Uncategorized

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ

ਲੋਕਾਂ ਨੂੰ ਰਿਸ਼ਵਤਖੋਰੀ ਵਿਰੁੱਧ ਕੀਤਾ ਜਾ ਰਿਹਾ ਜਾਗਰੂਕ

ਸੰਗਰੂਰ, 28 ਅਕਤੂਬਰ ( ਬਿਊਰੋ, ਵਾਸ਼ਿਸ਼ਟ ) – ਵਿਜੀਲੈਂਸ ਬਿਊਰੋ ਪਟਿਆਲਾ ਵੱਲੋਂ 27 ਅਕਤੂਬਰ ਤੋਂ 02 ਨਵੰਬਰ ਤੱਕ ਭ੍ਰਿਸ਼ਟਾਚਾਰ ਵਿਰੋਧੀ ਹਫ਼ਤ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਸਥਾਨਕ ਰਣਬੀਰ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਡੀ ਐੱਸ ਪੀ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਸ੍ਰ ਹਰਮਿੰਦਰ ਸਿੰਘ ਅਤੇ ਡੀ ਐੱਸ ਪੀ (ਆਰ) ਸੰਗਰੂਰ ਸ੍ਰ ਸੁਖਦੇਵ ਸਿੰਘ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।

ਸਭ ਤੋਂ ਪਹਿਲਾਂ ਵਿਜੀਲੈਂਸ ਦਫ਼ਤਰ ਸੰਗਰੂਰ ਵਿਖੇ ਡੀ ਐੱਸ ਪੀ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਸ੍ਰ ਹਰਮਿੰਦਰ ਸਿੰਘ ਦੀ ਅਗਵਾਈ ਵਿੱਚ ਰਿਸ਼ਵਤਖੋਰੀ ਵਿਰੁੱਧ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਜੀਲੈਂਸ ਬਿਊਰੋ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਮਰਚਾਰੀ ਸਰਕਾਰੀ ਕੰਮਕਾਰ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ, ਆਪਣੇ ਅਹੁੱਦੇ ਅਤੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ, ਸਰਕਾਰੀ ਦਸਤਾਵੇਜ਼ਾਂ/ਕੰਮ ਵਿੱਚ ਘਪਲੇਵਾਜੀ ਕਰਦਾ ਹੈ, ਭ੍ਰਿਸ਼ਟਾਚਾਰ ਰਾਹੀਂ ਆਮਦਨ ਤੋਂ ਵੱਧ ਜਾਇਦਾਦ ਬਣਾਉਂਦਾ ਹੈ, ਪ੍ਰਾਈਵੇਟ ਵਿਅਕਤੀ ਸਰਕਾਰੀ ਅਧਿਕਾਰੀ/ਕਰਮਚਾਰੀ ਦੇ ਨਾਮ ‘ਤੇ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਦਾ ਹੈ ਤਾਂ ਵਿਜੀਲੈਂਸ ਵਿਭਾਗ ਵੱਲੋਂ ਜਾਰੀ ਨੰਬਰਾਂ ‘ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੁੱਧ ਸ਼ਿਕਾਇਤ ਦੇਣ ਲਈ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਆਮ ਲੋਕਾਂ ਨੂੰ ਰਿਸ਼ਵਤਖੋਰੀ ਮੁਕਤ ਭਾਰਤ ਦੀ ਸਿਰਜਣਾ ਵਿੱਚ ਅੱਗੇ ਆਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਾਰੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ਵੱਟਸਐਪ ਨੰਬਰ 9501-200-200 ਅਤੇ ਵਿਜੀਲੈਂਸ ਬਿਊਰੋ ਦੇ ਟੋਲਫਰੀ ਨੰਬਰ 1800-1800-1000 ਦੀ ਵਰਤੋਂ ਕਰਨ ‘ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਰੋਹਿਨੀ ਗਰਗ, ਈ ਟੀ ਓ ਸ੍ਰ ਦਿਲਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!