Uncategorized

ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਆਪਸੀ ਤਾਲਮੇਲ ਰਾਹੀਂ ਕਰਵਾਈ ਜਾਵੇਗੀ ਮੌਕ ਅਭਿਆਸ – ਸਹਾਇਕ ਕਮਿਸ਼ਨਰ

_ਐੱਨ.ਡੀ.ਆਰ.ਐੱਫ ਬਟਾਲੀਅਨ ਦੀ ਟੀਮ ਨੇ ਅਧਿਕਾਰੀਆਂ ਨੂੰ ਹੰਗਾਮੀ ਹਾਲਾਤਾਂ ਵੇਲੇ ਫੌਰੀ ਹਰਕਤ ਵਿੱਚ ਆਉਣ ਬਾਰੇ ਦਿੱਤੀ ਸਿਖਲਾਈ

ਮਾਲੇਰਕੋਟਲਾ 30 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਐੱਨ.ਡੀ.ਆਰ.ਐੱਫ ਬਟਾਲੀਅਨ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਿਖਲਾਈ ਦੇਣ ਸਬੰਧੀ ਸਹਾਇਕ ਕਮਿਸ਼ਨਰ ਰਾਕੇਸ਼ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਆਫ਼ਤ ਪ੍ਰਬੰਧਨ ਟੀਮ ਨੂੰ ਟੇਬਲ (ਬੈਠਕ) ਸਿਖਲਾਈ ਦਿੱਤੀ ਗਈ। ਡਿਪਟੀ ਕਮਾਂਡੈਂਟ ਦੀਪਕ ਸਿੰਘ ਵੱਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਕੁਦਰਤੀ ਆਫ਼ਤਾਂ ਸਮੇਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰ ਪੂਰਵਕ ਸਿਖਲਾਈ ਦਿੱਤੀ ਗਈ।

ਉਨਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਕੁਦਰਤੀ ਆਫਤ ਦੌਰਾਨ ਫੌਰੀ ਐਕਸ਼ਨ ਕਰਨ ਲਈ ਜਿਹੜੇ ਢੁਕਵੇਂ ਕਦਮ ਪੁੱਟਣ ਦੀ ਲੋੜ ਹੁੰਦੀ ਹੈ, ਉਸ ਬਾਰੇ ਢੁਕਵੀਂ ਜਾਣਕਾਰੀ ਅਤੇ ਸਿਖਲਾਈ ਲੈਣਾ ਬੇਹੱਦ ਜ਼ਰੂਰੀ ਹੈ ਕਿਉਂਕਿ ਅਜਿਹੀਆਂ ਘਟਨਾਵਾਂ ਦੌਰਾਨ ਵੱਡੇ ਜਾਨੀ ਤੇ ਮਾਲੀ ਨੁਕਸਾਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਮੌਕੇ ਸੀਨੀਅਰ ਇੰਸਪੈਕਟਰ ਸੰਦੀਪ ਕੁਮਾਰ ਵਲੋਂ ਕੁਦਰਤੀ ਆਫ਼ਤਾਂ ਜਿਵੇਂ ਕਿ ਭੂਚਾਲ, ਅੱਗ ਲੱਗਣ, ਹੜ੍ਹ ਤੋਂ ਇਲਾਵਾ ਹੋਰ ਹਾਦਸਿਆਂ ਆਦਿ ਪਿੱਛੋਂ ਤੁਰੰਤ ਚੁੱਕੇ ਜਾਣ ਵਾਲੇ ਰਾਹਤ ਕਦਮਾਂ, ਸੰਚਾਰ ਵਿਵਸਥਾ ਕਾਇਮ ਕਰਨਾ, ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ, ਫਸੇ ਲੋਕਾਂ ਨੂੰ ਬਾਹਰ ਕੱਢਣ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਬੰਧਿਤ ਕੰਮਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਕਿਸੇ ਵੀ ਹਾਦਸੇ ਤੋਂ ਤੁਰੰਤ ਬਾਅਦ ਕੀਤੇ ਜਾਣ ਵਾਲੇ ਉਪਰਾਲਿਆਂ ਅਤੇ ਉਨ੍ਹਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ।

ਇਸ ਮੌਕੇ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ 31 ਅਕਤੂਬਰ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਕੁਦਰਤੀ ਆਫ਼ਤਾਂ ( ਭੂਚਾਲ ) ਆਉਣ ਦੀ ਸਥਿਤੀ ਜਾਂ ਕਿਸੇ ਹੋਰ ਅਣਸੁਖਾਵੀਂ ਦੁਰਘਟਨਾ ਨੂੰ ਨਜਿੱਠਣ ਲਈ ਇੱਕ ਮੌਕ ਡਰਿੱਲ ਕਰਵਾਈ ਜਾਵੇਗੀ ਤਾਂ ਜੋ ਵੱਖ ਵੱਖ ਵਿਭਾਗਾਂ ਨੂੰ ਆਪਣੀ ਜ਼ਿੰਮੇਵਾਰੀ ਅਤੇ ਰੋਲ ਸਬੰਧੀ ਪਤਾ ਚੱਲ ਸਕੇ ।

ਉਨ੍ਹਾਂ ਐਨਡੀਆਰਐਫ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਮੇਂ-ਸਮੇਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਟ੍ਰੇਨਿੰਗ ਵੀ ਦਿੱਤੀ ਜਾਵੇ, ਤਾਂ ਜੋ ਕਿਸੇ ਕੁਦਰਤੀ ਆਫ਼ਤ ਸਮੇਂ ਮੁਸੀਬਤ ਦਾ ਸਾਹਮਣਾ ਕੀਤਾ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਡੀ.ਐਸ.ਪੀ ਆਤੀਸ਼ ਭਾਟੀਆ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, ਡਿਪਟੀ ਡਾਇਰੈਕਟਰ ਫੈਕਟਰੀਜ਼ ਸਾਹਿਲ ਗੋਇਲ, ਐਸ.ਡੀ.ਈ. ਵਾਟਰ ਸਪਲਾਈ ਅਤੇ ਸੈਨੀਟੇਸ਼ਨ ਇੰਜ.ਲਵੇਸ਼ ਜੈਨ, ਵਣ ਰੇਂਜ ਅਫ਼ਸਰ ਮਹਿੰਦਰਪਾਲ ਸਿੰਘ, ਸੀਨੀਅਰ ਵੈਟਨਰੀ ਅਫਸਰ ਡਾ. ਸੁਖਵਿੰਦਰ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!