Uncategorized

ਐਸ.ਡੀ.ਐਮ ਅਮਰਗੜ੍ਹ ਤੇ ਮੁੱਖ ਖੇਤੀਬਾੜੀ ਅਫਸਰ ਵੱਲੋਂ ਸਾਂਝੇ ਤੌਰ ’ਤੇ ਪਿੰਡ ਨਿਆਮਤਪੁਰ ਅਤੇ ਬਾਗੜੀਆਂ ਦਾ ਦੌਰਾ

ਪਰਾਲੀ ਨੂੰ ਬਿਨਾਂ ਅੱਗ ਲਗਾਏ ਨਿਬੇੜਾ ਕਰਨ ਵਾਲੇ ਕਿਸਾਨ ਦੇ ਖੇਤ ਵਿੱਚ ਪੁਜੀ ਜ਼ਿਲ੍ਹਾ ਪ੍ਰਸਾਸ਼ਨ ਦੀ ਟੀਮ

ਅਮਰਗੜ੍ਹ 3 ਨਵੰਬਰ ( ਬਿਊਰੋ, ਵਾਸ਼ਿਸ਼ਟ, ਦਲਜਿੰਦਰ ਸਿੰਘ ਚੀਮਾਂ ) ਪਰਾਲੀ ਸਾੜਨ ਦੀ ਪ੍ਰਥਾ ਨੂੰ ਖਤਮ ਕਰਨ ਅਤੇ ਵਾਤਾਵਰਣ ਦੀ ਰੱਖਿਆ ਲਈ ਮਾਲੇਰਕੋਟਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਕੋਸ਼ਿਸ਼ਾਂ ਦਾ ਪ੍ਰਭਾਵ ਹੁਣ ਜ਼ਮੀਨੀ ਪੱਧਰ ‘ਤੇ ਦਿਖਾਈ ਦੇ ਰਿਹਾ ਹੈ। ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੇ ਪਿੰਡ ਨਿਆਮਤਪੁਰ ਅਤੇ ਬਾਗੜੀਆਂ ਦਾ ਦੌਰਾ ਕੀਤਾ ਅਤੇ ਉੱਥੇ ਪਰਾਲੀ ਨੂੰ ਬਿਨਾਂ ਅੱਗ ਲਗਾਏ ਨਿਬੇੜਾ ਕਰਨ ਵਾਲੇ ਕਿਸਾਨ ਦੇ ਖੇਤ ਵਿੱਚ ਪੁੱਜ ਕੇ ਉਸਦੀ ਹੌਸਲਾ ਅਫਜ਼ਾਈ ਕੀਤੀ।

ਇਸ ਦੌਰੇ ਦੌਰਾਨ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਇੰਟਿਸਟ ਡਾ. ਆਸ਼ੀਸ਼ ਕੁਮਾਰ, ਖੇਤੀਬਾੜੀ ਵਿਕਾਸ ਅਧਿਕਾਰੀ ਸਤਿੰਦਰ ਕੌਰ, ਲਜਿੰਦਰ ਸਿੰਘ ਅਤੇ ਹੋਰ ਟੀਮ ਮੈਂਬਰ ਵੀ ਹਾਜ਼ਰ ਸਨ। ਐਸ.ਡੀ.ਐਮ. ਸੁਰਿੰਦਰ ਕੌਰ ਨੇ ਕਿਹਾ ਕਿ ਅਜਿਹੇ ਕਿਸਾਨ ਸਾਡੇ ਸਮਾਜ ਲਈ ਪ੍ਰੇਰਨਾ ਸਰੂਪ ਹਨ ਜੋ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਉਸਦਾ ਵਿਗਿਆਨਕ ਨਿਪਟਾਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਰਵਾਇਤੀ ਪ੍ਰਥਾ ਖਤਮ ਕਰਨਾ ਸਿਰਫ਼ ਸਰਕਾਰੀ ਟੀਚਾ ਨਹੀਂ, ਸਗੋਂ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਐਸ.ਡੀ.ਐਮ. ਨੇ ਦੱਸਿਆ ਕਿ ਕਲੱਸਟਰ ਅਤੇ ਨੋਡਲ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਰਹਿ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਆਧੁਨਿਕ ਤਰੀਕੇ ਸਮਝਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਹਰ ਕਿਸਾਨ “ਜ਼ੀਰੋ ਬਰਨਿੰਗ” ਮੁਹਿੰਮ ਦਾ ਹਿੱਸਾ ਬਣ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀ ਵਾਲੀਆਂ ਮਸ਼ੀਨਾਂ ਜਿਵੇਂ ਸੁਪਰ ਸੀਡਰ, ਹੈਪੀ ਸੀਡਰ, ਐਮ.ਬੀ. ਪਲੇਅ ਆਦਿ ਦੀ ਵਰਤੋਂ ਨਾਲ ਕਿਸਾਨ ਪਰਾਲੀ ਨੂੰ ਮਿੱਟੀ ਵਿੱਚ ਮਿਲਾ ਕੇ ਉਪਜਾਊ ਸ਼ਕਤੀ ਵਧਾ ਸਕਦੇ ਹਨ।

ਟੀਮ ਨੇ ਇਸ ਤੋਂ ਇਲਾਵਾ ਪਿੰਡ ਬਰੁਜ ਬਰਗੇਲ ਅਤੇ ਸਮਪੂਰਨਗੜ੍ਹ ਦਾ ਵੀ ਦੌਰਾ ਕੀਤਾ, ਜਿੱਥੇ ਸੈਟਲਾਈਟ ਮਾਨੀਟਰਿੰਗ ਸਿਸਟਮ ਅਧਾਰਿਤ ਘਟਨਾਵਾਂ ਦੀ ਜਾਂਚ ਕੀਤੀ ਗਈ।

ਦੌਰੇ ਦੌਰਾਨ ਖੇਤੀਬਾੜੀ ਅਧਿਕਾਰੀਆਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਪਰਾਲੀ ਨੂੰ ਸਾੜਨ ਨਾਲ ਨਾ ਸਿਰਫ਼ ਵਾਤਾਵਰਣ ਦੂਸ਼ਿਤ ਹੁੰਦਾ ਹੈ, ਸਗੋਂ ਮਿੱਟੀ ਦੇ ਖੁਰਾਕੀ ਤੱਤ ਵੀ ਨਸ਼ਟ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਮਿਲਾ ਕੇ ਬਿਜਾਈ ਕਰਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਅਤੇ ਅਸੀਂ ਸਾਫ਼ ਹਵਾ ਤੇ ਸਿਹਤਮੰਦ ਵਾਤਾਵਰਣ ਵੱਲ ਵਧ ਸਕਦੇ ਹਾਂ।

Related Articles

Leave a Reply

Your email address will not be published. Required fields are marked *

Back to top button
error: Content is protected !!