Uncategorized

ਡਾ. ਰਵਜੋਤ ਨੇ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ

ਨਗਰ ਕੀਰਤਨ ਦੇ ਰਸਤੇ, ਸਵਾਗਤੀ ਥਾਵਾਂ ਅਤੇ ਲੰਗਰ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 15 ਨਵੰਬਰ ( ਬਿਊਰੋ ) ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਅਤੇ ਪ੍ਰਬੰਧਾਂ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹ ਪ੍ਰਬੰਧਕੀ ਕੰਪਲੈਕਸ ਵਿਚ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਪ੍ਰਧਾਨਗੀ ਹੇਠ ਇਕ ਮਹੱਤਵਪੂਰਨ ਸਮੀਖਿਆ ਮੀਟਿੰਗ ਹੋਈ।

ਮੀਟਿੰਗ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ ਸਮੇਤ ਵੱਖ-ਵੱਖ ਧਾਰਮਿਕ ਸੰਗਠਨਾਂ ਦੇ ਪ੍ਰਤੀਨਿਧੀ ਮੌਜੂਦ ਸਨ।

ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨਾਲ ਵਿਧਾਨ ਸਭਾ ਹਲਕੇ ਸ਼ਾਮ ਚੁਰਾਸੀ ਵਿਚੋਂ ਹੋ ਕੇ ਗੁਜ਼ਰਨ ਵਾਲੇ ਨਗਰ ਕੀਰਤਨ ਦੇ ਰਸਤਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਸਵਾਗਤ ਵਿਵਸਥਾ, ਲੰਗਰ ਸੇਵਾ ਦੀਆਂ ਤਿਆਰੀਆਂ, ਮੈਡੀਕਲ ਸਹਾਇਤਾ, ਟਰੈਫਿਕ ਪ੍ਰਬੰਧਾਂ, ਸੁਰੱਖਿਆ ਅਤੇ ਸ਼ਰਧਾਲੂਆਂ ਦੀ ਸੁਵਿਧਾ ਨਾਲ ਸਬੰਧਤ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਸਬੰਧਤ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ਾ ਜਾਰੀ ਕੀਤੇ।


ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲੇ ਸਮਾਰੋਹ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸ਼੍ਰੀਨਗਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਪਠਾਨਕੋਟ ਤੋਂ ਹੁੰਦੇ ਹੋਏ 21 ਨਵੰਬਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੀ ਹੱਦ ਵਿਚ ਦਾਖ਼ਲ ਹੋਵੇਗਾ।

ਇਹ ਮੁਕੇਰੀਆਂ ਅਤੇ ਦਸੂਹਾ ਰਸਤੇ ਤੋਂ ਗੁਜ਼ਰਦਾ ਹੋਇਆ ਗੁਰਦੁਆਰਾ ਰਾਮਪੁਰ ਖੇੜਾ ਪਹੁੰਚੇਗਾ ਜਿਥੇ ਰਾਤ ਵਿਸ਼ਰਾਮ ਨਿਰਧਾਰਤ ਹੈ। 22 ਨਵੰਬਰ ਨੂੰ ਨਗਰ ਕੀਰਤਨ ਭੂੰਗਾ ਅਤੇ ਹਰਿਆਣਾ ਤੋਂ ਹੁੰਦਾ ਹੋਇਆ ਹੁਸ਼ਿਆਰਪੁਰ ਸ਼ਹਿਰ ਪਹੁੰਚੇਗਾ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਨੂੰ ਸ਼ਾਨਦਾਰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ।

ਇਸ ਉਪਰੰਤ ਨਗਰ ਕੀਰਤਨ ਚੱਬੇਵਾਲ, ਮਾਹਿਲਪੁਰ, ਸੈਲਾ ਖੁਰਦ ਅਤੇ ਗੜ੍ਹਸ਼ੰਕਰ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਵੇਗਾ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਨਗਰ ਕੀਰਤਨ ਦੇ ਪੂਰੇ ਰਸਤੇ ਵਿਚ ਸਫ਼ਾਈ, ਲੰਗਰ ਥਾਵਾਂ ਦੀ ਵਿਵਸਥਾ, ਪਾਣੀ ਦੀ ਸਪਲਾਈ, ਸੁਰੱਖਿਆ, ਮੈਡੀਕਲ ਸੁਵਿਧਾ, ਟ੍ਰੈਫਿਕ ਕੰਟਰੋਲ, ਫੁੱਲਾਂ ਦੀ ਵਰਖਾ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਦੀ ਤਿਆਰੀ ਯਕੀਨੀ ਬਣਾਉਣ ਹਿੱਤ ਸਬੰਧਤ ਅਧਿਕਾਰੀਆਂ ਨੂੰ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ।

ਇਸ ਮੌਕੇ ਐਸ.ਪੀ ਮਨਪ੍ਰੀਤ ਸ਼ੀਹਮਾਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਡੀ.ਡੀ.ਪੀ.ਓ ਸੰਦੀਪ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਮੌਜੂਦ ਸਨ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!