Uncategorized

ਨਸ਼ਿਆਂ ਨੂੰ ਠੱਲ ਪਾ ਕੇ ਕਮੇਟੀਆਂ ਨਵੇਂ ਸਮਾਜ ਦੀ ਸਿਰਜਣਾ ‘ਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੀਆਂ – ਮੀਤ ਹੇਅਰ

ਯੁੱਧ ਨਸ਼ਿਆਂ ਵਿਰੁੱਧ ਤਹਿਤ ਕਮੇਟੀਆਂ ਬਣਾਈਆਂ

ਬਰਨਾਲਾ, 27 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ ਪੱਧਰੀ ਵਿਲੇਜ ਡਿਫੈਂਸ ਕਮੇਟੀ ਅਤੇ ਵਾਰਡ ਡੀਫੈਂਸ ਕਮੇਟੀ ਦੇ ਮੈਂਬਰਾਂ ਦੀ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਮੈਂਬਰ ਸੰਸਦ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਰਵਾਈ ਗਈ।

ਇਸ ਮੌਕੇ ਸ਼੍ਰੀ ਮੀਤ ਹੇਅਰ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ਼ ਲੜਾਈ – ਯੁੱਧ ਨਸ਼ਿਆਂ ਵਿਰੁੱਧ ਤਹਿਤ ਕਮੇਟੀਆਂ ਬਣਾਈਆਂ ਗਾਈਆਂ ਹਨ ਅਤੇ ਪ੍ਰਤੀ ਹਲਕਾ 1500 ਮੈਂਬਰ ਬਣਾਏ ਗਏ ਹਨ ਜੋ ਕਿ ਪਿੰਡਾਂ ਅਤੇ ਸ਼ਹਿਰਾਂ ਨਸ਼ੇ ਨੂੰ ਰੋਕਣ ਵਿਚ ਸਹਾਈ ਹੋਣਗੇ। ਉਨ੍ਹਾਂ ਦੱਸਿਆ ਕਿ ਸਬੰਧਿਤ ਐੱਸ ਡੀ ਐਮ ਅਤੇ ਡੀ ਐੱਸ ਪੀ ਵੱਲੋਂ ਇਹ ਸਿਖ਼ਲਾਈ ਹੁਣ ਡਿਵੀਜ਼ਨ ਪੱਧਰ ਉੱਤੇ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਹ ਡਿਫੈਂਸ ਕਮੇਟੀਆਂ ਪਿੰਡ ਪੱਧਰ ਉੱਤੇ ਨਸ਼ਿਆਂ ਨੂੰ ਠੱਲ ਪਾ ਕੇ ਨਵੇਂ ਸਮਾਜ ਦੀ ਸਿਰਜਣਾ ‘ਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ। ਹਰ ਇਕ ਕਮੇਟੀ ‘ਚ 10 ਤੋਂ 20 ਮੈਂਬਰ ਸ਼ਾਮਲ ਨੇ ਜਿਹੜੇ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ।
ਉਨ੍ਹਾਂ ਦੱਸਿਆ ਕਿ 9779100200 ਸੇਫ ਪੰਜਾਬ ਹੇਲਪਲਾਇਨ ਉੱਤੇ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਲਈ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਹਰੇਕ ਕਮੇਟੀ ਵਿਚ ਚਾਰ ਕੋਰ ਮੈਂਬਰ ਹੋਣਗੇ ਜਿਨ੍ਹਾਂ ‘ਚ ਪਿੰਡ ਦਾ ਸਰਪੰਚ ਜਾਂ ਵਾਰਡ ਕੌਂਸਲਰ, ਨਸ਼ਾ ਵਿਰੋਧੀ ਮੁਹਿੰਮ ਦਾ ਇੱਕ ਨੁਮਾਇੰਦਾ, ਬੀਡੀਪੀਓ ਜਾਂ ਉਨ੍ਹਾਂ ਦਾ ਪ੍ਰਤੀਨਿਧੀ, ਅਤੇ ਐਸਐਚਓ ਜਾਂ ਉਨ੍ਹਾਂ ਦਾ ਪ੍ਰਤੀਨਿਧੀ ਸ਼ਾਮਲ ਹੋਵੇਗਾ।
ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਕਿਹਾ ਕਿ ਇਨ੍ਹਾਂ ਪਿੰਡ ਅਤੇ ਵਾਰਡ ਪੱਧਰੀ ਕਮੇਟੀਆਂ ਦੇ ਮੈਂਬਰ ਵੱਲੋਂ ਸਮਾਜ ਵਿੱਚ ਲੋਕਾਂ ਨਾਲ ਤਾਲ ਮੇਲ ਕਰਕੇ ਇਸ ਲੜਾਈ ਉੱਤੇ ਜਿੱਤ ਪਾਈ ਜਾ ਸਕਦੀ ਹੈ।
ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਹਿਲੀ ਸਰਕਾਰ ਹੈ ਜਿਸ ਨੇ ਨਸ਼ਿਆਂ ਖਿਲਾਫ਼ ਹਰੇਕ ਪੱਧਰ ਉੱਤੇ ਕਾਰਵਾਈ ਕੀਤੀ ਹੈ। ਨਸ਼ਾ ਤਸਕਰਾਂ ਉੱਤੇ ਸਖ਼ਤ ਕਾਰਵਾਈ ਦੇ ਨਾਲ ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੀ ਅਣਥੱਕ ਮਿਹਨਤ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!