੰਭਵ ਹੋ ਸਕਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਨੈਤਿਕ ਅਤੇ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਅੱਗੇ ਆਉਣਾ ਚਾਹੀਦਾ ਹੈ।
ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵਿਲੇਜ/ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਚਲਾਇਆ ਜਾ ਰਿਹਾ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਾਲੇਰਕੋਟਲਾ ਜ਼ਿਲ੍ਹਾ ਮੋਹਰੀ ਭੂਮਿਕਾ ਨਿਭਾਵੇਗਾ। ਮੀਟਿੰਗਾਂ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਚ ਸ਼ਾਮਲ ਕਰਨਾ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਸਮੇਤ ਭਾਈਚਾਰਕ ਪੱਧਰ ‘ਤੇ ਚੌਕਸੀ ਲਈ ਪਿੰਡ ਪੱਧਰ ‘ਤੇ ਲੋਕਾਂ ਨੂੰ ਲਾਮਬੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਵਿਲੇਜ/ਵਾਰਡ ਡਿਫੈਂਸ ਕਮੇਟੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਗੀਆਂ।

Related Articles

Leave a Reply

Your email address will not be published. Required fields are marked *

Back to top button
error: Content is protected !!