ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵੈਨਾਂ ਦੀ ਕੀਤੀ ਗਈ ਚੈਕਿੰਗ
13 ਸਕੂਲੀ ਬੱਸ਼ਾਂ ਜੋ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ

ਬਰਨਾਲਾ, 11 ਨਵੰਬਰ ( ਬਿਊਰੋ )
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਸ੍ਰੀ ਟੀ.ਬੈਨਿਥ ਆਈ. ਏ. ਐਸ ਜੀ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਪਰਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ।

ਇਸ ਮੋਕੇ ਸੈਕਰ਼ਡ ਹਾਰਟ ਕਾਨਵੈਂਟ ਸਕੂਲ ਬਰਨਾਲਾ ਅਤੇ ਜੈ ਵਾਟੀਕਾ ਪਬਲਿਕ ਸਕੂਲ ਬਰਨਾਲਾ, ਦੀਆਂ ਸਕੂਲ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ 13 ਸਕੂਲੀ ਬੱਸ਼ਾਂ ਜੋ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵੱਲੋਂ ਸਮੇਂ-ਸਮੇਂ ‘ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਡਰਾਇਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇਂ ਸੀ.ਸੀ.ਟੀ.ਵੀ ਕੈਮਰਾ, ਖਿੜਕੀ ‘ਤੇ ਲੋਹੇ ਦੀ ਗਰਿੱਲ, ਮੁੱਢਲੀ ਸਹਾਇਤਾ ਬਾਕਸ, ਮਹਿਲਾ ਕਡੰਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੋਰ ਵੱਲੋਂ ਦੱਸਿਆ ਗਿਆ ਕਿ ਇਹ ਚੈਕਿੰਗ 1 ਅਪ੍ਰੈਲ ਤੋਂ ਲਗਾਤਾਰ ਜਾਰੀ ਰੱਖੀ ਜਾਵੇਗੀ । ਉਹਨਾ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਦੁਆਰਾ ਇਹ ਕਹਿ ਕੇ ਆਪਣਾ ਪੱਲਾ ਝਾੜਿਆ ਜਾਂਦਾ ਹੈ ਕਿ ਸਕੂਲ ਦੀ ਆਪਣੀ ਕੋਈ ਵੀ ਵੈਨ ਨਹੀ ਹੈ।

ਸਾਰੀਆਂ ਵੈਨਾਂ ਪ੍ਰਾਈਵੇਟ ਕੋਨਟਰੈਕਟਰ ਦੁਆਰਾ ਚਲਾਈਆਂ ਜਾ ਰਹੀਆਂ ਹਨ, ਪ੍ਰੰਤੂ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਬੱਚਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜਿੰਮੇਵਾਰੀ ਸਕੂਲ ਮੈਨੇਜ਼ਮੈਂਟ ਦੀ ਹੈ। ਇਸ ਲਈ ਸਕੂਲ ਮੈਨੇਜ਼ਮੈਂਟ ਦੀ ਇਹ ਨਿੱਜੀ ਜਿੰਮੇਵਾਰੀ ਹੈ ਕਿ ਉਹ ਸਾਰੀਆਂ ਵੈਨਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਢੁੱਕਵਾਂ ਬਣਾਉਣ ।

ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੋਰ ਨੇ ਦੱਸਿਆ ਕਿ ਟੀਮ ਵੱਲੋਂ ਵਾਰ ਵਾਰ ਪਾਲਿਸੀ ਦੀਆਂ ਹਦਾਇਤਾਂ ਸਬੰਧੀ ਜਾਗਰੂਕ ਕਰਨ ਤੋਂ ਬਾਅਦ ਵੀ ਕਈ ਸਕੂਲਾਂ ਵੱਲੋਂ ਨਿਯਮਾਂ ਦੀ ਪਾਲਣ ਨਹੀਂ ਕੀਤੀ ਜਾ ਰਹੀ ਜਿਸ ‘ਤੇ ਹੁਣ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿੱਚੋਂ ਸ਼੍ਰੀ ਲੱਖਾ ਸਿੰਘ ਅਤੇ ਸ੍ਰੀ ਰੁਪਿੰਦਰ ਸਿੰਘ ਜ਼ਿਲ੍ਹਾ ਟ੍ਰਰਾਂਸਪੋਰਟ ਵਿਭਾਗ ਵੱਲੋਂ ਏ.ਐਸ.ਆਈ ਸੁਖਦੇਵ ਸਿੰਘ, (ਟ੍ਰੈਫਿਕ ਐਜੂਕੇਸ਼ਨ ਸੈਲ) ਹੋਲਦਾਰ ਹਰਬੰਸ ਸਿੰਘ , ਸਿੱਖਿਆ ਵਿਭਾਗ ਵਿਚੋਂ ਸ੍ਰੀ ਨੀਰਜ ਕੁਮਾਰ ਚੈਕਿੰਗ ਟੀਮ ਵਿਚ ਸ਼ਾਮਿਲ ਸਨ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate




