ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਹਿੰਦ ਦੀ ਚਾਦਰ ਲਾਈਟ ਅਤੇ ਸਾਊਂਡ ਸ਼ੋਅ 14 ਨਵੰਬਰ ਨੂੰ
ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਸਟੇਡੀਅਮ ਵਿਖੇ ਤਿਆਰੀਆਂ ਦਾ ਲਿਆ ਜਾਇਜ਼ਾ

ਬਰਨਾਲਾ, 12 ਨਵੰਬਰ ( ਬਿਊਰੋ ) ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਅਤੇ ਐੱਸ ਐੱਸ ਪੀ ਸ਼੍ਰੀ
ਸਰਫ਼ਰਾਜ਼ ਆਲਮ ਨੇ ਬਾਬਾ ਕਾਲਾ ਮਹਿਰ ਸਟੇਡੀਅਮ ‘ਚ ‘ਹਿੰਦ ਦੀ ਚਾਦਰ’ ਲਾਇਟ ਐਂਡ ਸਾਊਂਡ ਸ਼ੋਅ ਸਬੰਧੀ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਇਹ ਸ਼ੋਅ 14 ਨਵੰਬਰ ਸ਼ਾਮ 5:30 ਤੋਂ 7:30 ਵਜੇ ਤੱਕ ਹੋਵੇਗਾ, ਜਿਸ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ ਨੂੰ ਜਿਵੰਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਮਹਾਨ ਸ਼ਹੀਦ ਦਾ ਸੁਨੇਹਾ ਅਤੇ ਉਨ੍ਹਾਂ ਦੀ ਜੀਵਨੀ ਲੋਕਾਂ ਤੱਕ ਪਹੁੰਚਾਉਣ ਲਈ ਇਹ ਸ਼ੋਅ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਤੇ ਦੋਸਤਾਂ ਨਾਲ ਇਹ ਇਤਿਹਾਸਕ ਸ਼ੋਅ ‘ਹਿੰਦ ਦੀ ਚਾਦਰ’ ਵੇਖਣ ਆਉਣ। ਉਨ੍ਹਾਂ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਲਗਭਗ 45 ਮਿੰਟ ਦਾ ਹੋਵੇਗਾ, ਜਿਸ ਦੀ ਸ਼ੁਰੂਆਤ ਢਾਡੀ ਜੱਥੇ ਵੱਲੋਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੋਅ ਵਿੱਚ ਖ਼ਾਸ ਤੌਰ ‘ਤੇ ਮੰਤਰੀ ਹਰਪਾਲ ਚੀਮਾ, ਮੰਤਰੀ ਅਮਨ ਅਰੋੜਾ ਅਤੇ ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਸ਼ਿਰਕਤ ਕਰਨਗੇ। ਉਨ੍ਹਾਂ ਆਖਿਆ ਕਿ ਸ਼ੋਅ ਵੇਖਣ ਲਈ ਸ਼ਾਮ 5:30 ਵਜੇ ਤੋਂ ਐਂਟਰੀ ਸ਼ੁਰੂ ਸ਼ੁਰੂ ਹੋਵੇਗੀ ਅਤੇ ਪਾਸ ਦੀ ਲੋੜ ਨਹੀਂ ਹੋਵੇਗੀ। ਸਮਾਗਮ ਸਭ ਲਈ ਖੁੱਲ੍ਹਾ ਹੈ।

ਐੱਸ ਐੱਸ ਪੀ ਸ਼੍ਰੀ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਪਬਲਿਕ ਲਈ ਪਾਰਕਿੰਗ, ਸੁਰੱਖਿਆ ਅਤੇ ਵਿਵਸਥਾ ਲਈ ਪੂਰੀ ਤਿਆਰੀ ਕੀਤੀ ਗਈ ਹੈ। ਇੰਸਪੈਕਸ਼ਨ ਦੌਰਾਨ ਬਰਨਾਲਾ ਦੇ ਉੱਪ ਮੰਡਲ ਮੈਜਿਸਟ੍ਰੇਟ ਮੈਡਮ ਸੋਨਮ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼ਵਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate




