ਮਾਲੇਰਕੋਟਲਾ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਜ਼ੀਰੋ ਟਾਲਰੈਂਸ ਦਾ ਰੁੱਖ ਅਖਤਿਆਰ – ਡਿਪਟੀ ਕਮਿਸ਼ਨਰ
ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ ਨਾਲ ਮੰਗ (ਡਿਮਾਂਡ) ਨੂੰ ਖ਼ਤਮ ਕਰਨਾ ਵੀ ਜ਼ਰੂਰੀ

ਮਾਲੇਰਕੋਟਲਾ,31 ਅਕਤੂਬਰ ( ਬਿਊਰੋ, ਵਾਸ਼ਿਸ਼ਟ,ਦਲਜਿੰਦਰ ਸਿੰਘ ਚੀਮਾਂ ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਅੰਤਰ-ਵਿਭਾਗੀ ਤਾਲਮੇਲ ਨੂੰ ਮਜ਼ਬੂਤ ਬਣਾਉਣ ਲਈ “ਨਾਰਕੋ ਕੋਆਰਡੀਨੇਸ਼ਨ ਸੈਂਟਰ ਮਿਕੈਨਿਜ਼ਮ (NCORD)” ਦੀ ਮਹੀਨਾਵਾਰ ਮੀਟਿੰਗ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੁ, ਐਸ.ਪੀ. ਇੰਵੈਸਟੀਗੇਸ਼ਨ, ਐਸ.ਡੀ.ਐਮ.ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਡੀ.ਐਮ.ਸੀ. ਡਾ. ਰਿਸਮਾ ਭੋਰਾ,ਪ੍ਰਿੰਸੀਪਲ ਕਮਲੇਸ਼, ਵਣ ਰੇਂਜ ਅਫ਼ਸਰ ਮਹਿੰਦਰਪਾਲ ਸਿੰਘ , ਖੇਤੀਬਾੜੀ ਵਿਕਾਸ ਅਫਸਰ ਸਤਿੰਦਰ ਕੌਰ ,ਸਹਾਇਕ ਕਮਿਸ਼ਨਰ(ਆਬਾਕਾਰੀ) ਲਖਮੀਰ ਚੰਦ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲੇਰਕੋਟਲਾ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ “ਜ਼ੀਰੋ ਟਾਲਰੈਂਸ” ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ ਨਾਲ ਮੰਗ (ਡਿਮਾਂਡ) ਨੂੰ ਖ਼ਤਮ ਕਰਨਾ ਵੀ ਜ਼ਰੂਰੀ ਹੈ। ਇਸ ਲਈ ਸਮਾਜ ਦੇ ਹਰੇਕ ਵਰਗ ਨੌਜਵਾਨਾਂ, ਮਾਪਿਆਂ, ਅਧਿਆਪਕਾਂ, ਧਾਰਮਿਕ ਤੇ ਸਮਾਜਿਕ ਸੰਗਠਨਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਕੱਠੇ ਹੋ ਕੇ ਇਸ ਬੁਰਾਈ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੌਂਸਲਿੰਗ ਕੈਂਪ, ਧਾਰਮਿਕ ਤੇ ਪ੍ਰੇਰਣਾਦਾਇਕ ਸੈਮੀਨਾਰਾਂ ਅਤੇ ਖੇਡਾਂ ਵਿੱਚ ਭਾਗੀਦਾਰੀ ਵਧਾਉਣ ਲਈ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ।

ਐਸ.ਪੀ. ਇੰਵੈਸਟੀਗੇਸ਼ਨ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ 01 ਅਕਤੂਬਰ 2025 ਤੋਂ ਹੁਣ ਤੱਕ ਐਨ.ਡੀ.ਪੀ.ਐਸ ਐਕਟ ਤਹਿਤ 71 ਮੁਕੱਦਮੇ ਦਰਜ ਕਰਕੇ 90 ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚ 455 ਗ੍ਰਾਮ ਹੈਰੋਇਨ,12 ਕਿਲੋ ਭੁੱਕੀ,1451 ਕੈਪਸੂਲ, ਸੁਲਫਾ 120 ਗ੍ਰਾਮ, ਗਾਜਾ 02 ਕਿਲੋਗ੍ਰਾਮ ਅਤੇ 02 ਵਾਹਨ ਬਰਾਮਦ ਕੀਤੇ ਗਏ ਹਨ। ਇਨ੍ਹਾਂ ਕਾਰਵਾਈਆਂ ਦੌਰਾਨ 06ਨਸ਼ਾ ਤਸਕਰਾਂ ਦੀਆਂ 05 ਜਾਇਦਾਦਾਂ, ਜਿਨ੍ਹਾਂ ਦੀ ਕੀਮਤ 10,208,875 ਰੁਪਏ ਹੈ, ਸਰਕਾਰੀ ਨਿਯਮਾਂ ਅਨੁਸਾਰ ਜ਼ਬਤ ਕੀਤੀਆਂ ਗਈਆਂ ਹਨ।

ਇੱਕ ਕੇਸ ਚ ਉਪਚਾਰੀਕਤਾਵਾਂ ਮੁਕੰਮਲ ਹੋਣ ਉਪਰੰਤ ਸਰਕਾਰੀ ਨਿਯਮਾਂ ਅਨੁਸਾਰ ਨਸ਼ਾ ਤਸਕਰ ਦੀ ਜਾਇਦਾਦ ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ I#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer




