Uncategorized

ਪੈਰਾ ਲੀਗਲ ਵਲਂਟੀਅਰਾਂ ਲਈ ਅਪਲਾਈ ਕਰਨ ਦੀ ਮਿਤੀ 27 ਨਵੰਬਰ ਤੱਕ ਵਧਾਈ – ਸੀ. ਜੇ. ਐਮ

ਫਾਰਮ ਜ਼ਿਲ੍ਹਾ ਅਤੇ ਸੈਸ਼ਨ ਕੋਰਟ, ਹੁਸ਼ਿਆਰਪੁਰ ਦੀ ਵੈੱਬਸਾਈਟ https://hoshiarpur.dcourts.gov.in/ ਤੋਂ ਡਾਊਨਲੋਡ ਕੀਤਾ ਜਾ ਸਕਦਾ

ਹੁਸ਼ਿਆਰਪੁਰ 21 ਨਵੰਬਰ ( ਬਿਊਰੋ ) ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ ਪੈਰਾ ਲੀਗਲ ਵਲਂਟੀਅਰਜ਼ ਦੀ ਨਿਯੁਕਤੀ ਕੀਤੀ ਜਾਣੀ ਹੈ।

ਇਸ ਸਬੰਧ ਵਿਚ ਯੋਗ ਉਮੀਦਵਾਰਾਂ ਤੋਂ ਅਰਜੀਆਂ ਦੀ ਮੰਗ 18 ਨਵੰਬਰ ਤੱਕ ਕੀਤੀ ਗਈ ਸੀ, ਜਿਸ ਨੂੰ ਹੁਣ 27 ਨਵੰਬਰ 2025 ਤੱਕ ਵਧਾ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ’ ਹੁਸ਼ਿਆਰਪੁਰ ਨੀਰਜ ਗੋਇਲ ਨੇ ਦੱਸਿਆ ਕਿ ਇਸ ਸਬੰਧੀ ਜਨਤਕ ਇਸ਼ਤਿਹਾਰ ਜ਼ਿਲ੍ਹਾ ਕੋਰਟ, ਹੁਸ਼ਿਆਰਪੁਰ ਦੀ ਵੈੱਬਸਾਈਟ ‘ਤੇ ਅੱਪਲੋਡ ਕਰ ਦਿਤਾ ਗਿਆ ਹੈ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਬਤੌਰ ਪੈਰਾ ਲੀਗਲ ਵਲੰਟੀਅਰਜ਼ ਸੇਵਾਵਾਂ ਦੇਣ ਵਾਲੇ ਪ੍ਰਾਰਥੀ ਨੂੰ ਵੇਜ਼ਜ਼/ਮਿਹਨਤਾਵਾਂ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੂੰ ਬਤੌਰ ਪੀ.ਐਲ.ਵੀ ਨਿਯੁਕਤ ਹੋ ਜਾਣ ਉਪਰੰਤ 800 ਰੁਪਏ ਮਾਣਭੱਤਾ ਸਿਰਫ ਉਸ ਦਿਨ ਲਈ ਹੀ ਦਿੱਤਾ ਜਾਵੇਗਾ, ਜਿਸ ਦਿਨ ਪੀ.ਐਲ.ਵੀ ਦੀ ਡਿਊਟੀ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਈ ਜਾਵੇਗੀ। ਇਸ ਮਾਣਭੱਤੇ ਵਿਚ ਕੇਵਲ ਵਾਧਾ ਜਾਂ ਕਟੌਤੀ ਕੇਵਲ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੁਆਰਾ ਸਮੇਂ-ਸਮੇਂ ਸਿਰ ਨਿਸ਼ਚਿਤ ਕੀਤੇ ਜਾਣ ਵਾਲੇ ਨਿਯਮਾਂ ਅਨੁਸਾਰ ਹੀ ਹੋਵੇਗਾ।

ਉਨ੍ਹਾਂ ਦੱਸਿਆ ਕਿ ਪੀ.ਐਲ.ਵੀ ਦੀ ਨਿਯੁਕਤੀ ਵਾਸਤੇ ਅਪਲਾਈ ਕਰਨ ਅਤੇ ਦਰਖ਼ਾਸਤ ਜਮ੍ਹਾ ਕਰਵਾਉਣ ਦੀ ਆਖ਼ਰੀ ਮਿਤੀ 27.11.2025 ਸ਼ਾਮ 5 ਵਜੇ ਤੱਕ ਹੈ ਅਤੇ ਫਾਰਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਦਫਤਰ ਕਮਰਾ ਨੰਬਰ 54 ਵਿਚ ਜਮ੍ਹਾ ਕਰਵਾਏ ਜਾਣੇ ਹਨ।

ਉਨ੍ਹਾਂ ਕਿਹਾ ਕਿ ਪੀ.ਐਲ.ਵੀ ਦੀ ਨਿਯੁਕਤੀ ਸਬੰਧੀ ਫਾਰਮ ਜ਼ਿਲ੍ਹਾ ਅਤੇ ਸੈਸ਼ਨ ਕੋਰਟ, ਹੁਸ਼ਿਆਰਪੁਰ ਦੀ ਵੈੱਬਸਾਈਟ https://hoshiarpur.dcourts.gov.in/ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਇੰਟਰਵਿਊ ਦੀ ਮਿਤੀ 29 ਨਵੰਬਰ 2025 ਹੋਵੇਗੀ ਅਤੇ ਇੰਟਰਵਿਊ ਟੈਸਟ ਦੀ ਮਿਤੀ ਵੀ ਵੈੱਬਸਾਈਟ ‘ਤੇ ਅਪਲੋਡ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!