Uncategorized

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ: ਜ਼ਿਲ੍ਹਾ ਚੋਣ ਅਧਿਕਾਰੀ

ਬਰਨਾਲਾ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 10 ਹਲਕਿਆਂ, ਬਲਾਕ ਸੰਮਤੀਆਂ ਦੇ 65 ਦੀਆਂ ਹੋਣਗੀਆਂ ਚੋਣਾਂ

ਬਰਨਾਲਾ, 30 ਨਵੰਬਰ ( ਬਿਊਰੋ ) ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਬਰਨਾਲਾ ‘ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਹਲਕਿਆਂ ਅਤੇ ਬਲਾਕ ਸੰਮਤੀਆਂ ਦੇ 65 ਹਲਕਿਆਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।

ਇਹ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀ ਚੋਣ ਵਿੱਚ 50 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ।

ਉਨ੍ਹਾਂ ਕਿਹਾ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 1 ਦਸੰਬਰ 2025 (ਸੋਮਵਾਰ) (ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਹੈ। ਇਹ ਨਾਮਜ਼ਦਗੀਆਂ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਹੋਵੇਗੀ।

ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 4 ਦਸੰਬਰ 2025 (ਵੀਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ 2025 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ 2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ।

ਉਨ੍ਹਾਂ ਦੱਸਿਆ ਕਿ ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ।

ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਚੋਣ ਮਿਤੀ 14 ਦਸੰਬਰ 2025 (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17 ਦਸੰਬਰ 2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ `ਤੇ ਹੋਵੇਗੀ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2,55,000/- ਰੁ: ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1,10,000/- ਰੁ: ਚੋਣ ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਚੋਣਾਂ ਦਾ ਇਹ ਪ੍ਰੋਗਰਾਮ ਐਲਾਨਣ ਨਾਲ, ਉਮੀਦਵਾਰਾਂ ਅਤੇ ਰਾਜ ਦੇ ਮਾਰਗ ਦਰਸ਼ਨ ਲਈ ਆਦਰਸ਼ ਚੋਣ ਜਾਬਤਾ ਸਾਰੀਆਂ ਗਰਾਮ ਪੰਚਾਇਤਾਂ, ਜੋ ਕਿ ਸਬੰਧਤ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਅਧੀਨ ਆਉਂਦੀਆ ਹਨ, ਦੇ ਰੈਵੀਨਿਊ ਖੇਤਰ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕ੍ਰਿਆ ਖ਼ਤਮ ਹੋਣ ਤੱਕ ਲਾਗੂ ਰਹੇਗਾ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਕਾਪੀ ਰਾਜ ਚੋਣ ਕਮਿਸ਼ਨ ਦੀ ਵੈਬਸਾਈਟ `ਤੇ ਉਪਲੱਬਧ ਹੈ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!