ਡਿਪਟੀ ਕਮਿਸ਼ਨਰ ਵੱਲੋਂ 11 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ
ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਵੇਗਾ ਵਿਸ਼ਾਲ ਸਮਾਗਮ, ਦਾਖਲਾ ਹੋਵੇਗਾ ਮੁਫਤ

ਫਿਰੋਜ਼ਪੁਰ 4 ਨਵੰਬਰ ( ਬਿਊਰੋ ) ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮਨਾਏ ਜਾ ਰਹੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਆਮ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਜੀਵਨ ਅਤੇ ਫਲਸਫੇ ਬਾਰੇ ਜਾਣਕਾਰੀ ਦੇਣ ਲਈ 11 ਨਵੰਬਰ ਨੂੰ ਕੰਟੋਨਮੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਬੰਧਨ ਹੇਠ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਲੋਕਾਂ ਨੂੰ ਸ਼ਾਮ 06:30 ਵਜੇ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸੰਦੇਸ਼, ਜੀਵਨ ਤੇ ਫਲਸਫਾ ਕੁੱਲ ਲੋਕਾਈ ਤੱਕ ਪਹੁੰਚਾਉਣ ਲਈ ਕੀਤੇ ਅਹਿਮ ਉਪਰਾਲਿਆਂ ਦੀ ਕੜੀ ਵਜੋਂ ਜੀਵਨ ਨੂੰ ਅਧਿਆਤਮਕਤਾ ਨਾਲ ਜੋੜਨ ਵਾਲੇ ਇਸ ਸਮਾਗਮ ਵਿੱਚ ਦਾਖਲਾ ਮੁਫ਼ਤ ਹੋਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੁਖਾਵੇ ਆਵਾਜਾਈ ਪ੍ਰਬੰਧਾਂ, ਸੁਰੱਖਿਆ ਵਿਵਸਥਾ, ਵਾਹਨਾਂ ਦੀ ਪਾਰਕਿੰਗ, ਸਾਫ ਸਫਾਈ, ਮੈਡੀਕਲ ਸੁਵਿਧਾ ਸਮੇਤ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। #CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer



