Uncategorized

ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਬਣੇ ਡੇਂਗੂ ਵਾਰਡ ਦਾ ਦੌਰਾ ਕੀਤਾ

ਮਰੀਜ਼ਾਂ ਦੀ ਸਿਹਤ ਤੇ ਇਲਾਜ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫਾਜ਼ਿਲਕਾ, 27 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਸਹਾਇਕ ਸਿਵਿਲ ਸਰਜਨ ਡਾਕਟਰ ਅਰਪਿਤ ਗੁਪਤਾ ਨੇ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਬਣਾਏ ਗਏ ਡੇਂਗੂ ਵਾਰਡ ਦਾ ਦੌਰਾ ਕਰਦਿਆਂ ਉਥੇ ਦਾਖਲ ਮਰੀਜ਼ਾਂ ਦੀ ਸਿਹਤ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਦੌਰੇ ਦੌਰਾਨ ਉਹਨਾਂ ਨਾਲ਼ ਐੱਸ ਐਮ ਉ ਡਾਕਟਰ ਏਰਿਕ , ਡਾਕਟਰ ਅਭਿਨਵ ਸੱਚਦੇਵਾ, ਸਟਾਫ਼ ਨਰਸਾਂ ਅਤੇ ਹੋਰ ਸਿਹਤ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਇਹ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ ਕਿ ਹਰੇਕ ਮਰੀਜ਼ ਨੂੰ ਸਮੇਂ ਸਿਰ ਉੱਚ-ਮਿਆਰੀ ਇਲਾਜ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ।

ਸਿਵਲ ਸਰਜਨ ਨੇ ਕਿਹਾ ਕਿ ਡੇਂਗੂ ਮਰੀਜ਼ਾਂ ਲਈ ਹਸਪਤਾਲ ਵਿੱਚ ਵਿਸ਼ੇਸ਼ ਵਾਰਡ ਤਿਆਰ ਕੀਤਾ ਗਿਆ ਹੈ, ਜਿੱਥੇ ਸਾਰੇ ਲੋੜੀਂਦੇ ਪ੍ਰਬੰਧ — ਬਿਸਤਰੇ, ਮੱਛਰਦਾਨੀਆਂ, ਦਵਾਈਆਂ, ਖੂਨ ਜਾਂਚ ਦੀ ਲੈਬ ਸਹੂਲਤਾਂ ਤੇ ਪਲੇਟਲੈਟਸ ਦੀ ਉਪਲਬਧਤਾ — ਪੂਰੀ ਤਰ੍ਹਾਂ ਮੌਜੂਦ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਫਾਈ ਪ੍ਰਬੰਧਾਂ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ।

ਡਾ. ਗੁਪਤਾ ਨੇ ਲੋਕਾਂ ਨੂੰ ਸਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਘਰਾਂ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿਓ, ਕੂਲਰਾਂ ਅਤੇ ਗਮਲਿਆਂ ਦਾ ਪਾਣੀ ਹਰ ਹਫ਼ਤੇ ਬਦਲੋ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖੋ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਸਾਰੇ ਮਰਿਜ਼ ਨੇ ਹਸਪਤਾਲ ਵਲੋਂ ਮਿਲ ਰਹੀ ਸਹੁਲਤਾਂ ਬਾਰੇ ਸੰਤੁਸ਼ਟੀ ਪ੍ਰਗਟਾਈ.

ਸਿਵਲ ਸਰਜਨ ਨੇ ਹਸਪਤਾਲ ਪ੍ਰਬੰਧਕਾਂ ਨੂੰ ਆਦੇਸ਼ ਦਿੱਤਾ ਕਿ ਮਰੀਜ਼ਾਂ ਨਾਲ ਸਨੇਹਪੂਰਵਕ ਵਿਵਹਾਰ ਕੀਤਾ ਜਾਵੇ ਤੇ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਕਠਿਨਾਈ ਦਾ ਸਾਹਮਣਾ ਨਾ ਕਰਨਾ ਪਵੇ। ਦੌਰੇ ਦੌਰਾਨ ਹਸਪਤਾਲ ਦੇ ਅਧਿਕਾਰੀ, ਵਿਨੋਦ ਕੁਮਾਰ ਮਨਬੀਰ ਸਿੰਘ ਦਿਵੇਸ਼ ਕੁਮਾਰ ਪਾਰਸ ਕਟਾਰੀਆ ਰਾਵਿੰਦਰ ਸ਼ਰਮਾ ਅਤੇ ਹੋਰ ਸਿਹਤ ਕਰਮਚਾਰੀ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!