ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਸ਼ਹੀਦੀ ਸਭਾ ਦੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ
ਬੱਚਤ ਭਵਨ ਵਿਖੇ ਅਧਿਕਾਰੀਆਂ ਨਾਲ ਕੀਤੀ ਵਿਸਤ੍ਰਿਤ ਮੀਟਿੰਗ, ਤਨਦੇਹੀ ਨਾਲ ਸਮੁੱਚੇ ਪ੍ਰਬੰਧ ਸਮੇਂ ਸਿਰ ਨੇਪਰੇ ਚੜ੍ਹਾਉਣ ਦੀ ਹਦਾਇਤ

ਫਤਹਿਗੜ੍ਹ ਸਾਹਿਬ, 11 ਨਵੰਬਰ ( ਬਿਊਰੋ ) ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਬੱਚਤ ਭਵਨ ਵਿਖੇ ਅਧਿਕਾਰੀਆਂ ਨਾਲ ਸ਼ਹੀਦੀ ਸਭਾ ਦੇ ਅਗੇੇਤੇ ਪ੍ਰਬੰਧਾਂ ਬਾਰੇ ਮੀਟਿੰਗ ਕਰਦਿਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ, ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਪਹੁੰਚਣਗੀਆਂ ਇਸ ਲਈ ਵਿਭਾਗੀ ਤੌਰ ‘ਤੇ ਕੀਤੇ ਜਾਣ ਵਾਲੇ ਸਮੁੱਚੇ ਪ੍ਰਬੰਧ, ਸਮੇਂ ਸਿਰ ਨੇਪਰੇ ਚੜ੍ਹਾਉਣੇ ਯਕੀਨੀ ਬਣਾਏ ਜਾਣ।ਉਨ੍ਹਾਂ ਦੱਸਿਆ ਕਿ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਯਾਤਰਾ 21 ਨਵੰਬਰ ਨੂੰ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਦਾਖਲ ਹੋਵੇਗੀ, ਜਿਸ ਦੇ ਮੱਦੇਨਜ਼ਰ ਵੀ ਲੋੜੀਂਦੇ ਪ੍ਰਬੰਧ ਛੇਤੀ ਤੋਂ ਛੇਤੀ ਮੁਕੰਮਲ ਕੀਤੇ ਜਾਣ।

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਮੀਟਿੰਗ ਦੌਰਾਨ ਪੁਲਿਸ ਵਿਭਾਗ, ਸਿਹਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ, ਨਗਰ ਕੌਂਸਲ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਪਬਲਿਕ ਹੈਲਥ, ਸਿਹਤ ਵਿਭਾਗ ਸਮੇਤ ਵੱਖ—ਵੱਖ ਵਿਭਾਗਾਂ ਵੱਲੋਂ ਨਿਭਾਈਆਂ ਜਾਣ ਵਾਲੀਆਂ ਜਿੰਮੇਵਾਰੀਆਂ ਬਾਰੇ ਵਿਸਥਾਰ ਵਿੱਚ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਸ਼ਰਧਾਲੂਆਂ ਦੀ ਸੁਵਿਧਾ ਲਈ ਮਿੰਨੀ ਬੱਸਾਂ, ਈ—ਰਿਕਸ਼ਾ ਦੀ ਸੁਵਿਧਾ ਪ੍ਰਦਾਨ ਕਰਨ, ਐਂਬੂਲੈਂਸਾਂ ਦੀ ਤਾਇਨਾਤੀ, ਮੈਡੀਕਲ ਟੀਮਾਂ ਦਾ ਗਠਨ, ਆਰਜ਼ੀ ਪਖਾਨਿਆਂ ਦਾ ਪ੍ਰਬੰਧ, ਸਾਫ਼ ਸਫਾਈ, ਲਿੰਕ ਸੜਕਾਂ ਦੀ ਮੁਰੰਮਤ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਸਮੇਤ ਹੋਰ ਪ੍ਰਬੰਧਾਂ ਬਾਰੇ ਵੀ ਆਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਦਸੰਬਰ ਦੌਰਾਨ ਕੋਈ ਵੀ ਅਧਿਕਾਰੀ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਗੈਰ ਛੁੱਟੀ ਨਹੀਂ ਲਵੇਗਾ। ਉਨ੍ਹਾਂ ਨੇ ਏ.ਡੀ.ਸੀ ਵਿਕਾਸ ਨੂੰ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈਆਂ ਜਾਣ ਵਾਲੀਆਂ ਪ੍ਰਦਰਸ਼ਨੀਆਂ ਬਾਰੇ ਢੁਕਵੇਂ ਪ੍ਰਬੰਧ ਕਰਨ ਅਤੇ ਸ਼ਹਿਰ ਵਿੱਚ ਦਾਖਲੇ ਲਈ ਬਣੇ ਗੇਟਾਂ ਦੀ ਲੋੜੀਂਦੀ ਸਜਾਵਟ ਲਈ ਵੀ ਆਖਿਆ।ਇਸ ਦੌਰਾਨ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਪ੍ਰਸ਼ਾਸਨਿਕ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਵੱਖ—ਵੱਖ ਪ੍ਰਬੰਧਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਏ.ਡੀ.ਸੀ (ਵਾਧੂ ਚਾਰਜ) ਅਰਵਿੰਦ ਗੁਪਤਾ, ਏ.ਡੀ.ਸੀ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ ਚੇਤਨ ਬੰਗੜ, ਐਸ.ਡੀ.ਐਮ ਹਰਵੀਰ ਕੌਰ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ, ਜਿ਼ਲ੍ਹਾ ਮਾਲ ਅਫ਼ਸਰ ਕਰੁਨ ਗੁਪਤਾ, ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ ਸਮੇਤ ਹੋਰ ਵਿਭਾਗੀ ਦੇ ਅਧਿਕਾਰੀ ਵੀ ਹਾਜ਼ਰ ਸਨ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate




