Uncategorized

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੀ ਅਗਵਾਈ ਹੇਠ ਹੜ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਵੰਡਿਆ

_ਕਿਸਾਨ https://www.agrimachinerypb.com/ ਪੋਰਟਲ 'ਤੇ ਕਣਕ ਦਾ ਬੀਜ ਲੈਣ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ

ਸ੍ਰੀ ਹਰਗੋਬਿੰਦਪੁਰ ਸਾਹਿਬ 30 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਐਡਵੋਕੇਟ ਵਿਧਾਇਕ ਅਮਰਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਦਫਤਰ ਕਿਸ਼ਨਕੋਟ ਸ਼੍ਰੀ ਹਰਗੋਬਿੰਦਪੁਰ ਵਿਖੇ ਹੜ ਪੀੜਤ ਪਿੰਡਾਂ ਦੇ ਕਿਸਾਨਾਂ ਨੂੰ 100% ਸਬਸਿਡੀ ਤੇ ਕਣਕ ਦਾ ਬੀਜ ਵੰਡਿਆ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ ਰਣਧੀਰ ਸਿੰਘ, ਪੀ.ਏ ਸੁਖਦੇਵ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਰਜਿੰਦਰ ਕੁਮਾਰ ਮੌਜੂਦ ਸਨ। ਉਨ੍ਹਾਂ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਬੀਜ ਦੀ ਵੰਡ ਕੀਤੀ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਜੋ ਰੁਝੇਵੇਂ ਕਾਰਨ ਇਥੇ ਨਹੀਂ ਸਨ, ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਹੜ੍ਹਾਂ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਬੀਜ ਵੰਡਣ ਦਾ ਐਲਾਨ ਕੀਤਾ ਗਿਆ ਸੀ ਅਤੇ ਪੰਜਾਬ ਸਰਕਾਰ ਦੇ ਕੀਤੇ ਹੋਏ ਵਾਅਦੇ ਅਨੁਸਾਰ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਰਾਹੀਂ ਭੇਜਿਆ ਕਣਕ ਦਾ ਬੀਜ ਵੰਡਿਆ ਗਿਆ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਦੇ ਬੀਜ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹੜ ਪ੍ਰਭਾਵਿਤ ਕਿਸਾਨ ਨੂੰ ਮੁਫਤ ਬੀਜ ਮੁਹੱਈਆ ਕਰਵਾਇਆ ਜਾਵੇਗਾ।

ਇਸ ਮੌਕੇ ਖੇਤੀਬਾੜੀ ਵਿਸਥਾਰ ਅਫਸਰ ਰਜਿੰਦਰ ਕੁਮਾਰ ਨੇ ਕਿਸਾਨਾਂ ਨੂੰ https://www.agrimachinerypb.com/ ਪੋਰਟਲ ਤੇ ਕਿਸਾਨ ਕਣਕ ਦਾ ਬੀਜ ਲੈਣ ਲਈ ਰਜਿਸਟਰੇਸ਼ਨ ਕਰਵਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਹੜ ਪ੍ਰਭਾਵਿਤ ਕਿਸਾਨਾਂ ਲਈ 100% ਸਬਸਿਡੀ ਤੇ ਅਤੇ ਜਨਰਲ ਬੀਜ 50% ਸਬਸਿਡੀ ਤੇ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਗੁਰਸੇਵਕ ਸਿੰਘ ਏ.ਐਸ.ਆਈ, ਸਰਬਜੀਤ ਸਿੰਘ ਏਟੀਐਮ, ਰਣਬੀਰ ਸਿੰਘ, ਸ਼ੁਭ ਪ੍ਰੀਤ ਸਿੰਘ, ਰਸ਼ੀਦ ਮੁਹੰਮਦ ,ਭੁਪਿੰਦਰ ਸਿੰਘ, ਗੁਰਕੀਰਤ ਸਿੰਘ ਅਤੇ ਕਿਸਾਨ ਹਾਜ਼ਰ ਸਨ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!