Uncategorized

ਮੈਂਬਰ ਐੱਸ ਸੀ ਕਮਿਸ਼ਨ ਰੁਪਿੰਦਰ ਸ਼ੀਤਲ ਨੇ ਕੀਤੀ ਰਾਜਾ ਵੜਿੰਗ ਦੀ ਨਿਖੇਧੀ

ਕਿਹਾ ਐੱਸ ਸੀ ਭਾਈਚਾਰੇ ਦਾ ਅਪਮਾਨ ਨਾਮੰਜੂਰ

ਬਰਨਾਲਾ, 4 ਨਵੰਬਰ ( ਬਿਊਰੋ, ਵਾਸ਼ਿਸ਼ਟ ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਰੁਪਿੰਦਰ ਸਿੰਘ ਸ਼ੀਤਲ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਗਈ ਸ਼ਬਦਾਵਲੀ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਇਸ ਸਬੰਧੀ ਸੂ ਮੋਟੋ ਨੋਟਿਸ ਲਿਆ ਗਿਆ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਸ ਟਿੱਪਣੀ ਦਾ ਸਖ਼ਤ ਨੋਟਿਸ ਲੈਂਦਿਆ 6 ਨਵੰਬਰ 2025 ਨੂੰ ਰਾਜਾ ਵੜਿੰਗ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ।

ਸ਼੍ਰੀ ਰੁਪਿੰਦਰ ਸਿੰਘ ਨੇ ਕਿਹਾ ਕਿ ਐੱਸ ਸੀ ਭਾਈਚਾਰੇ ਖਿਲਾਫ਼ ਕੋਈ ਵੀ ਅਪਮਾਨਜਨਕ ਸ਼ਬਦਾਵਲੀ ਨਾ ਮਨਜ਼ੂਰ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਇਸ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਵੇਗੀ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!