Uncategorized

ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ- ਚੇਅਰਮੈਨ ਚੰਦਨ ਗਰੇਵਾਲ

ਸਫ਼ਾਈ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਆਂ ਅਤੇ ਕਰਮੀਆਂ ਦੀਆਂ ਸੁਣੀਆਂ ਮੁਸਕਿਲਾਂ

ਮਾਲੇਰਕੋਟਲਾ, 31 ਅਕਤੂਬਰ ( ਬਿਊਰੋ, ਵਾਸ਼ਿਸ਼ਟ, ਦਲਜਿੰਦਰ ਸਿੰਘ ਚੀਮਾਂ ) ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਚੰਦਨ ਗਰੇਵਾਲ ਵੱਲੋਂ ਮਾਲੇਰਕੋਟਲਾ ਨਗਰ ਕੌਂਸਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਦੀ ਸਫ਼ਾਈ ਪ੍ਰਣਾਲੀ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ਅਤੇ ਸਫਾਈ ਪ੍ਰਣਾਲੀ ਨੂੰ ਹੋਰ ਬਿਹਤਰ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਜਾਣ।

ਚੇਅਰਮੈਨ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਕਰਮਚਾਰੀ ਸਾਡੇ ਸਮਾਜ ਦੇ ਉਹ ਅਹਿਮ ਹਿੱਸੇ ਹਨ ਜੋ ਰੋਜ਼ਾਨਾ ਲੋਕਾਂ ਦੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਂਦੇ ਹਨ। ਇਸ ਲਈ ਇਹਨਾਂ ਦੀਆਂ ਸਹੂਲਤਾਂ, ਤਨਖਾਹ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਨੂੰ ਸਮੇਂ-ਸਿਰ ਤਨਖਾਹ, ਸਿਹਤ ਸਹੂਲਤਾਂ, ਸੁਰੱਖਿਅਤ ਕੰਮਕਾਜ ਲਈ ਉਪਕਰਣ ਤੇ ਹੋਰ ਆਵਸ਼ਕ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਠੇਕੇਦਾਰ ਨਿਯਮਾਂ ਅਨੁਸਾਰ ਕੰਮ ਨਹੀਂ ਕਰ ਰਿਹਾ, ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਚੇਅਰਮੈਨ ਨੇ ਠੇਕਾ ਅਧਾਰਿਤ ਕਰਮਚਾਰੀਆਂ ਤੋਂ ਤਨਖਾਹ, ਉਜਰਤਾਂ ਅਤੇ ਫੰਡਾਂ ਦੀ ਕਟੌਤੀ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਹੁਕਮ ਦਿੱਤਾ ਕਿ ਹਰੇਕ ਕਰਮਚਾਰੀ ਦੇ ਆਈ.ਡੀ ਕਾਰਡ ਵਿੱਚ ਈ.ਐੱਸ.ਆਈ. ਅਤੇ ਈ.ਪੀ.ਐੱਫ ਨੰਬਰ ਦਰਜ ਹੋਣਾ ਲਾਜ਼ਮੀ ਹੈ, ਤਾਂ ਜੋ ਸਰਕਾਰੀ ਸੁਰੱਖਿਆ ਯੋਜਨਾਵਾਂ ਦਾ ਪੂਰਾ ਲਾਭ ਉਨ੍ਹਾਂ ਤੱਕ ਪਹੁੰਚ ਸਕੇ।

ਮੀਟਿੰਗ ਦੌਰਾਨ ਕਾਰਜ ਸਾਧਕ ਅਫਸਰ ਸ਼੍ਰੀ ਚੰਦਰ ਪ੍ਰਕਾਸ਼ ਵਧਵਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਸਾਰੀਆਂ ਸਹੂਲਤਾਂ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੇ ਸਫ਼ਾਈ ਕਰਮਚਾਰੀਆਂ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਜਾਰੀ ਹਨ ਅਤੇ ਜੇਕਰ ਕਿਸੇ ਕਰਮਚਾਰੀ ਨੂੰ ਕੋਈ ਸਮੱਸਿਆ ਹੈ ਤਾਂ ਉਸਦਾ ਹੱਲ ਨਿਯਮਾਂ ਅਨੁਸਾਰ ਤੁਰੰਤ ਕੀਤਾ ਜਾਵੇਗਾ।

ਇਸ ਮੌਕੇ ਜ਼ਿਲਾ ਮਾਲ ਅਫਸਰ ਮਨਦੀਪ ਕੌਰ, ਡੀ.ਐਸ.ਪੀ ਯਾਦਵਿੰਦਰ ਸਿੰਘ, ਕਾਰਜ ਸਾਧਕ ਅਫਸਰ ਅਹਿਮਦਗੜ੍ਹ ਵਿਕਾਸ ਉੱਪਲ, ਪ੍ਰਿੰਸੀਪਲ ਕਮਲੇਸ ਰਾਣੀ, ਅਸਰਫ ਅਬਦੁੱਲਾ,ਵਿਸ਼ਾਲ ਟਾਂਕ,ਸਫ਼ਾਈ ਕਰਮਚਾਰੀ ਯੂਨੀਅਨ ਪ੍ਰਧਾਨ ਦੀਪਕ ਬੱਗਨ, ਸਰਪ੍ਰਸਤ ਅਸ਼ੋਕ ਕੁਮਾਰ ਸ਼ੋਕੀ, ਚੇਅਰਮੈਨ ਪਵਨ ਕੁਮਾਰ ਗੈਜਾ, ਮੀਤ ਪ੍ਰਧਾਨ ਬਾਦਲ ਕਲਿਆਣ, ਸੁਨੀਲ ਹੰਸ, ਬਲਕਾਰ ਸਿੰਘ (ਅਮਰਗੜ੍ਹ) ਸਮੇਤ ਕਈ ਅਧਿਕਾਰੀ ਅਤੇ ਕਰਮਚਾਰੀ ਯੂਨੀਅਨ ਦੇ ਮੈਂਬਰ ਮੌਜੂਦ ਸਨ#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!