ਫਿਰੋਜ਼ਪੁਰ ਵਿੱਚ ਯੁਵਾ ਆਪਦਾ ਮਿੱਤਰਾਂ ਸਿਖਲਾਈ ਕੈਂਪ ਦੇ ਪੰਜਵੇ ਦਿਨ ਕਰਵਾਇਆ ਗਈਆਂ ਰੱਸੀ ਨਾਲ ਬਚਾਅ ਤਕਨੀਕਾਂ
ਕਰਨਲ ਦਲਬੀਰ ਸਿੰਘ ਨੇ ਖਾਸ ਤੌਰ ‘ਤੇ ਹਾਜ਼ਰੀ ਭਰੀ

ਫ਼ਿਰੋਜ਼ਪੁਰ 21 ਨਵੰਬਰ ( ਬਿਊਰੋ ) ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿੱਚ ਯੁਵਾ ਆਪਦਾ ਮਿੱਤਰਾ ਸਿਖਲਾਈ ਕੈਂਪ ਦਾ ਪੰਜਵਾਂ ਦਿਨ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (MGSIPA) ਚੰਡੀਗੜ੍ਹ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।

ਇਹ ਸਿਖਲਾਈ ਕੈਂਪ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਕਰਵਾਇਆ ਜਾ ਰਿਹਾ ਹੈ। ਸੈਸ਼ਨ ਵਿੱਚ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਦੇ ਜਨਰਲ ਮੈਨੇਜਰ ਆਫ ਡਿਜ਼ਾਸਟਰ ਮੈਨੇਜਮੈਂਟ ਕਰਨਲ ਦਲਬੀਰ ਸਿੰਘ ਜੀ ਨੇ ਖਾਸ ਤੌਰ ‘ਤੇ ਹਾਜ਼ਰੀ ਭਰੀ ਅਤੇ ਸਿਖਲਾਈ ਦੌਰਾਨ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕਰਦੇ ਹੋਏ ਮਹੱਤਵਪੂਰਨ ਦਿਸ਼ਾ-ਨਿਰਦੇਸ਼ ਸਾਂਝੇ ਕੀਤੇ।

ਪੰਜਵੇਂ ਦਿਨ ਦੇ ਸਿਖਲਾਈ ਕੈਂਪ ਵਿੱਚ ਮੁੱਖ ਤੌਰ ‘ਤੇ ਰੱਸੇ ਨਾਲ ਸਬੰਧਿਤ ਬਚਾਅ ਤਕਨੀਕਾਂ (ਰੌਪ ਰੈਸਕਿਊ), ਲਾਈਟਨਿੰਗ ਅਤੇ ਕੈਮੀਕਲ, ਬਾਈਓਲੋਜੀਕਲ, ਰੇਡੀਓਲੋਜੀਕਲ ਅਤੇ ਨਿਊਕਲੀਅਰ (ਸੀ.ਬੀ.ਆਰ.ਐਨ) ਬਾਰੇ ਸਿਧਾਂਤਕ ਅਤੇ ਪ੍ਰੈਕਟੀਕਲ ਸੈਸ਼ਨ ਆਯੋਜਿਤ ਕੀਤੇ ਗਏ। ਟ੍ਰੇਨਿੰਗ ਦੌਰਾਨ ਵਿਦਿਆਰਥੀਆਂ ਨੂੰ ਐਮਰਜੈਂਸੀ ਬਚਾਅ ਤਕਨੀਕਾਂ ਦੇ ਪ੍ਰੈਕਟੀਕਲ ਵੀ ਕਰਵਾਏ ਗਏ ।

ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟਰੇਸ਼ਨ ਚੰਡੀਗੜ੍ਹ ਦੀ ਟ੍ਰੇਨਿੰਗ ਟੀਮ ਵਿੱਚ ਅਮਰਿੰਦਰ ਸਿੰਘ, ਜਸਵੀਰ ਸਿੰਘ ਕੈਪਟਨ (ਰਿਟਾਇਰਡ), ਅਮਨ ਮਨਕੋਟੀਆ, ਸੁਮੀਤ ਸਿੰਘ, ਮਹਿਕਪ੍ਰੀਤ ਸਿੰਘ, ਜਸਵੀਰ ਸਿੰਘ ਪਿਪਲੀ, ਜੌਨਸਨ, ਨਰਿੰਦਰ ਸਿੰਘ ਅਤੇ ਰਮਨਦੀਪ ਸਿੰਘ ਨੇ ਆਪਣੀ ਯੋਗਤਾਵਾਂ ਨਾਲ ਸਿਖਲਾਈ ਪ੍ਰਕਿਰਿਆ ਨੂੰ ਅੱਗੇ ਵਧਾਇਆ।

ਸਿਖਲਾਈ ਕੈਂਪ ਦੌਰਾਨ ਲਗਭਗ 150 ਐਨ.ਐਸ.ਐਸ. ਵਾਲੰਟੀਅਰਾਂ ਨੇ ਉਤਸ਼ਾਹ ਅਤੇ ਸਮਰਪਣ ਨਾਲ ਅੱਜ ਦੇ ਸੈਸ਼ਨ ਵਿੱਚ ਹਿੱਸਾ ਲਿਆ। ਇਹਨਾਂ ਸਿਖਲਾਈ ਦੇ ਸ਼ੈਸ਼ਨਾਂ ਕਰਕੇ ਉਹਨਾਂ ਨੂੰ ਆਪਦਾ ਪ੍ਰਬੰਧਨ ਅਤੇ ਰੈਸਕਿਊ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਾਪਤ ਹੋਈ।
ਇਹ ਸਿਖਲਾਈ ਕੈਂਪ ਦਾ ਮੁੱਖ ਉਦੇਸ਼ ਜਿਲ੍ਹੇ ਵਿੱਚ ਆਪਦਾ ਸਬੰਧਿਤ ਤਿਆਰੀਆਂ ਨੂੰ ਮਜ਼ਬੂਤ ਕਰਨਾ ਹੈ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate



