Uncategorized

ਜ਼ਿਲ੍ਹਾ ਫਾਜ਼ਿਲਕਾ ਵਿੱਚ 13 ਦਸੰਬਰ 2025 ਨੂੰ ਆਯੋਜਿਤ ਕੀਤੀ ਜਾਵੇਗੀ ਰਾਸ਼ਟਰੀ ਲੋਕ ਅਦਾਲਤ

ਲੋਕ ਅਦਾਲਤ ਦਾ ਮੁੱਖ ਉਦੇਸ਼ ਲੋਕਾਂ ਨੂੰ ਤੇਜ਼, ਸਸਤੀ ਅਤੇ ਪ੍ਰਭਾਵਸ਼ਾਲੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ

ਫਾਜ਼ਿਲਕਾ 30 ਨਵੰਬਰ ( ਬਿਊਰੋ ) ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਹੇਠ, ਸ਼੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਅਗਵਾਈ ਹੇਠ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਦੇਖ-ਰੇਖ ਹੇਠ, ਫਾਜ਼ਿਲਕਾ ਵਿੱਚ ਆਉਣ ਵਾਲੀ ਰਾਸ਼ਟਰੀ ਲੋਕ ਅਦਾਲਤ (National Lok Adalat) 13.12.2025 ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਇਹ ਰਾਸ਼ਟਰੀ ਲੋਕ ਅਦਾਲਤ ਜੁਡੀਸ਼ੀਅਲ ਕੋਰਟ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿੱਚ ਲਗਾਈ ਜਾਵੇਗੀ।
ਸ਼੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਨੇ ਕਿਹਾ ਕਿ ਇਸ ਲੋਕ ਅਦਾਲਤ ਦੇ ਜ਼ਰੀਏ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਵਿਅਕਤੀ ਨੂੰ ਆਪਣੇ ਕਾਨੂੰਨੀ ਹੱਕ ਦੀ ਪੂਰੀ ਸਹਾਇਤਾ ਮਿਲੇ ਅਤੇ ਕਿਸੇ ਨੂੰ ਵੀ ਕਾਨੂੰਨੀ ਸਹਾਇਤਾ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਇਸ ਦੌਰਾਨ ਪ੍ਰਾਪਤ ਜਾਣਕਾਰੀ ਸੰਬੰਧਤ ਅਧਿਕਾਰੀਆਂ ਨਾਲ ਸਾਂਝੀ ਕੀਤੀ ਜਾਵੇਗੀ ਤਾਂ ਜੋ ਜਲਦੀ ਤੋਂ ਜਲਦੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।
ਇਸ ਲੋਕ ਅਦਾਲਤ ਦਾ ਮੁੱਖ ਉਦੇਸ਼ ਲੋਕਾਂ ਨੂੰ ਤੇਜ਼, ਸਸਤੀ ਅਤੇ ਪ੍ਰਭਾਵਸ਼ਾਲੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨਾ ਅਤੇ ਮੁਕੱਦਮਿਆਂ ਦਾ ਸਲਾਹ-ਮੁਤਾਬਕ ਤੁਰੰਤ ਨਿਪਟਾਰਾ ਕਰਨਾ ਹੈ। ਇਸ ਦੌਰਾਨ Civil, Criminal, Labour ਅਤੇ ਬਹੁਤ ਸਾਰੇ ਹੋਰ ਕੇਸਾਂ ਦਾ ਸੁਲਝਾਅ ਕੀਤਾ ਜਾਵੇਗਾ। ਲੋਕ ਅਦਾਲਤ ਦੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਲਾਹ, ਹੈਲਪ ਡੈਸਕ, ਕਾਨੂੰਨੀ ਸਹਾਇਤਾ ਕੈਂਪ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਹੋਰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਣਕਾਰੀ ਜਾਂ ਸਲਾਹ ਲਈ ਟੋਲ-ਫ੍ਰੀ ਨੰਬਰ 15100 ਜਾਂ ਡੀ.ਐਲ.ਐਸ.ਏ. ਫਾਜ਼ਿਲਕਾ ਦੇ ਦਫ਼ਤਰ ਨੰ. 01638-261500 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!