ਸਰਕਾਰ ਵਲੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵਚਨਬੱਧਤਾ
ਭਾਰਗੋ ਕੈਂਪ ਵਿਖੇ ਵਿਜੈ ਜਵੈਲਰ ਦੀ ਦੁਕਾਨ ਦਾ ਦੌਰਾ

ਜਲੰਧਰ 31 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਨੂੰ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਕੈਬਨਿਟ ਮੰਤਰੀ ਵਲੋਂ ਭਾਰਗੋ ਕੈਂਪ ਵਿਖੇ ਵਿਜੈ ਜਵੈਲਰ ਦੀ ਦੁਕਾਨ ਦਾ ਦੌਰਾ ਕੀਤਾ ਗਿਆ, ਜਿਸ ਨੂੰ ਵੀਰਵਾਰ ਨੂੰ ਤਿੰਨ ਨਕਾਬਪੋਸ਼ਾਂ ਵਲੋਂ ਲੁੱਟਿਆ ਗਿਆ ਸੀ। ਇਸ ਮੌਕੇ ਪੀੜਤਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਜਲਦ ਹੀ ਨਿਆਂ ਦਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਵਲੋਂ ਮੁਲਜ਼ਮਾਂ ਨੂੰ ਫੜਨ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਦੋਸ਼ੀਆਂ ਦੀ ਪਹਿਚਾਣ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਜੁਰਮ ਵਿੱਚ ਸ਼ਾਮਿਲ ਮੁਲਜ਼ਮਾਂ ਨੂੰ ਸਖ਼ਤ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਗਹਿਣੇ ਬਰਾਮਦ ਕਰਕੇ ਪੀੜਤਾਂ ਨੂੰ ਵਾਪਿਸ ਕੀਤੇ ਜਾਣਗੇ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer



