ਰੈਡ ਕਰਾਸ ਮਲੇਰਕੋਟਲਾ ਵੱਲੋਂ ਤਿੰਨ ਰੋਜ਼ਾ ਫਸਟ ਏਡ ਟ੍ਰੇਨਿੰਗ ਕਲਾਸਾਂ ਦਾ ਆਯੋਜਨ
ਡਿਪਟੀ ਕਮਿਸ਼ਨਰ ਨੇ ਟ੍ਰੇਨਿੰਗ ਕੈਂਪ ਦਾ ਲਿਆ ਜਾਇਜ਼ਾ, ਸਿਖਲਾਈ ਪ੍ਰਕਿਰਿਆ ਦੀ ਕੀਤੀ ਸ਼ਲਾਘਾ

ਮਾਲੇਰਕੋਟਲਾ, 30 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਜ਼ਿਲ੍ਹਾ ਰੈਡ ਕਰਾਸ ਬ੍ਰਾਂਚ ਮਾਲੇਰਕੋਟਲਾ ਵੱਲੋਂ ਆਮ ਲੋਕਾਂ ਵਿੱਚ ਫਸਟ ਏਡ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਲਗਾਤਾਰ ਫਸਟ ਏਡ ਟ੍ਰੇਨਿੰਗ ਕਲਾਸਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਸਿਖਲਾਈ ਦਾ ਮਕਸਦ ਲੋਕਾਂ ਨੂੰ ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਯੋਗ ਬਣਾਉਣਾ ਹੈ ਤਾਂ ਜੋ ਕਿਸੇ ਵਿਅਕਤੀ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਜਾਨ ਬਚਾਈ ਜਾ ਸਕੇ।

ਟ੍ਰੇਨਿੰਗ ਕਲਾਸਾਂ ਵਿੱਚ ਸਿੱਖਿਆਰਥੀਆਂ ਨੂੰ ਫਸਟ ਏਡ ਦੇ ਮੁੱਢਲੇ ਸਿਧਾਂਤ, ਕਿਸਮਾਂ, ਪ੍ਰਕਿਰਿਆ ਅਤੇ ਫਸਟ ਏਡ ਕਿੱਟ ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਕੋਰਸ ਦੌਰਾਨ ਸੀ.ਪੀ.ਆਰ., ਫਰੈਕਚਰ ਦੀ ਸਥਿਤੀ ਵਿੱਚ ਸਹਾਇਤਾ, ਖੂਨ ਦੇ ਬਹਾਅ ਨੂੰ ਰੋਕਣ ਦੇ ਤਰੀਕੇ, ਅੱਗ ਨਾਲ ਝੁਲਸਣ ਅਤੇ ਸਾਹ ਘੁਟਣ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਬਾਰੇ ਵਿਸਥਾਰਪੂਰਵਕ ਸਿਖਲਾਈ ਦਿੱਤੀ ਜਾਂਦੀ ਹੈ।

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਹਾਲ ਹੀ ਵਿੱਚ ਕਾਰਪੋਰੇਟ ਸੈਕਟਰ ਅਧੀਨ ਹਾਈਡਰੋ ਪਾਵਰ ਕਾਰਪੋਰੇਸ਼ਨ ਦੇ 14 ਕਰਮਚਾਰੀਆਂ ਲਈ ਤਿੰਨ ਦਿਨਾਂ ਫਸਟ ਏਡ ਟ੍ਰੇਨਿੰਗ ਕੋਰਸ ਨਗਰ ਕੌਂਸਲ ਮਾਲੇਰਕੋਟਲਾ ਦਫਤਰ ਵਿੱਚ ਸਥਾਪਿਤ ਟ੍ਰੇਨਿੰਗ ਸੈਂਟਰ ‘ਚ ਕਰਵਾਇਆ ਗਿਆ। ਟ੍ਰੇਨਿੰਗ ਮੁਕੰਮਲ ਹੋਣ ਉਪਰੰਤ ਸਿੱਖਿਆਰਥੀਆਂ ਦਾ ਪ੍ਰੈਕਟੀਕਲ ਅਤੇ ਥਿਊਰੀ ਪੇਪਰ ਵੀ ਲਿਆ ਗਿਆ।

ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਵੱਲੋਂ ਇਸ ਟ੍ਰੇਨਿੰਗ ਕੈਂਪ ਦਾ ਜਾਇਜ਼ਾ ਲਿਆ ਗਿਆ ਅਤੇ ਸਿਖਲਾਈ ਪ੍ਰਕਿਰਿਆ ਦੀ ਸ਼ਲਾਘਾ ਕੀਤੀ ਗਈ। ਉਹਨਾਂ ਵੱਲੋਂ ਟ੍ਰੇਨਰ ਅਤੇ ਸਿੱਖਿਆਰਥੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਕੂਲਾਂ, ਕਾਲਜਾਂ ਤੇ ਉਦਯੋਗਾਂ ਨੂੰ ਫਸਟ ਏਡ ਟ੍ਰੇਨਿੰਗ ਪ੍ਰਾਪਤ ਕਰਨ ਲਈ ਪ੍ਰੇਰਿਤ ਹੋਣ ਦੀ ਅਪੀਲ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੀ ਸਿਖਲਾਈ ਐਮਰਜੈਂਸੀ ਸਥਿਤੀਆਂ ਵਿੱਚ ਲੋਕਾਂ ਦੀ ਜਾਨ ਬਚਾਉਣ ਲਈ ਬਹੁਤ ਜ਼ਰੂਰੀ ਹੈ।
ਇਸ ਮੌਕੇ ਸਕੱਤਰ ਰੈਡ ਕਰਾਸ ਸੁਸਾਇਟੀ ਪਵਨ ਕੁਮਾਰ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ ਅਤੇ ਫਸਟ ਏਡ ਟ੍ਰੇਨਰ ਰਾਜੀਵ ਕੁਮਾਰ ਹਾਜ਼ਰ ਸਨ ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer




