Uncategorized

ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਸਥਾਨਕ ਸਟੇਡੀਅਮ ਵਿੱਚ ਕਰਵਾਈਆਂ ਰੀਲੇਅ ਦੌੜਾਂ

ਹਰ ਮਹੀਨੇ ਖੇਡ ਮੁਕਾਬਲੇ ਅਤੇ ਸੈਮੀਨਾਰ ਆਯੋਜਿਤ

ਮਾਲੇਰਕੋਟਲਾ, 19 ਨਵੰਬਰ ( ਬਿਊਰੋ, ਵਾਸ਼ਿਸ਼ਟ ) ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦਾ ਮਨੋਬਲ ਉੱਚਾ ਚੁੱਕਣ ਦੇ ਮਕਸਦ ਨਾਲ ਸਥਾਨਕ ਡਾ: ਜਾਕਿਰ ਹੁਸੈਨ ਸਟੇਡੀਅਮ ਵਿਖੇ ਰੀਲੇਅ ਦੌੜਾਂ ਦੇ ਮੁਕਾਬਲੇ ਕਰਵਾਏ ਗਏ।


ਇਸ ਮੌਕੇ ਜ਼ਿਲਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਵਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਅਤੇ ਜ਼ਿਲਾ ਖੇਡ ਵਿਭਾਗ ਵਲੋਂ ਹਰ ਮਹੀਨੇ ਖੇਡ ਮੁਕਾਬਲੇ ਅਤੇ ਸੈਮੀਨਾਰ ਆਯੋਜਿਤ ਕੀਤੇ ਜਾਂਦੇ ਹਨ ਤਾਂ ਜੋ ਨੌਜਵਾਨ ਪੀੜੀ ਵਿੱਚ ਨਸ਼ਿਆਂ ਖਿਲਾਫ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ ।

ਉਨਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੌਰਾਨ ਵੱਖ ਵੱਖ ਖੇਡਾਂ ਦੇ ਖਿਡਾਰੀਆਂ ਵੱਲੋਂ ਭਾਗ ਲਿਆ ਗਿਆ ਅਤੇ ਰੀਲੇਅ ਰੇਸਿਜ ਵਿੱਚ ਚਾਰ ਜੇਤੂ ਖਿਡਾਰੀ (ਲੜਕੇ) ਅਤੇ ਚਾਰ (ਲੜਕੀਆਂ) ਨੂੰ ਨਸ਼ਾ ਮੁਕਤ ਪੰਜਾਬ ਦੇ ਲੋਗੋ ਵਾਲੀ ਟੀ- ਸ਼ਰਟਾ ਦੇ ਕੇ ਸਨਮਾਨਿਤ ਕੀਤਾ ਗਿਆ।

ਰੀਲੇਅ ਦੌੜਾਂ ਦੇ ਸਮਾਪਤ ਹੋਣ ਉਪਰੰਤ ਮੈਦਾਨ ਵਿੱਚ ਮੌਜੂਦ ਖਿਡਾਰੀ, ਵੱਖ- ਵੱਖ ਗੇਮਾਂ ਦੇ ਕੋਚ ਅਤੇ ਹੋਰ ਵਿਅਕਤੀਆਂ ਨੂੰ ਸੈਮੀਨਾਰ ਦੁਆਰਾ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਕਿ ਨਸ਼ਿਆ ਤੋਂ ਦੂਰ ਰਹਿ ਕੇ ਖੇਡਾਂ ਦੇ ਨਾਲ ਜੁੜਨਾ ਬਹੁਤ ਜਰੂਰੀ ਹੈ।

ਇਸ ਮੌਕੇ ਨਸ਼ਿਆ ਦੇ ਇਸ ਕੋਹੜ ਨੂੰ ਜੜ੍ਹੋ ਖਤਮ ਕਰਨ ਲਈ ਸਭ ਨੇ ਇੱਕ ਜੁੱਟ ਹੋ ਕੇ ਨਸ਼ਾ ਮੁਕਤ ਪੰਜਾਬ ਸਿਰਜਨ ਦਾ ਪ੍ਰਣ ਲਿਆ ।

Related Articles

Leave a Reply

Your email address will not be published. Required fields are marked *

Back to top button
error: Content is protected !!