Uncategorized

ਜਲੰਧਰ ਨਗਰ ਨਿਗਮ ਨੂੰ ਨੈਸ਼ਨਲ ਹਾਈਵੇ ਦੇ ਨਾਲ-ਨਾਲ ਮਾਨਸੂਨ ਦੌਰਾਨ ਪਾਣੀ ਜਮ੍ਹਾ ਹੋਣ ਦੀ ਸਮੱਸਿਆ ਦੇ ਹੱਲ ਕਰਨ ਲਈ ਸਾਂਝਾ ਸਰਵੇਖਣ ਕਰਨ ਦੇ ਨਿਰਦੇਸ਼

ਮਜ਼ਬੂਤ ਨਿਕਾਸੀ ਪ੍ਰਣਾਲੀ ਦੀ ਜ਼ਰੂਰਤ 'ਤੇ ਜ਼ੋਰ

ਜਲੰਧਰ 19 ਨਵੰਬਰ ( ਬਿਊਰੋ ) ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਐਨ.ਐਚ.ਏ.ਆਈ. ਅਤੇ ਜਲੰਧਰ ਨਗਰ ਨਿਗਮ ਨੂੰ ਨੈਸ਼ਨਲ ਹਾਈਵੇ ਦੇ ਨਾਲ-ਨਾਲ ਮਾਨਸੂਨ ਦੌਰਾਨ ਪਾਣੀ ਜਮ੍ਹਾ ਹੋਣ ਦੀ ਸਮੱਸਿਆ ਦੇ ਹੱਲ ਕਰਨ ਲਈ ਸਾਂਝਾ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ।

ਪੁਲਿਸ ਕਮਿਸ਼ਨਰ ਮੈਡਮ ਧਨਪ੍ਰੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਸਮੇਤ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਮਜ਼ਬੂਤ ਨਿਕਾਸੀ ਪ੍ਰਣਾਲੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਵਿਭਾਗਾਂ ਨੂੰ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਮੀਂਹ ਦੇ ਪਾਣੀ ਦੀ ਪ੍ਰਭਾਵਸ਼ਾਲੀ ਨਿਕਾਸੀ ਯਕੀਨੀ ਬਣਾਉਣ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਐਨ.ਐਚ.ਏ.ਆਈ. ਨੂੰ ਧੁੰਦ ਦੇ ਮੌਸਮ ਤੋਂ ਪਹਿਲਾਂ ਹਾਈਵੇ ‘ਤੇ ਬਲੈਕ ਜਾਂ ਬਲਾਈਂਡ ਸਪਾਟਸ ਦੀ ਪਛਾਣ ਕਰਕੇ ਉਨ੍ਹਾਂ ਨੂੰ ਠੀਕ ਕਰਨ ਲਈ ਵੀ ਕਿਹਾ।

ਐਨ.ਐਚ.ਏ.ਆਈ. ਦੇ ਪ੍ਰਾਜੈਕਟ ਡਾਇਰੈਕਟਰ ਸ਼੍ਰੀ ਐਸ.ਕੇ. ਮਿਸ਼ਰਾ ਨੇ ਮੀਟਿੰਗ ਦੌਰਾਨ ਦੱਸਿਆ ਕਿ ਅਜਿਹੇ 12 ਸਪਾਟਸ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਨੂੰ ਠੀਕ ਕਰ ਦਿੱਤਾ ਜਾਵੇਗਾ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!