Uncategorized

ਕੈਬਨਿਟ ਮੰਤਰੀ ਸੌਂਦ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਪਹਿਲੇ ਪਾਤਸ਼ਾਹ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਜੀਵਨ ਜਿਉਣ ਦਾ ਦਿੱਤਾ ਸੱਦਾ

ਖੰਨਾ 4 ਨਵੰਬਰ ( ਬਿਊਰੋ, ਵਾਸ਼ਿਸ਼ਟ ) ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ `ਤੇ ਪੰਜਾਬ ਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ।

ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ 5 ਨਵੰਬਰ, 2025 ਨੂੰ ਮਨਾਇਆ ਜਾਣ ਵਾਲਾ ਇਹ ਪਵਿੱਤਰ ਦਿਹਾੜਾ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਦੀਵੀ ਸਿੱਖਿਆਵਾਂ ਦੀ ਯਾਦ ਦਿਵਾਉਂਦਾ ਹੈ, ਜੋ ਕਿ ‘ਨਾਮ ਜਪੋ`, `ਕਿਰਤ ਕਰੋ` ਅਤੇ `ਵੰਡ ਛਕੋ` ਦੇ ਮੂਲ ਸਿਧਾਂਤਾਂ `ਤੇ ਅਧਾਰਤ ਹਨ।

ਉਨ੍ਹਾਂ ਨੇ ਲੋਕਾਂ ਨੂੰ ਪਹਿਲੇ ਸਿੱਖ ਗੁਰੂ ਵੱਲੋਂ ਦਰਸਾਏ ਮਾਰਗ `ਤੇ ਚੱਲਣ ਅਤੇ ਇੱਕ ਪਰਮਾਤਮਾ, ਸਾਰਿਆਂ ਲਈ ਸਮਾਨਤਾ, ਨਿਰਸਵਾਰਥ ਸੇਵਾ ਅਤੇ ਭਾਈਚਾਰਕ ਸਦਭਾਵਨਾ ਦੇ ਉਨ੍ਹਾਂ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ। ਮੰਤਰੀ ਨੇ ਕਿਹਾ ਕਿ ਗੁਰੂ ਜੀ ਦਾ ‘ਸਰਬੱਤ ਦੇ ਭਲੇ` ਦਾ ਫਲਸਫਾ ਅੱਜ ਪਹਿਲਾਂ ਨਾਲੋਂ ਵੀ ਵੱਧ ਪ੍ਰਸੰਗਿਕ ਜਾਪਦਾ ਹੈ।

ਇਸ ਮੌਕੇ, ਮੰਤਰੀ ਨੇ ਸਾਰੇ ਨਾਗਰਿਕਾਂ, ਖਾਸ ਕਰਕੇ ਪੰਜਾਬ ਦੇ ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਅਤੇ ਚੰਗੀ ਸਿਹਤ ਲਈ ਅਰਦਾਸ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਵਿੱਤਰ ਦਿਹਾੜਾ ਸਾਰਿਆਂ ਨੂੰ ਭੇਦ-ਭਾਵ ਤੋਂ ਉੱਤੇ ਉੱਠਣ ਅਤੇ ਭਾਈਚਾਰੇ ਵਾਲਾ ਸਮਾਜ ਸਿਰਜਣ ਲਈ ਪ੍ਰੇਰਿਤ ਕਰੇਗਾ।

ਸੌਦ ਨੇ ਲੋਕਾਂ ਨੂੰ ਮਨੁੱਖਤਾ ਦੀ ਬਿਹਤਰੀ ਵਿੱਚ ਯੋਗਦਾਨ ਪਾਉਣ ਅਤੇ ਦੱਬੇ-ਕੁਚਲੇ ਲੋਕਾਂ ਦੀ ਮਦਦ ਕਰਨ ਦੀ ਅਪੀਲ ਕਰਦਿਆਂ ਗੁਰੂ ਨਾਨਕ ਦੇਵ ਜੀ ਦੁਆਰਾ ਸਾਜੇ ਸਿੱਖ ਧਰਮ ਵਿੱਚ ‘ਲੰਗਰ` ਅਤੇ `ਸੇਵਾ` ਦੀ ਮਹੱਤਤਾ `ਤੇ ਵੀ ਚਾਨਣਾ ਪਾਇਆ।

Related Articles

Leave a Reply

Your email address will not be published. Required fields are marked *

Back to top button
error: Content is protected !!