Uncategorized

ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਬੀਜਾਂ ਵਾਲੀਆਂ ਵੱਖ-ਵੱਖ ਦੁਕਾਨਾਂ ਦੀ ਕੀਤੀ ਗਈ ਚੈਕਿੰਗ

ਕਿਸਾਨਾਂ ਨੂੰ ਵੀ ਜਾਗਰੂਕ ਕੀਤਾ ਗਿਆ ਕਿ ਉਹ ਦੁਕਾਨਦਾਰਾਂ ਕੋਲੋਂ ਖਰੀਦ ਕੀਤੀਆਂ ਵਸਤੂਆਂ ਦਾ ਪੱਕਾ ਬਿਲ ਲੈਣਾ ਯਕੀਨੀ ਬਣਾਉਣ

ਫਾਜ਼ਿਲਕਾ 16 ਨਵੰਬਰ ( ਬੇਇਰੋ, ਵਾਸ਼ਿਸ਼ਟ ) ਮੁੱਖ ਖੇਤੀਬਾੜੀ ਅਫਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਬੀਜਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਤਹਿਤ ਫਾਜ਼ਿਲਕਾ ਦੀ ਨਵੀਂ ਮੰਡੀ ਸਥਿਤ ਅੰਬੇ ਬੀਜ ਭੰਡਾਰ ਆਦਿ ਦੁਕਾਨਾ ਦੀ ਚੈਕਿੰਗ ਕੀਤੀ

ਚੈਕਿੰਗ ਦੌਰਾਨ ਕਿਸਾਨਾਂ ਵੱਲੋਂ ਖਰੀਦ ਕੀਤੀਆਂ ਜਾਂਦੀਆਂ ਬੀਜਾਂ ਦੇ ਅਧਿਕਾਰੀਆਂ ਵੱਲੋਂ ਬਿਲ ਵੀ ਚੈੱਕ ਕੀਤੇ ਗਏ ਅਤੇ ਕਿਸਾਨਾਂ ਨੂੰ ਵੀ ਜਾਗਰੂਕ ਕੀਤਾ ਗਿਆ ਕਿ ਉਹ ਦੁਕਾਨਦਾਰਾਂ ਕੋਲੋਂ ਖਰੀਦ ਕੀਤੀਆਂ ਵਸਤੂਆਂ ਦਾ ਪੱਕਾ ਬਿਲ ਲੈਣਾ ਯਕੀਨੀ ਬਣਾਉਣ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਪੱਕਾ ਬਿਲ ਦੇਣ ਤੋਂ ਮਨਾ ਕਰਦਾ ਹੈ ਤਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇ। ਉਨ੍ਹਾਂ ਦੁਕਾਨਦਾਰਾਂ ਨੂੰ ਵੀ ਹਦਾਇਤ ਕੀਤੀ ਕਿ ਪੱਕਾ ਬਿਲ ਕਿਸਾਨ ਵੀਰਾਂ ਨੂੰ ਜਰੂਰ ਦਿੱਤਾ ਜਾਵੇ, ਅਜਿਹਾ ਨਾ ਕਰਨ *ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!