ਦਦਹੇੜਾ ‘ਚ 10 ਸਾਲਾਂ ਤੋਂ ਪਰਾਲੀ ਬਿਨ੍ਹਾਂ ਸਾੜਨ ਵਾਲੇ ਅਗਾਂਹਵਧੂ ਕਿਸਾਨ ਨੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ ‘ਚ ਸੁਪਰਸੀਡਰ ਨਾਲ ਕੀਤੀ ਕਣਕ ਦੀ ਬਿਜਾਈ
ਜ਼ਿਲ੍ਹੇ 'ਚ ਪਰਾਲੀ ਨਾ ਸਾੜਨ ਵਾਲੇ ਕਿਸਾਨ ਵਾਤਾਵਰਣ ਤੇ ਜਮੀਨ ਬਚਾਉਣ ਲਈ ਬਣੇ ਰਾਹ ਦਸੇਰਾ-ਡਾ. ਪ੍ਰੀਤੀ ਯਾਦਵ
ਪਟਿਆਲਾ, 11 ਨਵੰਬਰ ( ਬਿਊਰੋ ) ਇੱਥੇ ਨਾਭਾ ਰੋਡ ‘ਤੇ ਪਿੰਡ ਦਦਹੇੜਾ ਦੇ ਇੱਕ ਘੱਟ ਜਮੀਨ ਹੋਣ ਦੇ ਬਾਵਜੂਦ ਪਰਾਲੀ ਨੂੰ ਪਿਛਲੇ 10 ਸਾਲਾਂ ਤੋਂ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨ ਮਨਦੀਪ ਸਿੰਘ ਨੇ ਆਪਣੀ ਚਾਰ ਏਕੜ ਜਮੀਨ ‘ਚ ਸੁਪਰਸੀਡਰ ਤੇ ਮਲਚਿੰਗ ਜਰੀਏ ਕਣਕ ਦੀ ਬਿਜਾਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਮੌਜੂਦਗੀ ‘ਚ ਕੀਤੀ।

ਇਸ ਮੌਕੇ ਕਿਸਾਨ ਮਨਦੀਪ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਪਰਾਲੀ ਬਿਨ੍ਹਾਂ ਅੱਗ ਲਾਏ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਰਨ ਦੇ ਫਾਇਦੇ ਦੱਸਦਿਆਂ ਸੱਦਾ ਦਿੱਤਾ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ।ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਰਵਿੰਦਰ ਪਾਲ ਸਿੰਘ ਚੱਠਾ ਤੇ ਹੋਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਅਜਿਹੇ ਕਿਸਾਨ, ਜੋ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਉਹ ਵਾਤਾਵਰਣ ਤੇ ਜਮੀਨ ਨੂੰ ਬਚਾਉਣ ਲਈ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਬਣ ਰਹੇ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨਾਂ ਦੀ ਬਦੌਲਤ ਹੀ ਇਸ ਵਾਰ ਜ਼ਿਲ੍ਹੇ ਅੰਦਰ ਪਿਛਲੇ ਸਾਲਾਂ ਨਾਲੋਂ ਬਹੁਤ ਘੱਟ ਖੇਤਾਂ ਵਿੱਚ ਅੱਗ ਲੱਗੀ ਹੈ, ਇਸ ਦਾ ਸਾਰਾ ਸਿਹਰਾ ਅਜਿਹੇ ਕਿਸਾਨਾਂ ਨੂੰ ਜਾਂਦਾ ਹੈ।

ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਣ ਬਚਾਉਣ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਅਜਿਹੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਲੋੜੀਂਦੀ ਮਸ਼ੀਨਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਹੈਪੀ ਸੀਡਰ ਤੇ ਸੁਪਰ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 ਸਮੇਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate




