ਜੈਕਟ ਜੀਵਨਜੋਤ 2.0 ਤਹਿਤ ਬਾਲ ਭੀਖਿਆ ਨੂੰ ਰੋਕਣ ਲਈ ਕੀਤੀ ਗਈ ਚੈਕਿੰਗ
ਮਾਲੇਰਕੋਟਲਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਚੈਕਿੰਗ

ਮਾਲੇਰਕੋਟਲਾ, 4 ਨਵੰਬਰ ( ਬਿਊਰੋ, ਦਲਜਿੰਦਰ ਸਿੰਘ ਚੀਮਾਂ ) ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪ੍ਰੋਜੈਕਟ ਜੀਵਨਜੋਤ 2.0 ਤਹਿਤ ਉਨ੍ਹਾਂ ਬੱਚਿਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਜੋ ਭੀਖ ਮੰਗ ਰਹੇ ਜਾਂ ਇਨ੍ਹਾਂ ਬੱਚਿਆਂ ਤੋਂ ਜ਼ਬਰਦਸਤੀ ਭੀਖ ਮੰਗ ਵਾਈ ਜਾ ਰਹੀ ਹੈ। ਇਸ ਮੁਹਿੰਮ ਦੀ ਲਗਾਤਾਰਤਾ ਵਿੱਚ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਪੁਲਿਸ ਅਧਿਕਾਰੀਆਂ ਦੇ ਸਹਿਯੋਗ ਨਾਲ ਮਾਲੇਰਕੋਟਲਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ।

ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਮੂਬੀਨ ਕੂਰੈਸੀ ਨੇ ਦੱਸਿਆ ਕਿ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਬੱਸ ਸਟੈਂਡ, ਦਿੱਲੀ ਗੇਟ , ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਭੀਖ ਨਾ ਮੰਗਣ ਤੋਂ ਰੋਕਣ ਲਈ ਚੈਕਿੰਗ ਕੀਤੀ ਗਈ ।

ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਤੌਰ ‘ਤੇ ਅਪਰਾਧ ਹੈ। ਉਨਾਂ ਸ਼ਖਤ ਹਦਾਇਤ ਕੀਤੀ ਕਿ ਜੇਕਰ ਕਿਤੇ ਕੋਈ ਵੀ ਵਿਅਕਤੀ ਬੱਚੇ ਸਮੇਤ ਭੀਖ ਮੰਗਦਾ ਪਾਇਆ ਗਿਆ ਤਾਂ ਉਹਨਾਂ ‘ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਐਸ.ਐਚ.ਓ ਬਲਵੀਰ ਸਿੰਘ, ਕੋਂਸਲਰ ਰਵਿੰਦਰ ਕੌਰ, ਲਵਪ੍ਰੀਤ ਸਿੰਘ, ਜਸਪ੍ਰੀਤ ਕੌਰ, ਮੀਡੀਆ ਸਹਾਇਕ ਪ੍ਰਗਟ ਸਿੰਘ ਦੇ ਨਾਲ ਪੁਲਿਸ ਵਿਭਾਗ ਅਤੇ ਜ਼ਿਲਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਦੇ ਹੋਰ ਮੈਂਬਰ ਹਾਜਰ ਸਨ।




