
ਮਾਨਸਾ 1 ਨਵੰਬਰ ( ਬਿਊਰੋ, ਵਾਸ਼ਿਸ਼ਟ ) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 03 ਨਵੰਬਰ 2025 ਨੂੰ ਸਕਿਊਰਿਟੀ ਅਤੇ ਇੰਟੈਲੀਜੈਂਸ ਸਰਵਿਸ ਲਿਮਟਡ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ ਜਿੰਨ੍ਹਾ ਦੀ ਉਮਰ ਸੀਮਾ 19 ਤੋਂ 40 ਸਾਲ ਤੱਕ, ਕੱਦ ਘੱਟ ਤੋਂ ਘੱਟ 5 ਫੁਟ 6 ਇੰਚ ਭਾਰ 52 ਕਿਲੋ ਅਤੇ ਛਾਤੀ 80 ਸੈਟੀਮੀਟਰ ਹੋਣੀ ਚਾਹੀਦੀ ਹੈ।

ਚਾਹਵਾਨ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ‘ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।

ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 50 ਹੈ।
ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ ਦੁਪਹਿਰ 1:30 ਤੱਕ ਰੱਖਿਆ ਗਿਆ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 17000/- ਤੋਂ 19000/- ਰੁਪਏ ਮਿਲਣਯੋਗ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 62808-37360, 94641-78030 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer




