Uncategorized

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ਪੰਜਾਬ ਪੁਲਸ ਵੱਲੋ ਗਾਰਡ ਆਫ਼ ਆਨਰ

ਭਰਵੀਂ ਗਿਣਤੀ ਵਿੱਚ ਸੰਗਤ ਸਮੇਤ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਕੁਲਵੰਤ ਪੰਡੋਰੀ, ਭਦੌੜ ਵਿਧਾਇਕ ਲਾਭ ਸਿੰਘ ਉਗੋਕੇ ਨੇ ਮਹਾਨ ਨਗਰ ਕੀਰਤਨ ਦੇ ਕੀਤੇ ਦਰਸ਼ਨ

ਬਰਨਾਲਾ, 20 ਨਵੰਬਰ ( ਬਿਊਰੋ )”ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਤਲਵੰਡੀ ਸਾਬੋ ਤੋਂ ਚੱਲ ਕੇ ਜ਼ਿਲ੍ਹਾ ਬਰਨਾਲਾ ਵਿਖੇ ਪਹੁੰਚਿਆ।

ਇਸ ਮੌਕੇ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਨਾਲ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਅਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦਾ ਤਪਾ ਤੋਂ ਬਰਨਾਲਾ ਹਦੂਦ ਅੰਦਰ ਪੁੱਜਣ ‘ਤੇ ਮੈਂਬਰ ਸੰਸਦ ਗੁਰਮੀਤ ਸਿੰਘ ਮੀਤ ਹੇਅਰ, ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਸ੍ਰੀ ਕੁਲਵੰਤ ਸਿੰਘ ਪੰਡੋਰੀ, ਭਦੌੜ ਵਿਧਾਇਕ ਸ੍ਰੀ ਲਾਭ ਸਿੰਘ ਉੱਗੋਕੇ, ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ, ਐੱਸ ਐੱਸ ਪੀ ਸ਼੍ਰੀ ਸਰਫ਼ਰਾਜ਼ ਆਲਮ, ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ, ਐੱਸ ਐੱਸ ਪੀ ਬਠਿੰਡਾ ਮੈਡਮ ਅਮਨੀਤ ਕੌਂਡਲ ਆਦਿ ਵੱਲੋਂ ਸਵਾਗਤ ਕੀਤਾ ਗਿਆ ।

ਇਸ ਮੌਕੇ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਹਨਾਂ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸਿੱਖ ਧਰਮ ਦੇ ਆਦਰਸ਼ਾਂ, ਸੱਚ, ਨਿਆਂ, ਧਰਮ ਅਤੇ ਮਨੁੱਖੀ ਹੱਕਾਂ ਦੀ ਰੱਖਿਆ ਲਈ ਅਨੋਖੀ ਅਤੇ ਲਾਸਾਨੀ ਕੁਰਬਾਨੀ ਦਿੱਤੀ।

ਉਹਨਾਂ ਗੁਰੂ ਸਾਹਿਬ ਸਮੇਤ ਉਨ੍ਹਾਂ ਦੇ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਯਾਦ ਕਰਿਦਆਂ ਕਿਹਾ ਕਿ ਜ਼ਬਰ ਅਤੇ ਧਰਮ-ਪਰਿਵਰਤਨ ਦੇ ਖ਼ਿਲਾਫ ਉਹਨਾਂ ਨੇ ਇੱਕ ਅਟੱਲ ਚਟਾਨ ਵਾਂਗ ਖਲੋਅ ਕੇ ਦਰਸਾਇਆ ਕਿ ਸਿੱਖ ਧਰਮ ਦੇ ਨਾਇਕ ਕਿਸੇ ਇਕ ਧਰਮ ਲਈ ਨਹੀਂ, ਸਗੋਂ ਪੂਰੇ ਮਨੁੱਖਤਾ ਲਈ ਲੜਦੇ ਹਨ।

ਇਸ ਮੌਕੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਸ੍ਰੀ ਕੁਲਵੰਤ ਸਿੰਘ ਪੰਡੋਰੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਮਨੁੱਖਤਾ ਤੇ ਧਰਮ ਲਈ ਕੀਤੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਗੁਰੂ ਜੀ ਨੇ ਧਰਮ ਦੀ ਰੱਖਿਆ ਲਈ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਦੀ ਧਰਮ ਲਈ ਦਿੱਤੀ ਸ਼ਹਾਦਤ ਸਦਾ ਲਈ ਅਮਰ ਹੋ ਗਈ। ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਅੱਤਿਆਚਾਰ ਦੇ ਖ਼ਿਲਾਫ਼ ਤੇ ਮਨੁੱਖੀ ਅਧਿਕਾਰਾਂ ਦੇ ਹੱਕ ਵਿੱਚ ਡਟ ਕੇ ਖੜ੍ਹਨ ਦਾ ਸੰਦੇਸ਼ ਦਿੰਦਾ ਹੈ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੀ ਸ਼ਹਾਦਤ ਸਰਬੋਤਮ ਸਮਰਪਣ ਅਤੇ ਹਿੰਮਤ ਦੀ ਨਿਸ਼ਾਨੀ ਮੰਨੀ ਜਾਂਦੀ ਹੈ।

ਉਹਨਾਂ ਇਹ ਵੀ ਕਿਹਾ ਕਿ ਸਿੱਖ ਕੌਮ ਗੁਰੂ ਜੀ ਦੇ ਉਪਦੇਸ਼—ਧਰਮ, ਸੱਚਾਈ ਅਤੇ ਮਨੁੱਖਤਾ ਦੀ ਸੇਵਾ ਨੂੰ ਯਾਦ ਕਰਦੀ ਹੈ। ਇਸ ਮੌਕੇ ਸ. ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਪੰਜਾਬ ਦੇ ਸਾਰੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 50-50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਵੀ ਦਿੱਤੀ ਜਾਵੇਗੀ।

ਇਸ ਮੌਕੇ ਹਲਕਾ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਧਾਰਮਿਕ ਆਜ਼ਾਦੀ ਦੇ ਸਰਵਉਚ ਰੱਖਿਅਕ ਹਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦਾ ਬਲੀਦਾਨ ਸਿਰਫ ਕਿਸੇ ਇੱਕ ਕੌਮ ਲਈ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਲਈ ਸ਼ਹਾਦਤ ਅਤੇ ਧਰਮ-ਨਿਰਪੱਖਤਾ ਦੀ ਅਨੋਖੀ ਮਿਸਾਲ ਹੈ।

ਉਹਨਾਂ ਕਿਹਾ ਕਿ ਮੁਗਲ ਸ਼ਾਸਕ ਔਰੰਗਜ਼ੇਬ ਦੇ ਜ਼ੁਲਮਾਂ ਦਾ ਵਿਰੋਧ ਕਰਦੇ ਹੋਏ ਗੁਰੂ ਸਾਹਿਬ ਤੇ ਉਨ੍ਹਾਂ ਦੇ ਸਿੱਖਾਂ ਨੇ ਧਰਮ ਦੀ ਰੱਖਿਆ ਲਈ ਆਪਣਾ ਆਪ ਕੁਰਬਾਨ ਕਰ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਕਸ਼ਮੀਰੀ ਪੰਡਤਾਂ ਨੇ ਜਦੋਂ ਗੁਰੂ ਘਰ ਦਾ ਦਰਵਾਜ਼ਾ ਖੜਕਾਇਆ, ਤਾਂ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰਨ ਦਾ ਫ਼ੈਸਲਾ ਕੀਤਾ।

ਉਹਨਾਂ 23 ਤੋਂ 25 ਨਵੰਬਰ 2025 ਤੱਕ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਸਾਹਿਬ ਦੇ ਸ਼ਹੀਦੀ ਸਮਾਰੋਹ ਵਿਚ ਸੰਗਤਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਵੀ ਕੀਤੀ।
ਕਚਹਿਰੀ ਚੌਕ ਬਰਨਾਲਾ ਪਹੁੰਚਣ ‘ਤੇ ਵਿਧਾਇਕ ਬਰਨਾਲਾ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਸਮੇਤ ਸੰਗਤ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ,
ਮੈਂਬਰ ਐੱਸ ਸੀ ਕਮਿਸ਼ਨ ਰੁਪਿੰਦਰ ਸ਼ੀਤਲ,
ਐਸ ਡੀ ਐਮ ਤਪਾ ਮੈਡਮ ਸੋਨਮ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸਵਿੰਦਰ ਸਿੰਘ ਵੀ ਨਤਮਸਤਕ ਹੋਏ।
ਨਗਰ ਕੀਰਤਨ ਹੰਡਿਆਇਆ ਚੌਕ, ਕਚਹਿਰੀ ਚੌਕ, ਆਈ ਟੀ ਆਈ ਚੌਕ ਬਰਨਾਲਾ ਤੋਂ ਬਡਬਰ ਹੁੰਦੇ ਹੋਏ ਅੱਗੇ ਸੁਨਾਮ (ਜ਼ਿਲ੍ਹਾ ਸੰਗਰੂਰ) ਵੱਲ ਰਵਾਨਾ ਹੋਇਆ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!