Uncategorized

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਕੀਤੀ ਸਮੀਖਿਆ

ਜਿਲੇ ‘ਚ 65 ਫੀਸਦੀ ਤੋਂ ਵੱਧ ਵਾਢੀ ਹੋਈ, ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਪ੍ਰਬੰਧਨ ਦਾ ਕੰਮ ਜਾਰੀ

ਨਵਾਂਸ਼ਹਿਰ, 28 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਹਾੜੀ 2025 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੰਮ ਜੰਗੀ ਪੱਧਰ ‘ਤੇ ਜਾਰੀ ਹੈ ਜਿਸ ਦੀ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਵੱਲੋਂ ਸੰਬੰਧਤ ਅਧਿਕਾਰੀਆਂ ਨਾਲ ਸਮੀਖਿਆ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ 65% ਤੋਂ ਵੱਧ ਝੋਨੇ ਦੀ ਕਟਾਈ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਸਹਿਯੋਗ ਸਦਕਾ ਪਰਾਲੀ ਪ੍ਰਬੰਧਨ ਦਾ ਕੰਮ ਸਹੀ ਦਿਸ਼ਾ ਵਿੱਚ ਚੱਲ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨੈਸ਼ਨਲ ਗਰੀਨ ਟ੍ਰਿਬਿਊਨਲ, ਚੇਅਰਮੈਨ ਏਅਰ ਕੁਆਲਿਟੀ ਮੈਨੇਜਮੈਂਟ ਇੰਡੈਕਸ ਨਵੀਂ ਦਿੱਲੀ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ ਜਿਸ ਦੀ ਪਾਲਣਾ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ।

ਅਧਿਕਾਰੀਆਂ ਨੇ ਮੀਟਿੰਗ ਵਿੱਚ ਦੱਸਿਆ ਕਿ ਇਸ ਸਾਲ ਹੁਣ ਤੱਕ ਜ਼ਿਲ੍ਹੇ ਦੇ ਇੱਕ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ‘ਤੇ 10 ਹਜਾਰ ਰੁਪਏ ਵਾਤਾਵਰਣ ਮੁਆਵਜ਼ਾ, ਲਾਲ ਐਂਟਰੀ ਅਤੇ ਐਫ. ਆਈ.ਆਰ. ਦਰਜ ਕਰਵਾਉਣ ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਹੋਰ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਜਾਂ ਨਾੜ ਨੂੰ ਅੱਗ ਨਾ ਲਾਈ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਪੀ.ਸੀ.ਐਸ. , ਮੁੱਖ ਖੇਤੀਬਾੜੀ ਅਫਸਰ ਡਾ. ਰਕੇਸ਼ ਕੁਮਾਰ ਸ਼ਰਮਾ, ਸਹਾਇਕ ਖੇਤੀਬਾੜੀ ਇੰਜੀਨੀਅਰ ਚੰਦਨ ਸ਼ਰਮਾ, ਪ੍ਰੋਜੈਕਟ ਡਾਇਰੈਕਟਰ (ਆਤਮਾ) ਕਮਲਦੀਪ ਸਿੰਘ ਸੰਘਾ , ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਰਸ਼ਦੀਪ ਕੌਰ ਅਤੇ ਅਦਿਤਿਆ ਸ਼ਰਮਾ ਹਾਜ਼ਰ ਸਨ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #DC #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #IAS #DC

Related Articles

Leave a Reply

Your email address will not be published. Required fields are marked *

Back to top button
error: Content is protected !!