Uncategorized

ਐਸ.ਡੀ.ਐਮ. ਬਾਘਾਪੁਰਾਣਾ ਵੱਲੋਂ ਦਾਣਾ ਮੰਡੀ ਸਮਾਲਸਰ ਵਿਖੇ ਕੀਤਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ

39 ਲੱਖ ਤੋਂ ਵੱਧ ਗੱਟਿਆਂ ਦੀ ਖਰੀਦ ਹੋ ਚੁੱਕੀ ਹੈ ਅਤੇ ਖਰੀਦ ਦੇ ਪੈਸੇ ਕਿਸਾਨਾਂ ਦੇ ਖਾਤਿਆਂ ਵਿੱਚ

ਮੋਗਾ 4 ਨਵੰਬਰ ( ਬਿਊਰੋ, ਵਾਸ਼ਿਸ਼ਟ ) ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੀ ਅਗਵਾਈ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਉਪਰਾਲੇ ਨਿਰੰਤਰ ਜਾਰੀ ਹਨ। ਡਿਪਟੀ ਕਮਿਸ਼ਨਰ ਮੋਗਾ ਦੀਆਂ ਸਖਤ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲੱਗਣ ਦੇ ਮਾਮਲਿਆਂ ਨੂੰ ਘਟਾਉਣ ਲਈ ਐਸ.ਡੀ.ਐਮ ਬਾਘਾਪੁਰਾਣਾ ਸ੍ਰ. ਬੇਅੰਤ ਸਿੰਘ ਸਿੱਧੂ ਵੱਲੋਂ ਪਿੰਡ ਸਮਾਲਸਰ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ।

ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ 17 ਫੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਨਾ ਲਿਆਂਦਾ ਜਾਵ ਕੇਵਲ ਸੁੱਕਾ ਝੋਨਾ ਹੀ ਲਿਆਂਦਾ ਜਾਵੇ ਤਾਂ ਜੋ ਉਸੇ ਦਿਨ ਹੀ ਝੋਨਾ ਵਿਕ ਸਕੇ। ਉਨ੍ਹਾਂ ਵਲੋਂ ਮੰਡੀ ਵਿੱਚ ਲੱਗੇ ਆੜਤੀਆਂ ਦੇ ਕੰਢੇ ਵੀ ਚੈੱਕ ਕੀਤੇ ਗਏ ਜੋ ਸਹੀ ਪਾਏ ਗਏ। ਉਨ੍ਹਾਂ ਕਿਹਾ ਕਿ ਜੇਕਰ ਮੰਡੀ ਵਿੱਚ ਤੁਲਾਈ ਦੌਰਾਨ ਕੋਈ ਸਮੱਸਿਆ ਆਉਂਦੀ ਹੈ ਤਾਂ ਸੈਕਟਰੀ ਮਾਰਕਿਟ ਕਮੇਟੀ ਬਾਘਾਪੁਰਾਣਾ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ।

ਉਨ੍ਹਾ ਦੱਸਿਆ ਕਿ ਬਾਘਾਪੁਰਾਣਾ ਅਧੀਨ ਆਉਂਦੇ ਖਰੀਦ ਕੇਂਦਰਾਂ ਵਿੱਚ ਹੁਣ ਤੱਕ ਕੁੱਲ 39 ਲੱਖ ਤੋਂ ਵੱਧ ਗੱਟਿਆਂ ਦੀ ਖਰੀਦ ਹੋ ਚੁੱਕੀ ਹੈ ਅਤੇ ਖਰੀਦ ਦੇ ਪੈਸੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ਤੇ ਪਾਏ ਜਾ ਰਹੇ ਹਨ ਅਤੇ ਲਿਫਟਿੰਗ ਦਾ ਕੰਮ ਵੀ ਤੇਜ ਗਤੀ ਨਾਲ ਚੱਲ ਰਿਹਾ। ਇਸ ਮੌਕੇ ਸਬ ਇੰਸਪੈਕਟਰ ਥਾਣਾ ਬਾਘਾਪੁਰਾਣਾ ਸੰਦੀਪ ਕੌਰ ਨੇ ਮੰਡੀ ਅੰਦਰ ਕਿਸਾਨਾਂ ਦੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਚੈੱਕ ਕੀਤਾ ਅਤੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਸਮੱਸਿਆ ਆਉ਼ਦੀ ਹੈ ਤਾਂ ਉਹ ਥਾਣੇ ਨਾਲ ਰਾਬਤਾ ਕਰ ਸਕਦੇ ਹਨ।

ਖੇਤੀਬਾੜੀ ਵਿਕਾਸ ਅਫਸਰ ਬਾਘਾਪੁਰਾਣਾ ਡਾ. ਖੁਸ਼ਦੀਪ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਵੇ ਅਤੇ ਇਸਨੂੰ ਧਰਤੀ ਵਿੱਚ ਮਿਲਾਉਣ ਜਾਂ ਫਿਰ ਬੇਲਰ ਨਾਲ ਗੱਠਾਂ ਬਣਾ ਕੇ ਆਪਣੇ ਖੇਤ ਦੀ ਪਰਾਲੀ ਦਾ ਪ੍ਰਬੰਧ ਕਰਨ। ਇਸ ਮੌਕੇ ਸ੍ਰੀ ਮਨਪ੍ਰੀਤ ਸਿੰਘ ਸੋਢੀ ਆੜਤੀਆਂ ਅਤੇ ਬਾਕੀ ਕਿਸਾਨ ਹਾਜ਼ਰ ਸਨ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!