ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੀਤਾ ਪਿੰਡਾਂ ਦਾ ਦੌਰਾ
ਪਿੰਡ ਭੱਠਲਾਂ ਵਿਖੇ ਲੱਗੇ ਪਰਾਲੀ ਦੇ ਡੰਪ ਦਾ ਕੀਤਾ ਦੌਰਾ

ਬਰਨਾਲਾ, 13 ਨਵੰਬਰ ( ਬਿਊਰੋ, ਵਾਸ਼ਿਸ਼ਟ ) ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ।

ਉਨ੍ਹਾਂ ਪਿੰਡ ਭੱਠਲਾਂ, ਧਨੌਲਾ, ਬਡਬਰ ਅਤੇ ਹਰੀਗੜ੍ਹ ਵਿਖੇ ਖੇਤਾਂ ਦਾ ਦੌਰਾ ਕੀਤਾ । ਇਨ੍ਹਾਂ ਪਿੰਡਾਂ ‘ਚ ਪਰਾਲੀ ਨੂੰ ਅੱਗ ਲਗਾਉਣ ਤੋ ਬਚਾਉਣ ਸਬੰਧੀ ਤਾਇਨਾਤ ਨੋਡਲ ਅਫ਼ਸਰਾਂ ਅਤੇ ਕਲਸਟਰ ਅਫ਼ਸਰਾਂ ਨਾਲ ਵੀ ਉਨ੍ਹਾਂ ਗੱਲਬਾਤ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਹਰ ਇੱਕ ਪਿੰਡਾਂ ‘ਚ ਸਰਕਾਰ ਵੱਲੋਂ ਲੋੜ ਅਨੁਸਾਰ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਦਿੱਤੀਆਂ ਗਈਆਂ ਹਨ।

ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਦਿਆਂ ਨਾ ਕੇਵਲ ਪਰਾਲੀ ਚੋਂ ਮੁਨਾਫ਼ਾ ਕਮਾਇਆ ਜਾਂਦਾ ਹੈ ਬਲਕਿ ਵਾਤਾਵਰਨ ਦੀ ਵੀ ਸੰਭਾਲ ਹੁੰਦੀ ਹੈ।

ਉਨ੍ਹਾਂ ਪਿੰਡ ਭੱਠਲਾਂ ਵਿਖੇ ਬਣੇ ਵਿਸ਼ੇਸ਼ ਪਰਾਲੀ ਡੰਪ ਕੇਂਦਰ ਦਾ ਦੌਰਾ ਕੀਤਾ ਅਤੇ ਕਿਸਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ‘ਚ ਇਸ ਵੇਲੇ 90 ਦੇ ਕਰੀਬ ਬੇਲਰ ਕੰਮ ਕਰ ਰਹੇ ਹਨ ਜਿਨ੍ਹਾਂ ਵੱਲੋਂ ਪਰਾਲੀ ਦੀਆਂ ਗੱਠਾਂ ਬਣਾ ਕੇ ਇਸ ਦੀ ਸੰਭਾਲ ਕੀਤੀ ਜਾ ਰਹੀ ਹੈ।

ਕਿਸਾਨ ਪਰਾਲੀ ਚੋਂ ਮੁਨਾਫ਼ਾ ਕਮਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਦੇ ਹਨ ਅਤੇ ਨਾਲ ਹੀ ਵਾਤਾਵਰਨ ਦਾ ਵੀ ਖ਼ਿਆਲ ਰੱਖਦੇ ਹਨ।

ਇਸ ਮੌਕੇ ਉਨ੍ਹਾਂ ਨਾਲ ਐਸਐਸਪੀ ਬਰਨਾਲਾ ਸ਼੍ਰੀ ਸਰਫ਼ਰਾਜ਼ ਆਲਮ ਵੀ ਮੌਜੂਦ ਸਨ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer




