Uncategorized

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਉਨ੍ਹਾਂ ‘ਤੇ ਅਮਲ ਕਰਨ ਦੀ ਅਪੀਲ

ਸਮਾਨਤਾ, ਸ਼ਾਂਤੀ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ 'ਤੇ ਆਧਾਰਿਤ ਸਦਭਾਵਨਾਪੂਰਣ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲ

ਜਲੰਧਰ 1 ਨਵੰਬਰ ( ਬਿਊਰੋ, ਵਾਸ਼ਿਸ਼ਟ ) ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਲੋਕਾਂ ਨੂੰ ਸਮਾਨਤਾ, ਸ਼ਾਂਤੀ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ ‘ਤੇ ਆਧਾਰਿਤ ਸਦਭਾਵਨਾਪੂਰਣ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਉਨ੍ਹਾਂ ‘ਤੇ ਅਮਲ ਕਰਨ ਦੀ ਅਪੀਲ ਕੀਤੀ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਪਵਿੱਤਰ ਨਗਰ ਕੀਰਤਨ ਵਿੱਚ ਇੱਕ ਸ਼ਰਧਾਲੂ ਵਜੋਂ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀ ਨੇ ਅਜੋਕੇ ਸਮੇਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦੀ ਸਦੀਵੀ ਪ੍ਰਸੰਗਿਕਤਾ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਵਿਸ਼ਵਵਿਆਪੀ ਭਾਈਚਾਰਾ, ਮਹਿਲਾ ਸਸ਼ਕਤੀਕਰਨ, ਦਇਆ, ਭਾਈਚਾਰਕ ਸਦਭਾਵਨਾ ਅਤੇ ਵਾਤਾਵਰਣ ਸੰਭਾਲ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਚਾਨਣ ਮੁਨਾਰਾ ਹਨ।

ਉਨ੍ਹਾਂ ਨਗਰ ਕੀਰਤਨ ਵਿੱਚ ਹਿੱਸਾ ਲੈਣ ਵਾਲੀ ਸੰਗਤ ਨੂੰ ਲੰਗਰ ਛਕਾਉਣ ਦੀ ਸੇਵਾ ਵੀ ਕੀਤੀ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!