ਸਰਕਾਰ ਦੀ ਵੱਡੀ ਰਾਹਤ – ਰਾਈਸ ਮਿੱਲਰਾਂ ਲਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਨਾਲ ਦਹਾਕਿਆਂ ਪੁਰਾਣੇ ਕੇਸਾਂ ਦਾ ਨਿਪਟਾਰਾ
ਮੈਸ: ਸ੍ਰੀ ਮਾਹਾਵੀਰ ਰਾਈਸ ਮਿੱਲਜ਼ ਨੇ 30 ਸਾਲ ਪੁਰਾਣੇ ਦੋ ਕੇਸਾਂ ਦਾ ਹੋਇਆ ਨਿਪਟਾਰਾ, ਪਨਸਪ ਨੇ ਜਾਰੀ ਕੀਤਾ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ

ਅਹਿਮਦਗੜ੍ਹ 17 ਨਵੰਬਰ ( ਬਿਊਰੋ, ਵਾਸ਼ਿਸ਼ਟ ) ਰਾਈਸ ਮਿੱਲਰਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦਾ ਵੱਧ ਤੋਂ ਵੱਧ ਲਾਹਾ ਲਿਆ ਜਾ ਰਿਹਾ ਹੈ।

ਪਨਸਪ ਨੇ ਮੈਸ: ਸ੍ਰੀ ਮਾਹਾਵੀਰ ਰਾਈਸ ਮਿੱਲਜ਼ ਅਹਿਮਦਗੜ੍ਹ ਜ਼ਿਲ੍ਹਾ ਮਾਲੇਰਕੋਟਲਾ ਦਾ ਕਰੀਬ 30 ਸਾਲਾਂ (1994-95) ਤੋਂ ਲੰਬਿਤ ਦੋ ਕੇਸ ਦਾ ਨਿਪਟਾਰਾ ਕਰਦਿਆਂ “ਨੋ ਡਿਊ ਸਰਟੀਫਿਕੇਟ” ਜਾਰੀ ਕੀਤਾ ਹੈ।

ਪਨਸਪ ਦੇ ਜਿਲ੍ਹਾ ਮੈਨੇਜਰ ਗੁਰਮੀਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਹਾਲ ਹੀ ਵਿੱਚ ਰਾਈਸ ਮਿੱਲਰਾਂ ਲਈ ਲਾਗੂ ਕੀਤੀ ਗਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 (OTS) ਮਿੱਲਰ ਭਾਈਚਾਰੇ ਲਈ ਵੱਡੀ ਸਹੂਲਤ ਸਾਬਤ ਹੋ ਰਹੀ ਹੈ।

ਸਾਲਾਂ ਤੋਂ ਲੰਬਿਤ ਕਾਨੂੰਨੀ ਅਤੇ ਸਿਵਲ ਕੇਸਾਂ ਤੋਂ ਪਰੇਸ਼ਾਨ ਮਿੱਲਰ ਹੁਣ ਇਸ ਨਵੀਨ ਨੀਤੀ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਆਪਣੇ ਮਾਮਲਿਆਂ ਦਾ ਨਿਪਟਾਰਾ ਕਰਵਾ ਰਹੇ ਹਨ। ਇਸ ਸਕੀਮ ਤਹਿਤ ਮੈਸ: ਸ੍ਰੀ ਮਾਹਾਵੀਰ ਰਾਈਸ ਮਿੱਲਜ਼ ਅਹਿਮਦਗੜ੍ਹ ਵੱਲੋਂ ਆਪਣੇ ਕੇਸ ਦਾ ਨਿਪਟਾਰਾ ਕੀਤਾ ਗਿਆ।

ਮਿੱਲਰਾਂ ਵੱਲੋਂ ਬਣਦੀ ਸਾਰੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ, ਜੋ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਜਮ੍ਹਾਂ ਹੋ ਜਾਵੇਗੀ। ਪਨਸਪ ਵੱਲੋਂ ਮੈਸ: ਸ੍ਰੀ ਮਾਹਾਵੀਰ ਰਾਈਸ ਮਿੱਲਜ਼ ਅਹਿਮਦਗੜ੍ਹ ਦੇ ਮਾਲਕਾਂ/ਹਿੱਸੇਦਾਰਾਂ ਨੂੰ ਅੱਜ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਪ੍ਰਦਾਨ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਮਿੱਲ ਦਾ ਕੇਸ ਲਗਭਗ 30 ਸਾਲਾਂ ਤੋਂ ਲੰਬਿਤ ਚੱਲ ਰਿਹਾ ਸੀ। ਹੁਣ ਇਸ ਮਿੱਲ ਨੂੰ ਡਿਫਾਲਟਰਾਂ ਦੀ ਸੂਚੀ ਵਿੱਚੋਂ ਹਟਾ ਲਿਆ ਜਾਵੇਗਾ ਅਤੇ ਇਹ ਸਰਕਾਰੀ ਝੋਨੇ ਦੀ ਮਿਲਿੰਗ ਲਈ ਯੋਗ ਹੋਵੇਗੀ।

ਜ਼ਿਲ੍ਹਾ ਮੈਨੇਜਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਬਹੁਤ ਸਾਰੇ ਅਜਿਹੇ ਮਿੱਲਰ ਫਾਇਦਾ ਉਠਾ ਰਹੇ ਹਨ, ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਪੀੜ੍ਹੀਆਂ ਤੋਂ ਚਲਦੇ ਆ ਰਹੇ ਹਨ।

ਇਹਨਾਂ ਕੇਸਾਂ ਕਾਰਨ ਜਿੱਥੇ ਅਜਿਹੇ ਮਿੱਲਰਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ, ਉੱਥੇ ਹੀ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਨੂੰ ਇਹਨਾਂ ਕੇਸਾਂ ਦੀ ਪੈਰਵਾਈ ਕਰਨ ਲਈ ਆਪਣੇ ਸਰੋਤ ਵਰਤਣੇ ਪੈ ਰਹੇ ਸਨ। ਰਾਈਸ ਮਿੱਲਰਾਂ ਵਾਸਤੇ ਲਿਆਂਦੀ ਗਈ ਇਹ ਨਿਤੀ ਬਹੁਤ ਹੀ ਸਰਲ ਅਤੇ ਲਾਭਦਾਇਕ ਹੈ,

ਜਿਸ ਕਾਰਨ ਇਸ ਸਕੀਮ ਵਿੱਚ ਮਿੱਲਰਾਂ ਦੀ ਸ਼ਮੂਲੀਅਤ ਪੰਜਾਬ ਸਰਕਾਰ ਦੀਆਂ ਪਹਿਲਾਂ ਲਿਆਂਦੀਆਂ ਗਈਆਂ ਨੀਤੀਆਂ ਤੋਂ ਕਾਫੀ ਜਿਆਦਾ ਹੈ ਇਸ ਸਕੀਮ ਕਾਰਨ ਜਿੱਥੇ ਮਿੱਲਰਾਂ ਨੂੰ ਰਾਹਤ ਮਿਲ ਰਹੀ ਹੈ, ਉੱਥੇ ਹੀ ਸਰਕਾਰ ਦੀਆਂ ਖਰੀਦ ਏਜੰਸੀਆਂ ਲਈ ਵੀ ਲੰਬੇ ਸਮੇਂ ਤੋਂ ਚੱਲ ਰਹੇ ਕੇਸਾਂ ਦੀ ਪੈਰਵੀ ’ਤੇ ਹੋ ਰਿਹਾ ਖਰਚਾ ਘੱਟ ਰਿਹਾ ਹੈ। ਨੀਤੀ ਦੀ ਸਾਦਗੀ ਅਤੇ ਲਾਹੇਵੰਦ ਪ੍ਰਕਿਰਿਆ ਕਾਰਨ ਮਿੱਲਰਾਂ ਦੀ ਸ਼ਮੂਲੀਅਤ ਪਹਿਲਾਂ ਦੀਆਂ ਨੀਤੀਆਂ ਨਾਲੋਂ ਕਾਫ਼ੀ ਵੱਧ ਹੈ।

ਸਕੀਮ ਦਾ ਲਾਭ ਲੈਣ ਵਾਲੇ ਗੁਲਸ਼ਨ ਕੁਮਾਰ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇੱਕ-ਮੁਸ਼ਤ ਨਿਪਟਾਰਾ ਨੀਤੀ ਨੇ ਉਹਨਾਂ ਦੀ ਕਈ ਸਾਲਾਂ ਦੀ ਪਰੇਸ਼ਾਨੀ ਦੂਰ ਕਰ ਦਿੱਤੀ ਹੈ। ਲੰਬੇ ਸਮੇਂ ਤੋਂ ਚੱਲ ਰਹੇ ਕੇਸਾਂ ਕਾਰਨ ਹੋ ਰਿਹਾ ਸਮਾਂ ਤੇ ਧਨ ਦਾ ਨੁਕਸਾਨ ਹੁਣ ਮੁਕੰਮਲ ਤੌਰ ਤੇ ਖਤਮ ਹੋ ਗਿਆ ਹੈ।

ਜ਼ਿਲ੍ਹਾ ਮੈਨੇਜਰ ਨੇ ਦੱਸਿਆ ਕਿ ਇਸ ਸਕੀਮ ਦੇ ਅਧੀਨ ਨਿਪਟਾਰਾ ਕਰਵਾਉਣ ਲਈ ਰਾਈਸ ਮਿੱਲਰ https://anaajkharid.in ‘ਤੇ Anaaj Kharid ਪੋਰਟਲ ਰਾਹੀਂ ਅਪਲਾਈ ਕਰ ਸਕਦੇ ਹਨ।

ਇਸ ਬਾਰੇ ਵਧੇਰੇ ਜਾਣਕਾਰੀ ਲਈ ਉਪਰੋਕਤ ਵੈਬਸਾਈਟ ਤੋਂ ਇਲਾਵਾ ਪਨਸਪ ਜਿਲ੍ਹਾ ਦਫਤਰਾਂ ਜਾਂ ਪਨਸਪ ਮੁੱਖ ਦਫਤਰ ਵਿੱਚ ਸਮਰਪਿਤ ਸਹਾਇਤਾ-ਡੈਸਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate




