Uncategorized

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਖੁਦ ਕੀਤੀ ਕਾਰਡਨ ਅਤੇ ਸਰਚ ਓਪਰੇਸ਼ਨ ਦੀ ਅਗਵਾਈ

ਮੰਡੀ ਗੋਬਿੰਦਗੜ੍ਹ ਸਮੇਤ ਵੱਖ—ਵੱਖ ਸ਼ੱਕੀ ਥਾਵਾਂ 'ਤੇ ਕੀਤੀ ਗਈ ਚੈਕਿੰਗ

ਮੰਡੀ ਗੋਬਿੰਦਗੜ੍ਹ, 18 ਨਵੰਬਰ ( ਬਿਊਰੋ ) ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿ਼ਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਕਾਰਡਨ ਐਂਡ ਸਰਚ ਓਪਰੇਸ਼ਨ (ਕਾਸੋ) ਤਹਿਤ ਚੈਕਿੰਗ ਮੁਹਿੰਮ ਚਲਾਈ ਗਈ।

ਮੰਡੀ ਗੋਬਿੰਦਗੜ੍ਹ ਦੀ ਢੇਹਾ ਬਸਤੀ ਵਿੱਚ ਇਸ ਚੈਕਿੰਗ ਅਭਿਆਨ ਦੀ ਖੁਦ ਅਗਵਾਈ ਕਰਦਿਆਂ ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ।

ਸ਼੍ਰੀ ਅਗਰਵਾਲ ਨੇ ਕਿਹਾ ਕਿ ਕਾਸੋ ਅਭਿਆਨ ਦਾ ਮੰਤਵ ਨਸ਼ਾ ਤਸਕਰਾਂ ਤੱਕ ਸਿੱਧਾ, ਸਖ਼ਤ ਤੇ ਸਪੱਸ਼ਟ ਸੁਨੇਹਾ ਪਹੁੰਚਾਉਣਾ ਹੈ ਕਿ ਜੇਕਰ ਹੁਣ ਵੀ ਨਸਿ਼ਆਂ ਦਾ ਇਹ ਕਾਲਾ ਕਾਰੋਬਾਰ ਬੰਦ ਨਾ ਕੀਤਾ ਗਿਆ ਤਾਂ ਕਿਸੇ ਨੂੰ ਵੀ ਬਖਸਿ਼ਆ ਨਹੀਂ ਜਾਵੇਗਾ।

ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਜਿ਼ਲ੍ਹਾ ਪੁਲਿਸ ਨਸ਼ਾ ਤਸਕਰਾਂ ਨਾਲ ਫੈਸਲਾਕੁੰਨ ਜੰਗ ਲੜ ਰਹੀ ਹੈ ਜਿਸ ਦੇ ਸਾਰਥਕ ਨਤੀਜੇ ਸਭ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਨਸਿ਼ਆਂ ਦੀ ਕਾਲੀ ਕਮਾਈ ਨਾਲ ਬਣਾਈਆਂ ਗਈਆਂ 10 ਤੋਂ ਵਧੇਰੇ ਇਮਾਰਤਾਂ ਨੂੰ ਬੁਲਡੋਜ਼ਰ ਨਾਲ ਢਹਿ ਢੇਰੀ ਕੀਤਾ ਜਾ ਚੁੱਕਾ ਹੈ ਜਿਸ ਕਾਰਨ ਆਮ ਲੋਕ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ।

ਐਸ.ਐਸ.ਪੀ ਨੇ ਚੈਕਿੰਗ ਪ੍ਰਕਿਰਿਆ ਦੌਰਾਨ ਢੇਹਾ ਬਸਤੀ ਦੇ ਵਸਨੀਕਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਨਸਿ਼ਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ ਜਦਕਿ ਨਸ਼ਾ ਛੱਡਣ ਵਾਲਿਆਂ ਲਈ ਪੰਜਾਬ ਪੁਲਿਸ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ ਅਤੇ ਹਰ ਅਜਿਹੇ ਵਿਅਕਤੀ ਨੂੰ ਸਮਾਜ ਵਿੱਚ ਬਣਦੀ ਇੱਜਤ ਤੇ ਹੁਨਰ ਮੁਤਾਬਕ ਸਵੈ ਰੁਜ਼ਗਾਰ ਦੇ ਸਮਰੱਥ ਬਣਾਉਣ ਲਈ ਪੁਲਿਸ ਪੂਰੀ ਵਾਹ ਲਗਾ ਰਹੀ ਹੈ।

ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਅੱਜ ਮੰਡੀ ਗੋਬਿੰਦਗੜ੍ਹ ਦੇ ਨਾਲ ਨਾਲ ਫਤਹਿਗੜ੍ਹ ਸਾਹਿਬ, ਖਮਾਣੋਂ ਸਮੇਤ ਹੋਰ ਵੱਖ ਵੱਖ ਸ਼ੱਕੀ ਥਾਵਾਂ *ਤੇ ਵੀ ਕਾਸੋ ਅਭਿਆਨ ਚਲਾ ਕੇ ਚੈਕਿੰਗ ਪ੍ਰਕਿਰਿਆ ਨੂੰ ਅਮਲ ਵਿੱਚ ਲਿਆਂਦਾ ਗਿਆ।

ਇਸ ਮੌਕੇ ਐਸ.ਪੀ ਰਾਕੇਸ਼ ਕੁਮਾਰ ਯਾਦਵ, ਡੀ.ਐਸ.ਪੀ ਗੁਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਵੀ ਮੌਜੂਦ ਸਨ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!