20 ਨੰਵਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ – ਵਧੀਕ ਡਿਪਟੀ ਕਮਿਸ਼ਨਰ
ਭਲਕੇ ਸਥਾਨਕ ਸਰਕਾਰੀ ਕਾਲਜ ਵਿੱਚ ਹੋਣ ਵਾਲੇ ਸ਼ੋਅ ਲਈ ਸਭਨਾਂ ਨੂੰ ਖੁੱਲਾ ਸੱਦਾ,ਪਰਿਵਾਰ ਸਮੇਤ ਪੁੱਜਣ ਦੀ ਅਪੀਲ

ਮਾਲੇਰਕੋਟਲਾ, 19 ਨਵੰਬਰ ( ਬਿਊਰੋ, ਵਾਸ਼ਿਸ਼ਟ ) ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਲਾਈਟ ਐਂਡ ਸਾਊਂਡ ਸ਼ੋਅ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ 20 ਨਵੰਬਰ ਦਿਨ ਵੀਰਵਾਰ ਸ਼ਾਮ 5.30 ਵਜੇ ਸ਼ੁਰੂ ਹੋਵੇਗਾ, ਜਿਸ ਦੀਆਂ ਅਗੇਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ।

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਸਮਾਗਮ ਵਾਲੇ ਸਥਾਨ ਤੇ ਹੋ ਰਹੀਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਸਾਰੇ ਇਲਾਕਾ ਨਿਵਾਸੀਆਂ ਨੂੰ ਪਰਿਵਾਰ ਸਮੇਤ ਖੁੱਲਾ ਸੱਦਾ ਹੈ

ਤਾਂ ਜੋ ਆਈਆਂ ਸੰਗਤਾਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।

ਉਨ੍ਹਾਂ ਹੋਰ ਦੱਸਿਆ ਕਿ ਸੋਅ ਤੋਂ ਪਹਿਲਾ ਢਾਡੀ ਜਥੇ ਵੱਲੋਂ ਵਾਰਾਂ ਗਾਇਨ ਦੀ ਪੇਸ਼ਕਸ ਕੀਤੀ ਜਾਵੇਗੀ

ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ ਇਸ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ ।

ਇਸ ਮੌਕੇ ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ ਵਧਵਾ,ਐਸ.ਡੀ.ਓ.ਅਮਨਦੀਪ ਸਿੰਘ,ਐਸ.ਡੀ.ਓ. ਮਨਪ੍ਰੀਤ ਸਿੰਘ ਕੁਠਾਲਾ, ਟਾਊਂਨ ਯੋਜਨਾਕਾਰ ਸਿਮਰਪ੍ਰੀਤ ਸਿੰਘ,ਐਮ.ਈ. ਗੁਰਪ੍ਰੀਤ ਸਿੰਘ,ਏ.ਐਮ.ਈ. ਨਰਿੰਦਰ ਕੁਮਾਰ,ਸੈਨੇਟਰੀ ਸੁਪਰਵਾਇਜ਼ਰ ਪਰਮਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer




