Uncategorized

ਖੇਡਾਂ ਨੂੰ ਉਤਸ਼ਾਹਤ ਕਰਨ ਤੇ ਨੌਜਵਾਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਸਰਕਾਰ ਕਰ ਰਹੀ ਹੈ ਨਿਰੰਤਰ ਯਤਨ: ਡਾ. ਰਵਜੋਤ ਸਿੰਘ

ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹੋਈ ਜੂਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਵਿੱਚ ਪਹੁੰਚੇ ਸਥਾਨਕ ਸਰਕਾਰ ਮੰਤਰੀ

ਹੁਸ਼ਿਆਰਪੁਰ, 7 ਨਵੰਬਰ ( ਬਿਊਰੋ, ਵਾਸ਼ਿਸ਼ਟ ) ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਦੇ ਖੇਡ ਮੈਦਾਨ ਵਿੱਚ ਆਯੋਜਿਤ ਜੂਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖੇਡਾਂ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟ ਕਰਦਿਆਂ ਕਿਹਾ ਕਿ ਖੇਡ ਨੌਜਵਾਨ ਪੀੜ੍ਹੀ ਨੂੰ ਅਨੁਸ਼ਾਸਨ, ਏਕਤਾ ਅਤੇ ਆਤਮਵਿਸ਼ਵਾਸ ਸਿਖਾਉਂਦੀਆਂ ਹਨ ਤੇ ਸਮਾਜ ਨੂੰ ਤੰਦਰੁਸਤ ਅਤੇ ਜੋਸ਼ੀਲਾ ਬਣਾਉਂਦੀਆਂ ਹਨ।

ਡਾ. ਰਵਜੋਤ ਸਿੰਘ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਉਤਸ਼ਾਹ ਤੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੀ ਖੇਡ ਪ੍ਰਤਿਭਾ ਨੂੰ ਉਭਾਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਸਰਕਾਰ ਵੱਲੋਂ ਰਾਜ ਭਰ ਵਿੱਚ ਖੇਡ ਸਹੂਲਤਾਂ ਦੇ ਵਿਸਤਾਰ, ਕੋਚਿੰਗ ਸੈਂਟਰਾਂ ਦੀ ਮਜ਼ਬੂਤੀ ਅਤੇ ਖਿਡਾਰੀਆਂ ਨੂੰ ਵਧੀਆ ਮੰਚ ਪ੍ਰਦਾਨ ਕਰਨ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਖੋ-ਖੋ ਵਰਗੀਆਂ ਦੇਸੀ ਖੇਡਾਂ ਦੀ ਲੋਕਪ੍ਰਿਯਤਾ ਵਧਾਉਣ ਅਤੇ ਪਿੰਡਾਂ ਵਿੱਚ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਵਿੱਚ ਇਸ ਤਰ੍ਹਾਂ ਦੇ ਟੂਰਨਾਮੈਂਟ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਕੈਬਨਿਟ ਮੰਤਰੀ ਨੇ ਆਯੋਜਨ ਕਮੇਟੀ ਦੀ ਵੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਇਸ ਮੁਕਾਬਲੇ ਨੂੰ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ।

ਪ੍ਰੋਗਰਾਮ ਦੇ ਅੰਤ ਵਿੱਚ ਡਾ. ਰਵਜੋਤ ਸਿੰਘ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਵਿੱਚ ਸਫਲਤਾ ਸਿਰਫ਼ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਹੀ ਮਿਲਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਉਹ ਖੇਡਾਂ ਨੂੰ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕਰਨ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!