Uncategorized

ਜਦੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ

ਅੱਗ ਲਾਉਣ ਵਾਲੇ ਕਿਸਾਨਾਂ ਅਤੇ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ - ਐੱਸ ਐੱਸ ਪੀ

ਭਵਾਨੀਗੜ੍ਹ 4 ਨਵੰਬਰ ( ਬਿਊਰੋ, ਵਾਸ਼ਿਸ਼ਟ ) – ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਨਾਲ ਨੱਥ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇਸ ਤਹਿਤ ਸੰਗਰੂਰ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਜਦੋਂ ਖੇਤਾਂ ਵਿੱਚ ਗਸ਼ਤ ਕਰ ਰਹੇ ਸਨ ਤਾਂ ਉਹਨਾਂ ਸੜਕ ਤੋਂ ਦੇਖਿਆ ਕਿ ਪਿੰਡ ਗੁਰਦਾਸਪੁਰਾ ਅਤੇ ਪਿੰਡ ਖੁਰਾਣਾ ਵਿੱਚ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਈ ਗਈ ਹੈ ਤਾਂ ਉਹ ਖੁਦ ਕਿਸਾਨਾਂ ਦੇ ਖੇਤ ਵਿਚ ਪਹੁੰਚ ਗਏ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮ ਉੱਤੇ ਉਥੇ ਖੇਤੀਬਾੜੀ ਵਿਭਾਗ ਟੀਮ ਵੀ ਤੁਰੰਤ ਪਹੁੰਚ ਗਈ ਅਤੇ ਇਸ ਅੱਗ ਉੱਤੇ ਕਾਬੂ ਪਾ ਲਿਆ ਗਿਆ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਅੱਜ ਫੀਲਡ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਦੌਰਾ ਕਰ ਰਹੇ ਸਨ ਕਿ ਉਹਨਾਂ ਨੂੰ ਇਹ ਖ਼ਬਰ ਮਿਲੀ ਕਿ ਉਕਤ ਪਿੰਡਾਂ ਦੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਗਈ ਹੈ ਜਿਸ ਉੱਤੇ ਦੋਵੇਂ ਅਧਿਕਾਰੀ ਖੁਦ ਉਥੇ ਪਹੁੰਚ ਗਏ ਅਤੇ ਇਹ ਅੱਗ ਪਹਿਲੇ ਖੇਤ ਵਿਚ ਹੀ ਬੁਝਾ ਦਿੱਤੀ ਗਈ। ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ਉਤੇ
ਸੰਬੰਧਤ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਹਦਾਇਤ ਕਰ ਦਿੱਤੀ ਗਈ।

ਇਸ ਮੌਕੇ ਉੱਤੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਕਿਸੇ ਵੀ ਹੀਲੇ ਅੱਗ ਦੀਆਂ ਘਟਨਾਵਾਂ ਵਧਣ ਨਹੀਂ ਦਿੱਤੀਆਂ ਜਾਣਗੀਆਂ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਤੇ ਮਾਨਯੋਗ ਸੁਪਰੀਮ ਕੋਰਟ ਅਤੇ ਵਾਤਾਵਰਨ ਪਲੀਤ ਹੋਣ ਤੋਂ ਰੋਕਣ ਵਿੱਚ ਲੱਗੀਆਂ ਕੇਂਦਰੀ ਏਜੰਸੀਆਂ ਵੱਲੋਂ ਸਿੱਧੀ ਨਜ਼ਰ ਰੱਖੀ ਜਾ ਰਹੀ ਹੈ। ਇਹ ਸਾਰਾ ਵਰਤਾਰਾ ਸੈਟੇਲਾਈਟ ਰਾਹੀਂ ਮੌਨੀਟਰ ਕੀਤਾ ਜਾ ਰਿਹਾ ਹੈ। ਉਹਨਾਂ ਪ੍ਰਸ਼ਾ਼ਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ।

ਇਸ ਮੌਕੇ ਹਾਜ਼ਰ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਸਰਤਾਜ ਸਿੰਘ ਚਾਹਲ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਵੀ ਕਿਸਾਨ ਖੇਤ ਵਿੱਚ ਅੱਗ ਲਗਾਉਂਦਾ ਹੈ ਤਾਂ ਕਿਸਾਨ ਨੂੰ ਜ਼ੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਇਸ ਤੋਂ ਪਹਿਲਾਂ ਉਕਤ ਦੋਵੇਂ ਅਧਿਕਾਰੀਆਂ ਨੇ ਖੇਤਾਂ ਵਿੱਚ ਪਰਾਲੀ ਦਾ ਉਚਿੱਤ ਪ੍ਰਬੰਧਨ ਕਰਨ ਵਾਲੇ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਅਤੇ ਹੋਰ ਕਿਸਾਨਾਂ ਨੂੰ ਵੀ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਹਨਾਂ ਨਾਲ ਮੁੱਖ ਖੇਤੀਬਾੜੀ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!