ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵੱਲੋਂ 12 ਨਵੰਬਰ ਨੂੰ ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ
ਘੱਟ ਗਿਣਤੀ ਭਾਈਚਾਰਾ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਸ਼ਿਕਾਇਤਾਂ ਰੱਖ ਸਕੇਗਾ ਕਮਿਸ਼ਨ ਅੱਗੇ

ਮਾਲੇਰਕੋਟਲਾ, 10 ਨਵੰਬਰ ( ਵਾਸ਼ਿਸ਼ਟ ) ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਧਿਕਾਰੀ ਮੁਕਲ ਬਾਵਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ 12 ਨਵੰਬਰ ਦੁਪਹਿਰ ਸਾਢੇ 12 ਵਜੇ ਸਥਾਨਕ ਦਫ਼ਤਰ ਨਗਰ ਕੌਸਲ ਵਿਖੇ ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਜਤਿੰਦਰ ਮਸੀਹ ਗੌਰਵ ਵਿਸ਼ੇਸ ਮੀਟਿੰਗ ਕਰਨ ਲਈ ਪੁੱਜ ਰਹੇ ਹਨ

ਇਸ ਮੀਟਿੰਗ ਵਿੱਚ ਘੱਟ ਗਿਣਤੀ ਭਾਈਚਾਰਿਆਂ ਦੇ ਲੋਕ ਆਪਣੀਆਂ ਸ਼ਿਕਾਇਤਾਂ, ਸਮੱਸਿਆਵਾਂ ਤੇ ਮੰਗਾਂ ਲਿਖਤੀ ਰੂਪ ਵਿੱਚ ਦੇ ਸਕਦੇ ਹਨ ।

ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣ ਕੇ ਅਤੇ ਉਨ੍ਹਾਂ ਦਾ ਯੋਗ ਹੱਲ ਕੱਢਣ ਦੇ ਉਪਰਾਲੇ ਕੀਤੇ ਜਾਣ ।

ਇਸ ਮੀਟਿੰਗ ਦੌਰਾਨ ਸ਼ਿਕਾਇਤ ਕਰਤਾ ਸਿਹਤ ਵਿਭਾਗ, ਸਿੱਖਿਆ, ਪੁਲਿਸ ਪ੍ਰਸ਼ਾਸਨ, ਧਾਰਮਿਕ ਸਥਾਨਾਂ, ਕਬਰਸਤਾਨਾਂ ਜਾਂ ਕਿਸੇ ਹੋਰ ਪ੍ਰਸ਼ਾਸਨਿਕ ਮਾਮਲੇ ਨਾਲ ਜੁੜੀਆਂ ਸਿਕਾਇਤਾਂ ਕਮਿਸ਼ਨ ਅੱਗੇ ਪੇਸ਼ ਕਰ ਸਕਦਾ ਹੈ ।

ਮੁਕਲ ਬਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ ਕਿ ਸੰਵਿਧਾਨ ਅਨੁਸਾਰ ਹਰ ਨਾਗਰਿਕ ਨੂੰ ਬਰਾਬਰੀ ਦਾ ਹੱਕ ਮਿਲੇ ਅਤੇ ਘੱਟ ਗਿਣਤੀ ਭਾਈਚਾਰਿਆਂ ਨੂੰ ਵੀ ਸਮਾਜ ਵਿਚਲੇ ਵਿਕਾਸ ਦੀ ਮੁੱਖ ਧਾਰਾ ਵਿੱਚ ਜੋੜਿਆ ਜਾਵੇ।

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚੇ, ਇਸ ਲਈ ਜ਼ਰੂਰੀ ਹੈ ਕਿ ਲੋਕ ਖੁਦ ਅੱਗੇ ਆ ਕੇ ਆਪਣੀਆਂ ਸਮੱਸਿਆਵਾਂ ਕਮਿਸ਼ਨ ਦੇ ਅੱਗੇ ਰੱਖਣ।

ਉਨ੍ਹਾਂ ਸਾਰੇ ਘੱਟ ਗਿਣਤੀ ਭਾਈਚਾਰਿਆਂ ਨੂੰ ਅਪੀਲ ਕੀਤੀ ਕਿ ਉਹ 12 ਨਵੰਬਰ ਨੂੰ ਦੁਪਹਿਰ ਸਾਢੇ 12 ਵਜੇ ਮੀਟਿੰਗ ਵਿੱਚ ਪਹੁੰਚ ਕੇ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਪੇਸ਼ ਕਰਨ ਤਾਂ ਜੋ ਉਨ੍ਹਾਂ ਦਾ ਤੁਰੰਤ ਅਤੇ ਯੋਗ ਹੱਲ ਕੀਤਾ ਜਾ ਸਕੇ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate




