Uncategorized

ਡੇਂਗੂ ਤੇ ਹੋਰ ਬਿਮਾਰੀਆਂ ‘ਤੇ ਕਾਬੂ ਪਾਉਣ ਲਈ ਫੋਗਿੰਗ ਮੁਹਿੰਮ ਤੇਜ਼ – ਸਪੀਕਰ ਸੰਧਵਾਂ

ਪਹਿਲੇ ਦੌਰ ਦੀ ਕਾਰਵਾਈ ਮੁਕੰਮਲ

ਕੋਟਕਪੂਰਾ, 6 ਨਵੰਬਰ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਕੋਟਕਪੂਰਾ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫੋਗਿੰਗ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ। ਹੁਣ ਤੱਕ ਸ਼ਹਿਰ ਦੇ ਚਾਰ ਵਾਰਡਾਂ ਵਿੱਚ ਫੋਗਿੰਗ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀ ਵਾਰਡਾਂ ਲਈ ਤੈਅ ਸ਼ਡਿਊਲ ਅਨੁਸਾਰ ਕਾਰਵਾਈ ਜਾਰੀ ਹੈ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੌਸਮ ਦੇ ਬਦਲਾਅ ਦੇ ਮੱਦੇਨਜ਼ਰ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਹਰੇਕ ਪੱਧਰ ‘ਤੇ ਜਾਗਰੂਕਤਾ ਅਤੇ ਸਫ਼ਾਈ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਟੀਮਾਂ ਨੂੰ ਦਿਨ-ਪ੍ਰਤੀਦਿਨ ਫੋਗਿੰਗ ਦਾ ਰਿਪੋਰਟ ਤਿਆਰ ਕਰਕੇ ਸੌਂਪਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਕਿਸੇ ਵੀ ਇਲਾਕੇ ਦੀ ਅਣਦੇਖੀ ਨਾ ਹੋਵੇ।

ਇਸਦੇ ਨਾਲ ਹੀ ਸਿਹਤ ਵਿਭਾਗ ਵਲੋਂ ਵੀ ਪਿੰਡਾਂ ਅਤੇ ਕੋਟਕਪੂਰਾ ਸ਼ਹਿਰ ਵਿੱਚ ਮੱਛਰ ਮਾਰਨ ਲਈ ਸਪਰੇਅ ਮੁਹਿੰਮ ਚਲਾਈ ਜਾ ਰਹੀ ਹੈ। ਪਹਿਲੇ ਦੌਰ ਦੀ ਕਾਰਵਾਈ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ ਹੁਣ ਦੂਜੇ ਦੌਰ ਦੀ ਤਿਆਰੀ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਹਰੇਕ ਘਰ ਦੇ ਆਲੇ-ਦੁਆਲੇ ਪਾਣੀ ਦੇ ਇਕੱਠੇ ਹੋਣ ਵਾਲੇ ਸਥਾਨਾਂ ਨੂੰ ਸਾਫ ਕਰਨ ਲਈ ਲੋਕਾਂ ਨੂੰ ਪ੍ਰੇਰਿਆ ਜਾ ਰਿਹਾ ਹੈ।

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਿਲ੍ਹੇ ਵਿੱਚ ਡੇਂਗੂ ਤੋਂ ਬਚਾਅ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ ਘਰ-ਘਰ ਜਾ ਕੇ ਜਾਂਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਘਰਾਂ ਦੇ ਛੱਤਾਂ ਤੇ ਜਾਂ ਹੋਰ ਥਾਵਾਂ ਤੇ ਪਾਣੀ ਖੜਾ ਨਾ ਹੋਣ ਦੇਣ ਤੇ ਮੱਛਰਾਂ ਦੀ ਪੈਦਾਵਾਰ ਰੋਕਣ ਵਿੱਚ ਸਹਿਯੋਗ ਦੇਣ।

ਸ. ਸੰਧਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਤੇ ਸਰਕਾਰੀ ਮੁਹਿੰਮ ਵਿੱਚ ਸਹਿਯੋਗ ਕਰਨ, ਤਾਂ ਜੋ ਡੇਂਗੂ ‘ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕੇ ਅਤੇ ਕੋਟਕਪੂਰਾ ਸ਼ਹਿਰ ਨੂੰ ਸਿਹਤਮੰਦ ਤੇ ਸਾਫ਼ ਰੱਖਿਆ ਜਾ ਸਕੇ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!