Uncategorized
ਅੰਮ੍ਰਿਤਸਰ ਬੰਦ ਅਤੇ 4 ਨਵੰਬਰ ਨੂੰ ਪੰਜਾਬ ਸਰਕਾਰ ਦੇ ਪੁਤਲੇ ਸਾੜਨ ਦਾ ਪ੍ਰੋਗਰਾਮ ਫ਼ਿਲਹਾਲ ਮੁਲਤਵੀ
ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਗੱਲਬਾਤ ਮਗਰੋਂ ਆਗੂਆਂ ਨੇ ਇਹ ਐਲਾਨ ਕੀਤਾ

ਵਾਲਮੀਕਿ ਸਮਾਜ ਵੱਲੋਂ 3 ਨਵੰਬਰ ਨੂੰ ਅੰਮ੍ਰਿਤਸਰ ਬੰਦ ਅਤੇ 4 ਨਵੰਬਰ ਨੂੰ ਪੰਜਾਬ ਭਰ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਸਾੜਨ ਦਾ ਜੋ ਪ੍ਰੋਗਰਾਮ ਉਲੀਕਿਆ ਗਿਆ ਸੀ, ਉਹ ਸਮਾਜ ਦੇ ਆਗੂਆਂ ਅਤੇ ਸੰਤਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਵਿਜੇ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਗੇ ਪਾਉਣ ਦਾ ਫੈਸਲਾ ਕੀਤਾ ਹੈ। ਅੰਮ੍ਰਿਤਸਰ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਗੱਲਬਾਤ ਮਗਰੋਂ ਆਗੂਆਂ ਨੇ ਇਹ ਐਲਾਨ ਕੀਤਾ।




