Uncategorized

ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਲਗਾਤਾਰ ਸੁਹਿਰਦ ਯਤਨਸ਼ੀਲ

ਖੇਡ ਖੇਤਰ ਲਈ ਬਜਟ ਵਿੱਚ ਇਤਿਹਾਸਕ ਵਾਧਾ

ਜਲੰਧਰ : ਪੰਜਾਬ ਦੇ ਖਜ਼ਾਨਾ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ 42ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ’ਚ ਸ਼ਿਰਕਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਲਗਾਤਾਰ ਸੁਹਿਰਦ ਯਤਨ ਕਰ ਰਹੀ ਹੈ।

ਖਜ਼ਾਨਾ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਡਾਂ ਨੂੰ ਹੁਲਾਰਾ ਦੇਣ ਲਈ ਜਿਥੇ ਖੇਡ ਖੇਤਰ ਲਈ ਬਜਟ ਵਿੱਚ ਇਤਿਹਾਸਕ ਵਾਧਾ ਕਰਦਿਆਂ ਇਸ ਸਾਲ 990 ਕਰੋੜ ਰੁਪਏ ਦਾ ਬਜਟ ਰੱਖਿਆ, ਉਥੇ ਓਲੰਪਿਕ ਅਤੇ ਏਸ਼ੀਅਨ ਖੇਡਾਂ ਵਿੱਚ ਜਾਣ ਵਾਲੀਆਂ ਟੀਮਾਂ ਨੂੰ ਡਾਇਟ ਮਨੀ ਪਹਿਲਾਂ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਕੀਤੀ।

ਸ਼੍ਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਖੇਡ ਕ੍ਰਾਂਤੀ ਲਿਆਉਣ ਲਈ ਖੇਡ ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਵੱਲ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ 3000 ਖੇਡ ਮੈਦਾਨ ਬਣਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਨੌਜਵਾਨਾਂ ਨੂੰ ਖੇਡਣ ਲਈ ਵਧੀਆ ਮੰਚ ਪ੍ਰਦਾਨ ਕੀਤਾ ਹੈ ਅਤੇ ਪੰਜਾਬ ਦੇ ਨੌਜਵਾਨ ਵੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਖੇਡਾਂ ਵਿੱਚ ਮੱਲਾਂ ਮਾਰ ਰਹੇ ਹਨ।

ਸ਼੍ਰੀ ਚੀਮਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਬੇਹੱਦ ਕਾਰਗਰ ਕਰਾਰ ਦਿੱਤਾ ਅਤੇ ਸੁਰਜੀਤ ਹਾਕੀ ਸੁਸਾਇਟੀ ਲਈ 25 ਲੱਖ ਰੁਪਏ ਦੀ ਰਾਸ਼ੀ ਦਾ ਐਲਾਨ ਕਰਦਿਆਂ ਹਾਕੀ ਦੇ ਖੇਤਰ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਅਕੈਡਮੀ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜੋ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਵੀ ਹਨ, ਨੇ ਖ਼ਜ਼ਾਨਾ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਤੇ ਹੋਰ ਸ਼ਖਸੀਅਤਾਂ ਦਾ ਟੂਰਨਾਮੈਂਟ ਵਿੱਚ ਪਹੁੰਚਣ ‘ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਪਾਉਂਦਿਆਂ ਇਸ ਟੂਰਨਾਮੈਂਟ ਰਾਹੀਂ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਖ਼ਜ਼ਾਨਾ ਮੰਤਰੀ ਵੱਲੋਂ ਪਹਿਲਾਂ ਮੁਹੱਈਆ ਕਰਵਾਈ ਗ੍ਰਾਂਟ ਨਾਲ ਸਟੇਡੀਅਮ ਵਿੱਚ ਫਲੱਡ ਲਾਈਟਾਂ ਸਮੇਤ ਕਰਵਾਏ ਹੋਰ ਕੰਮਾਂ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਪੁਲਿਸ ਕਮਿਸ਼ਨਰ ਮੈਡਮ ਧਨਪ੍ਰੀਤ ਕੌਰ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!